ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਿਸਾਨਾਂ ਦੇ ਪੱਖ ’ਚ ਨਿਤਰੇ ਸੁਖਪਾਲ ਖਹਿਰਾ, ਪੀਐਮ ਮੋਦੀ ਨੂੰ ਕੀਤੀ ਅਪੀਲ

ਪੰਜਾਬ ਦੇ ਆਮ ਆਦਮੀ ਪਾਰਟੀ ਤੋਂ ਬਾਗੀ ਹੋਈ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ। ਸੁਖਪਾਲ ਖਹਿਰਾ ਨੇ ਪੀਐਮ ਮੋਦੀ ਨੂੰ ਪੰਜਾਬ ਦੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰਨ ਦੀ ਅਪੀਲ ਕੀਤੀ ਹੈ।

 

ਦਰਅਸਲ ਪੀਐਮ ਮੋਦੀ ਭਲਕੇ 3 ਜਨਵਰੀ ਨੂੰ ਪੰਜਾਬ ਦੇ ਗੁਰਦਾਸਪੁਰ ਜਿ਼ਲ੍ਹੇ ਚ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ। ਇਸ ਰੈਲੀ ਨੂੰ ਲੋਕਸਭਾ ਚੋਣਾਂ ਲਈ ਪ੍ਰਚਾਰ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਪੀਐਮ ਮੋਦੀ ਇਸ ਰੈਲੀ ਚ ਪੰਜਾਬੀਆਂ ਲਈ ਕਈ ਵੱਡੇ ਐਲਾਨ ਕਰ ਸਕਦੇ ਹਨ।

 

ਸੁਖਪਾਲ ਖਹਿਰਾ ਨੇ ਆਪਣੇ ਟਵਿੱਟਰ ਖਾਤੇ ਤੇ ਪੀਐਮ ਮੋਦੀ ਨੂੰ ਅਪੀਲ ਕਰਦਿਆਂ ਲਿਖਿਆ, ਅਸੀਂ ਪੀਐਮ ਮੋਦੀ ਨੂੰ ਅਪੀਲ ਕਰਦੇ ਹਾਂ ਕਿ ਉਹ ਕੱਲ੍ਹ ਪੰਜਾਬ ਚ ਕਿਸਾਨਾਂ ਲਈ ਕਰਜ਼ਾਮੁਆਫੀ ਦਾ ਐਲਾਨ ਕਰਨ। ਪੀਐਮ ਮੋਦੀ ਨੂੰ ਵੀ ਪਹਾੜੀ ਸੂਬਿਆਂ ਦੀ ਤਰ੍ਹਾਂ ਪੰਜਾਬ ਦੇ ਉਦਯੋਗ ਲਈ ਬਰਾਬਰ ਟੈਕਸ ਲਾਭ ਦਾ ਵਿਸਥਾਰ ਕਰਨਾ ਚਾਹੀਦੈ ਕਿਉਂਕਿ ਭੇਦਭਾਵ ਨੇ ਇਨ੍ਹਾਂ ਨੂੰ ਬਰਬਾਦ ਕਰ ਦਿੱਤਾ।

 

 

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhpal khaira appeals to PM Modi