ਅਗਲੀ ਕਹਾਣੀ

ਸੁਖਪਾਲ ਖਹਿਰਾ ਵੱਲੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ

ਸੁਖਪਾਲ ਖਹਿਰਾ ਵੱਲੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ

ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਲੋਕ ਸਭਾ ਸੀਟ ਬਠਿੰਡਾ ਤੋਂ ਆਪਣੇ ਕਾਗਜ਼ ਦਾਖਲ ਕਰਨ ਤੋਂ ਪਹਿਲਾ ਵਿਧਾਇਕ ਦੇ ਅਹੁਦੇ ਤੋਂ ਆਪਣਾ ਅਸਤੀਫਾ ਦੇ ਦਿੱਤਾ। ਉਨ੍ਹਾਂ ਵੱਲੋਂ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਵੀਕਰ ਨੂੰ ਭੇਜਿਆ ਗਿਆ।

 

ਜ਼ਿਕਰਯੋਗ ਹੈ ਕਿ ਵਿਧਾਨ ਸਭਾ 2017 ਦੀਆਂ  ਚੋਣਾਂ ਵਿਚ ਸੁਖਪਾਲ ਸਿੰਘ ਖਹਿਰਾ ਆਮ ਆਦਮੀ ਪਾਰਟੀ ਦੀ ਟਿਕਟ ਉਤੇ ਭੁਲੱਥ ਤੋਂ ਵਿਧਾਇਕ ਜਿੱਤੇ ਸਨ। ਕੁਝ ਸਮਾਂ ਪਹਿਲਾਂ ਉਨ੍ਹਾਂ ਆਮ ਆਦਮੀ ਪਾਰਟੀ ਤੋਂ ਅਲੱਗ ਹੋ ਕੇ ਵੱਖਰੀ ਆਪਣੀ ਪੰਜਾਬ ਏਕਤਾ ਪਾਰਟੀ ਬਣਾ ਲਈ ਸੀ।

 

ਖਹਿਰਾ ਅੱਜ ਤਰਨਤਾਰਨ ਵਿਖੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਪਰਮਜੀਤ ਕੌਰ ਖਾਲੜਾ ਦੇ ਕਾਗਜ਼ ਦਾਖਲ ਕਰਨ ਮੌਕੇ ਪਹੁੰਚੇ ਹੋਏ ਸਨ। ਇਸ ਮੌਕੇ ਉਨ੍ਹਾਂ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਵਿਧਾਇਕ ਦੇ ਅਹੁਦੇ ਤੋਂ ਆਪਣਾ ਅਸਤੀਫਾ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhpal Singh Khaira on resigned from the MLA post