ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਖਪਾਲ ਸਿੰਘ ਖਹਿਰਾ ਨੇ ਆਪਣੇ `ਤੇ ਲੱਗੇ ਦੋਸ਼ ਨਕਾਰੇ

ਸੁਖਪਾਲ ਸਿੰਘ ਖਹਿਰਾ ਨੇ ਆਪਣੇ `ਤੇ ਲੱਗੇ ਦੋਸ਼ ਨਕਾਰੇ

ਆਮ ਆਦਮੀ ਪਾਰਟੀ ਦੇ ਬਾਗ਼ੀ ਧੜੇ ਦੇ ਮੋਹਰੀ ਸੁਖਪਾਲ ਸਿੰਘ ਖਹਿਰਾ ਨੇ ਆਪਣੇ `ਤੇ ਲੱਗੇ ਔਰਤਾਂ ਲਈ ਗ਼ਲਤ ਸ਼ਬਦਾਵਲੀ ਵਰਤਣ ਤੇ ਦਲਿਤਾਂ ਦਾ ਅਪਮਾਨ ਕਰਨ ਦੇ ਦੋਸ਼ਾਂ ਦਾ ਜਵਾਬ ਐਤਕੀਂ ਟਵਿਟਰ ਤੇ ਫ਼ੇਸਬੁੱਕ ਦੋਵਾਂ ਰਾਹੀਂ ਦਿੱਤਾ ਹੈ। ਉਨ੍ਹਾਂ ਇਸ ਸਬੰਧੀ ਆਪਣੇ ਬਿਆਨ ਦੀ ਇੱਕ ਵਿਡੀਓ ਵੀ ਅਪਲੋਡ ਕੀਤੀ ਹੈ।


ਫੇ਼ਸਬੁੱਕ `ਤੇ ਸੁਖਪਾਲ ਸਿੰਘ ਖਹਿਰਾ ਨੇ ਲਿਖਿਆ ਹੈ,‘ਦੋਸਤੋ, ਜੋ ਮੇਰੇ ਵਿਰੁੱਧ ਔਰਤਾਂ ਦੀ ਤੌਹੀਨ ਜਾਂ ਦਲਿਤਾਂ ਦਾ ਅਪਮਾਨ ਕਰਨ ਦੇ ਝੂਠੇ ਮਨਘੜਤ ਇਲਜ਼ਾਮ ਲਾਏ ਜਾ ਰਹ ਹਨ, ਉਨ੍ਹਾਂ ਨੂੰ ਮੈਂ ਸਿਰੇ ਤੋਂ ਨਕਾਰਦਾ ਹਾਂ ਕਿਉਂਕਿ ਸਾਨੂੰ ਸਾਡੇ ਗੁਰੂ ਸਾਹਿਬਾਨ ਜਾਤ-ਪਾਤ ਨੂੰ ਖ਼ਤਮ ਕਰਨ ਦਾ ਸੰਦੇਸ਼ ਦੇ ਕੇ ਗਏ ਹਨ।`


ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਹ ਗੁਰੂ ਸਾਹਿਬਾਨ ਦੀ ਹਦਾਇਤ ਅਨੁਸਾਰ ਔਰਤਾਂ ਦਾ ਸਦਾ ਸਤਿਕਾਰ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਦਲਿਤਾਂ ਨਾਲ ਤਾਂ ਉਨ੍ਹਾਂ ਦਾ ਅਟੁੱਟ ਰਿਸ਼ਤਾ ਹੈ ਤੇ ਉਹ ਉਨ੍ਹਾਂ ਨਾਲ ਮਿਲਦੇ ਬੈਠਦੇ ਤੇ ਇਕੱਠੇ ਖਾਂਦੇ-ਪੀਂਦੇ ਹਨ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhpal Singh Khaira denies allegations