ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਸ਼ਵ ਪੱਧਰੀ ਸਹੂਲਤਾਂ ਵਾਲਾ ਹੋਵੇਗਾ ਸੁਲਤਾਨਪੁਰ ਲੋਧੀ ਦਾ ਬੱਸ ਸਟੈਂਡ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਇੱਕ ਨਵਾਂ ਤੇ ਆਧੁਨਿਕ ਬੱਸ ਸਟੈਂਡ 30 ਸਬੰਤਰ 2019 ਤੱਕ ਮੁਕੰਮਲ ਕਰ ਲਿਆ ਜਾਵੇਗਾ। ਇਹ ਬੱਸ ਸਟੈਂਡ ਵਿਖੇ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਹੋਣਗੀਆਂ।

 

ਪੰਜਾਬ ਦੀ ਆਵਾਜਾਈ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਬਣਾਏ ਜਾ ਰਹੇ ਆਧੁਨਿਕ ਬੱਸ ਸਟੈਂਡ ’ਤੇ ਅਨੁਮਾਨਿਤ 5 ਕਰੋੜ 73 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਸੁਲਤਾਨਪੁਰ ਲੋਧੀ ਬੱਸ ਸਟੈਂਡ ਦੀ ਉਸਾਰੀ ਦੇ ਕੰਮ ਜਾਇਜ਼ਾ ਵੀ ਲਿਆ।

 

ਸ੍ਰੀਮਤੀ ਸੁਲਤਾਨਾ ਨੇ ਦੱਸਿਆ ਕਿ ਇਸ ਬੱਸ ਸਟੈਂਡ ਵਿਖੇ ਮੁੱਖ ਤੌਰ ਤੇ ਬੱਸਾਂ ਦੇ ਚੱਲਣ ਲਈ 8 ਵੱਖ-ਵੱਖ ਕਾਊਂਟਰ, ਜਨਾਨਾ-ਮਰਦਾਨਾ ਅਤੇ ਅੰਗਹੀਣਾਂ ਲਈ ਟਾਇਲਟ, ਸਵਾਰੀਆਂ ਲਈ ਏ.ਸੀ. ਵੇਟਿੰਗ ਹਾਲ, ਵਪਾਰਕ ਮੰਤਵ ਲਈ ਚਾਰ ਦੁਕਾਨਾਂ, ਇੱਕ ਰੈਸਟੋਰੈਂਟ, ਕਾਰ ਪਾਰਕਿੰਗ, ਰਿਕਸ਼ਾ ਪਾਰਕਿੰਗ, ਪੀਣ ਵਾਲੇ ਸ਼ੁੱਧ ਪਾਣੀ ਲਈ ਆਰ.ਓ. ਸਿਸਟਮ, ਵਾਟਰ ਕੂਲਰ, ਪੱਖੇ, ਸਵਾਰੀਆਂ ਦੇ ਬੈਠਣ ਲਈ ਗੋਦਰੇਜ਼ ਦੇ ਸਟੀਲ ਬੈਂਚ, ਅਨਲੋਡਿੰਗ ਪਲੇਟਫਾਰਮ ਆਦਿ ਮੁਹੱਈਆ ਕਰਵਾਏ ਗਏ ਹਨ।

 

ਆਵਾਜਾਈ ਮੰਤਰੀ ਨੇ ਅੱਗੇ ਦੱਸਿਆ ਕਿ ਬੱਸ ਸਟੈਂਡ ਦੀ ਇਤਿਹਾਸਕ ਦਿੱਖ ਬਣਾਉਣ ਲਈ ਮੁੱਖ ਪ੍ਰਵੇਸ਼ ਦੁਆਰ ਨੂੰ ਸ਼ਹਿਰ ਦੀ ਵਿਰਾਸਤੀ ਦਿੱਖ ਅਨੁਸਾਰ ਤਿਆਰ ਕੀਤਾ ਗਿਆ ਹੈ ਅਤੇ ਗੁੰਬਜਾਂ-ਗਮਟਿਆਂ ਆਦਿ ਦੀ ਉਸਾਰੀ ਵੀ ਕੀਤੀ ਗਈ ਹੈ।

 

ਉਨ੍ਹਾਂ ਕਿਹਾ ਕਿ ਬੱਸ ਸਟੈਂਡ ਦੀ ਉਸਾਰੀ ਦਾ ਕੰਮ 80 ਫੀਸਦੀ ਮੁਕੰਮਲ ਹੋ ਚੁੱਕਾ ਹੈ ਅਤੇ ਇਹ ਕੰਮ 30 ਸਤੰਬਰ 2019 ਦੇ ਅੰਤ ਤੱਕ ਮੁਕੰਮਲ ਕਰਕੇ ਬੱਸ ਸਟੈਂਡ ਨੂੰ ਜਨਤਕ ਵਰਤੋ ਲਈ ਸਮਰਪਿਤ ਕਰ ਦਿੱਤਾ ਜਾਵੇਗਾ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sultanpur Lodhi bus stand with world class facilities