ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਲਤਾਨਪੁਰ ਲੋਧੀ ਸਮਾਗਮ ਲਈ ਦੇਸ਼ ਭਰ ਦੀਆਂ ਸਿਆਸੀ ਪਾਰਟੀਆਂ ਨੂੰ ਸੱਦਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ਤੇ ਅੱਜ ਇੱਥੇ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋ ਕੇ ਇਸ ਨੂੰ ਸਾਂਝੇ ਰੂਪ ਵਿੱਚ ਮਨਾਉਣ ਦਾ ਸੰਕਲਪ ਲਿਆ

 

ਮੀਟਿੰਗ ਦੌਰਾਨ ਇਸ ਗੱਲਤੇ ਵੀ ਅਫ਼ਸੋਸ ਜ਼ਾਹਰ ਕੀਤਾ ਗਿਆ ਕਿ ਕੁਝ ਸਿਆਸੀ ਪਾਰਟੀਆਂ ਨੇ ਆਪਣੇ ਸੌੜੇ ਹਿੱਤਾਂ ਲਈ ਇਸ ਪਵਿੱਤਰ ਮੌਕੇਤੇ ਬਰਾਬਰ ਸਮਾਗਮ ਰੱਖਣ ਦਾ ਫੈਸਲਾ ਕੀਤਾ ਹੈ ਜਿਸ ਨਾਲ ਵਿਸ਼ਵ ਭਰ ਵਿੱਚ ਸਿੱਖ ਭਾਈਚਾਰੇ ਗਲਤ ਸੰਦੇਸ਼ ਜਾ ਰਿਹਾ ਹੈ

 

ਮੀਟਿੰਗ ਦੌਰਾਨ ਇਹ ਵੀ ਵਿਚਾਰ ਕੀਤੀ ਗਈ ਕਿ ਇਸ ਤੋਂ ਪਹਿਲਾਂ ਅਜਿਹੇ ਮੌਕਿਆਂਤੇ ਹੋਏ ਸਮਾਗਮ ਸੂਬਾ ਸਰਕਾਰ ਵੱਲੋਂ ਕਰਵਾਏ ਗਏ ਸਨ ਅਤੇ ਇਨਾਂ ਸਮਾਗਮਾਂ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰ ਸਾਂਝੇ ਤੌਰਤੇ ਸ਼ਾਮਲ ਹੁੰਦੇ ਸਨਇਹ ਬਹੁਤ ਮੰਦਭਾਗੀ ਗੱਲ ਹੈ ਕਿ ਕੁਝ ਸਿਆਸੀ ਪਾਰਟੀਆਂ ਨੇ ਇਸ ਵਾਰ ਇਸ ਰਵਾਇਤ ਨੂੰ ਤੋੜਣ ਦਾ ਫੈਸਲਾ ਕੀਤਾ ਹੈ ਅਤੇ ਇਸ ਪਵਿੱਤਰ ਤੇ ਇਤਿਹਾਸਕ ਮੌਕੇ ਨੂੰ ਆਪਣੇ ਨਿੱਜੀ ਸਵਾਰਥਾਂ ਲਈ ਵਰਤਣ ਦੀ ਕੋਸ਼ਿਸ਼ ਕੀਤੀ ਹੈ

 

ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਪੰਜਾਬ ਸਰਕਾਰ 12 ਨਵੰਬਰ ਨੂੰ ਕਰਵਾਏ ਜਾ ਰਹੇ ਸਮਾਗਮ ਲਈ ਪੰਜਾਬ ਅਤੇ ਦੇਸ਼ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰਾਂ ਨੂੰ ਸੱਦਾ ਦੇਵੇਗੀਇਸ ਸਮਾਗਮ ਦੀਆਂ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਸਾਰੀਆਂ ਤਕਰੀਰਾਂ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਫਲਸਫੇ ਦੇ ਪਸਾਰ ਤੱਕ ਹੀ ਮਹਿਦੂਦ ਹੋਣਗੀਆਂ

 

