ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਛੱਡੀ

ਆਮ ਆਦਮੀ ਪਾਰਟੀ ਪੰਜਾਬ ਦੇ ਬਾਗੀ ਵਿਧਾਇਕ ਸੁਖਪਾਲ ਖਹਿਰਾ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸਿ਼ਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੀਨੀਅਰ ਵਕੀਲ ਐਚਐਸ ਫੂਲਕਾ ਮਗਰੋਂ ਸੁਖਪਾਲ ਸਿੰਘ ਖਹਿਰਾ ਨੇ ਵੀ ਅੱਜ ਐਤਵਾਰ ਨੂੰ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂਆਂ ਤੇ ਦੋਸ਼ ਲਗਾਇਆ ਕਿਹਾ ਕਿ ਪਾਰਟੀ ਆਪਣੀ ਵਿਚਾਰਧਾਰਾ ਤੇ ਸਿਧਾਂਤਾਂ ਤੋਂ ਭਟਕ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੀ ਹੋਰਨਾਂ ਪਾਰਟੀਆਂ ਵਾਂਗ ਹੀ ਹੈ।

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਖਹਿਰਾ ਨੇ ਕੇਜਰੀਵਾਲ ਨੂੰ ਸੌਂਪੇ ਅਸਤੀਫੇ ਚ ਕਿਹਾ ਕਿ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਤੋਂ ਮੁਆਫੀ ਮੰਗਣ ਮਗਰੋਂ ਵੀ ਉਨ੍ਹਾਂ ਦਾ ਦੋਗਲਾ ਚਰਿੱਤਰ ਸਾਹਮਣੇ ਆਇਆ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਸੁਖਪਾਲ ਖਹਿਰਾ ਆਮ ਆਦਮੀ ਪਾਰਟੀ ਦੀ ਹਾਈ ਕਮਾਨ ਖਿਲਾਫ ਬਗਾਵਤ ਕਰ ਦਿੱਤੀ ਸੀ ਤੇ ਉਨ੍ਹਾਂ ਨੂੰ ਪਾਰਟੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ। ਖਹਿਰਾ ਨੇ 7 ਹੋਰਨਾਂ ਵਿਧਾਇਕਾਂ ਨਾਲ ਪਾਰਟੀ ਹਾਈਕਮਾਨ ਖਿਲਾਫ ਰੈਲੀ ਕਰਕੇ ਦਿੱਲੀ ਦੇ ਸਿਖਰ ਆਗੂਆਂ ਖਿਲਾਫ ਬਗਾਵਤ ਕਰ ਦਿੱਤੀ ਸੀ। ਲੋਕਸਭਾ ਚੋਣਾਂ ਤੋਂ ਪਹਿਲਾਂ ਇਹ ਆਮ ਆਦਮੀ ਪਾਰਟੀ ਲਈ ਵੱਡਾ ਝੱਟਕਾ ਮੰਨਿਆ ਜਾ ਰਿਹਾ ਹੈ।

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਇਹ ਹਾਲੇ ਸਾਫ ਨਹੀਂ ਹੈ ਕਿ ਖਹਿਰਾ ਦੇ ਹਮਾਇਤੀ ਕੰਵਰ ਸੰਧੂ ਸਮੇਤ 7 ਵਿਧਾਇਕਾਂ ਦੀ ਕੀ ਨਵੀਂ ਰਣਨੀਤੀ ਹੋਵੇਗੀ। ਖਹਿਰਾ ਨੇ ਆਪਣਾ ਅਸਤੀਫਾ ਪਾਰਟੀ ਹਾਈਕਮਾਨ ਨੂੰ ਭੇਜ ਦਿੱਤਾ ਹੈ। ਦੋ ਦਿਨਾਂ ਪਹਿਲਾਂ ਫੂਲਕਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਫੂਲਕਾ ਨੇ ਆਪ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੰਘੇ ਵੀਰਵਾਰ ਦੇ ਦਿਨ ਆਪਣਾ ਪਾਰਟੀ ਤੋਂ ਦਿੱਤਾ ਅਸਤੀਫਾ ਸੌਪਿਆ ਸੀ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਸੁਖਪਾਲ ਖਹਿਰਾ ਅਤੇ ਫੂਲਕਾ ਦੇ ਅਸਤੀਫੇ ਮਗਰੋਂ ਪੰਜਾਬ ਵਿਧਾਨਸਭਾ ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਗਿਣਤੀ ਘੱਟ ਕੇ 18 ਰਹਿ ਗਈ ਹੈ। ਖਹਿਰਾ ਨੇ ਪਾਰਟੀ ਪ੍ਰਧਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚਿੱਠੀ ਲਿੱਖ ਕੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਬੇਇਜ਼ਤ ਕੀਤਾ। ਸਿਰਫ ਬੇਇਜ਼ਤ ਨਹੀਂ ਬਲਕਿ ਅੰਨਾ ਹਜ਼ਾਰੇ ਮੋਰਚੇ ਦੌਰਾਨ ਬਣੀ ਆਮ ਆਦਮੀ ਪਾਰਟੀ ਆਪਣੇ ਸਿਧਾਂਤਾਂ ਅਤੇ ਵਿਚਾਰਾਂ ਤੋਂ ਭਟਕ ਚੁੱਕੀ ਹੈ। ਜਿਸ ਮਕਸਦ ਕਾਰਨ ਖਹਿਰਾ ਪਾਰਟੀ ਨਾਲ ਜੁੜੇ ਸਨ।

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਖਹਿਰਾ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਮਾਘੀ ਮੇਲੇ ਦੌਰਾਨ ਉਹ ਆਪਣੀ ਸਿਆਸੀ ਪਾਰਟੀ ਦਾ ਗਠਨ ਕਰਨਗੇ। ਇਸ ਲਈ ਉਨ੍ਹਾਂ ਨੇ ਮਾਘੀ ਮੇਲੇ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸਿ਼ਪ ਤੋਂ ਅਸਤੀਫਾ ਦੇ ਦਿੱਤਾ।

 

ਦੱਸਣਯੋਗ ਹੈ ਕਿ ਸੁਖਪਾਲ ਖਹਿਰਾ ਤੋਂ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਪਹਿਲਾਂ ਹੀ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਸੀ।

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhpal Khaira left Aam Aadmi Party