ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਖਪਾਲ ਖਹਿਰਾ ਵੱਲੋਂ ‘ਪੰਜਾਬੀ ਏਕਤਾ ਪਾਰਟੀ’ ਦਾ ਐਲਾਨ

ਸੁਖਪਾਲ ਖਹਿਰਾ ਵੱਲੋਂ ‘ਪੰਜਾਬੀ ਏਕਤਾ ਪਾਰਟੀ’ ਦਾ ਐਲਾਨ

1 / 3ਸੁਖਪਾਲ ਖਹਿਰਾ ਵੱਲੋਂ ‘ਪੰਜਾਬੀ ਏਕਤਾ ਪਾਰਟੀ’ ਦਾ ਐਲਾਨ। ਫੋਟੋ : ਕੇਸ਼ਵ ਸਿੰਘ/ਹਿੰਦੁਸਤਾਨ ਟਾਈਮਜ਼

ਸੁਖਪਾਲ ਖਹਿਰਾ ਵੱਲੋਂ ‘ਪੰਜਾਬੀ ਏਕਤਾ ਪਾਰਟੀ’ ਦਾ ਐਲਾਨ

2 / 3ਸੁਖਪਾਲ ਖਹਿਰਾ ਵੱਲੋਂ ‘ਪੰਜਾਬੀ ਏਕਤਾ ਪਾਰਟੀ’ ਦਾ ਐਲਾਨ। ਫੋਟੋ : ਕੇਸ਼ਵ ਸਿੰਘ/ਹਿੰਦੁਸਤਾਨ ਟਾਈਮਜ਼

ਸੁਖਪਾਲ ਖਹਿਰਾ ਵੱਲੋਂ ‘ਪੰਜਾਬੀ ਏਕਤਾ ਪਾਰਟੀ’ ਦਾ ਐਲਾਨ

3 / 3ਸੁਖਪਾਲ ਖਹਿਰਾ ਵੱਲੋਂ ‘ਪੰਜਾਬੀ ਏਕਤਾ ਪਾਰਟੀ’ ਦਾ ਐਲਾਨ। ਫੋਟੋ : ਕੇਸ਼ਵ ਸਿੰਘ/ਹਿੰਦੁਸਤਾਨ ਟਾਈਮਜ਼

PreviousNext

ਪਿਛਲੇ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ (ਆਪ) ਤੋਂ ਬਾਗੀ ਚਲੇ ਆ ਰਹੇ ਸੁਖਪਾਲ ਸਿੰਘ ਖਹਿਰਾ ਨੇ ਬੀਤੇ ਦਿਨੀਂ ਮੁਢਲੀ ਮੈਂਬਰਸਿ਼ਪ ਤੋਂ ਅਸਤੀਫਾ ਦੇਣ ਬਾਅਦ ਅੱਜ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ। ਉਨ੍ਹਾਂ ਆਪਣੀ ਨਵੀਂ ਪਾਰਟੀ ਦਾ ਨਾਮ ‘ਪੰਜਾਬੀ ਏਕਤਾ ਪਾਰਟੀ’ ਦਾ ਐਲਾਨ ਕੀਤਾ। ਉਨ੍ਹਾਂ ਵੱਲੋਂ ਇਹ ਐਲਾਨ ਅੱਜ ਚੰਡੀਗੜ੍ਹ `ਚ ਕੀਤਾ ਗਿਆ। 

ਇਸ ਮੌਕੇ ਆਮ ਆਦਮੀ ਪਾਰਟੀ ਤੋਂ ਬਾਗੀ ਹੋਏ 6 ਵਿਧਾਇਕ  ਵਿਧਾਇਕ ਕੰਵਰ ਸੰਧੂ, ਨਾਜ਼ਰ ਸਿੰਘ ਮਾਨਸਾਹੀਆ, ਪਰਿਮਲ ਸਿੰਘ, ਬਲਦੇਵ ਸਿੰਘ, ਜਗਤਾਰ ਸਿੰਘ ਜੱਗਾ ਹੀਸੋਵਾਲ ਅਤੇ ਜਗਦੇਵ ਸਿੰਘ ਕਮਾਲੂ ਹਾਜ਼ਰ ਸਨ।

ਇਸ ਮੌਕੇ ਉਨ੍ਹਾਂ ਬੋਲਦੇ ਹੋਏ ਕਿਹਾ ਕਿ ਪੰਜਾਬ `ਚ ਕਿਸਾਨਾਂ ਦੀ ਆਤਮ ਹੱਤਿਆ ਦੇ ਕਰਜ਼ੇ ਦਾ ਹੱਲ ਲੱਭਿਆ ਜਾਵੇਗਾ, ਜਿਸ ਨਾਲ ਆਤਮ ਹੱਤਿਆ ਨੂੰ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਬਸਿਡੀ ਕੈਸ਼ ਟ੍ਰਾਂਸਫਰ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਭੇਜਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ `ਚ ਬੱਸ ਮਾਫੀਆ, ਮਾਈਨਿੰਗ ਨੂੰ ਨੱਥ ਪਾਈ ਜਾਵੇਗੀ। ਉਨ੍ਹਾਂ ਸੂਬਿਆਂ ਨੂੰ ਵਾਧੂ ਅਧਿਕਾਰਾਂ ਦੀ ਵਿਕਾਲਤ ਕਰਦਿਆਂ ਕਿਹਾ ਕਿ ਸੂਬਿਆਂ ਨੂੰ ਵੱਧ ਅਧਿਕਾਰ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ `ਚ ਫੈਲੇ ਭ੍ਰਿਸ਼ਟਾਚਾਰ ਕਾਰਨ ਪਿੰਡਾਂ ਦਾ ਵਿਕਾਸ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਭ੍ਰਿਸ਼ਟਾਚਾਰ ਨੂੰ ਖਤਮ ਕਰੇਗੀ। 

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

ਅਤੇ

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhpal Khaira announces party