ਮੁੱਖ ਮੰਤਰੀ ਤੋਂ ਇਲਾਵਾ ਸੱਤਾਧਾਰੀ ਕਾਂਗਰਸ ਦੇ ਨੁਮਾਇੰਦਿਆਂ ਵਜੋਂ ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ ਅਤੇ ਸੁਨੀਲ ਜਾਖੜ ਸ਼ਾਮਲ ਹੋਏਬਾਕੀ ਸਿਆਸੀ ਸ਼ਖਸੀਅਤਾਂ ਵਿੱਚ ਸ਼੍ਰੋਮਣੀ ਅਕਾਲੀ ਦਲ 1920 ਦੇ ਹਰਬੰਸ ਸਿੰਘ ਕੰਧੋਲਾ, ਸੀ.ਪੀ.ਆਈ. ਦੇ ਭੁਪਿੰਦਰ ਸਾਂਭਰ ਤੇ ਹਰਦੇਵ ਅਰਸ਼ੀ, ਸੀ.ਪੀ.ਆਈ. (ਐਮ) ਦੇ ਗੁਰਪਰਮਜੀਤ ਕੌਰ ਤੱਗੜ, ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸੇਵਾ ਸਿੰਘ ਸੇਖਵਾਂਸੰਤ ਸਮਾਜ ਦੇ ਬਾਬਾ ਸਰਬਜੋਤ ਸਿੰਘ ਬੇਦੀ, ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ, ਆਮ ਆਦਮੀ ਪਾਰਟੀ ਦੇ ਮਨਜੀਤ ਸਿੰਘ ਬਿਲਾਸਪੁਰ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਮੀਟਿੰਗ ਵਿੱਚ ਸ਼ਾਮਲ ਸਨ

 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਮੁੱਖ ਸਮਾਗਮਾਂ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਨਾਂ ਦੇ ਨੁਮਾਇੰਦਿਆਂ ਦੇ ਸ਼ਰੀਕ ਹੋਣ ਦੀ ਤੀਬਰ ਇੱਛਾ ਰੱਖਦੀ ਹੈਉਨਾਂ ਕਿਹਾ ਕਿ ਇਸ ਇਤਿਹਾਸਕ ਮੌਕੇ ਨੂੰ ਸਿਆਸੀ ਤੰਗ ਨਜ਼ਰੀਏ ਤੋਂ ਦੂਰ ਰੱਖਣਾ ਚਾਹੀਦਾ ਹੈਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਪ੍ਰਧਾਨ ਮੰਤਰੀ ਨੂੰ ਵੀ ਇਕ ਸਮਾਗਮ ਲਈ ਬੇਨਤੀ ਕੀਤੀ ਸੀ ਜਿਸ ਨੂੰ ਉਨਾਂ ਨੇ ਸਹਿਮਤੀ ਵੀ ਦੇ ਦਿੱਤੀ ਸੀ ਪਰ ਆਖਿਰ ਵਿੱਚ ਇਨਾਂ ਕੋਸ਼ਿਸ਼ਾਂ ਨੂੰ ਬੂਰ ਨਾ ਪਿਆ

 

ਇਸ ਪਵਿੱਤਰ ਮੌਕੇ ਦਾ ਸਿਆਸੀਕਰਨ ਕੀਤੇ ਜਾਣ ਲਈ ਅਕਾਲੀਆਂਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਦੀ ਪਵਿੱਤਰਤਾ ਦੇ ਮੱਦੇਨਜ਼ਰ ਉਹ (ਕੈਪਟਨ ਅਮਰਿੰਦਰ ਸਿੰਘ) ਪਹਿਲੇ ਦਿਨ ਤੋਂ ਹੀ ਸਾਂਝੇ ਸਮਾਗਮ ਮਨਾਉਣ ਦੇ ਹੱਕ ਵਿੱਚ ਸਨ ਅਤੇ ਇਸੇ ਭਾਵਨਾ ਦੀ ਪਾਲਣਾ ਕਰਦਿਆਂ ਉਹ 9 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਭਾਰਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮ ਦੌਰਾਨ ਮੰਚ ਤੋਂ ਨਿੱਜੀ ਤੌਰਤੇ ਵੀ ਜੁੜੀ ਇਕੱਤਰਤਾ ਨੂੰ ਸੰਬੋਧਨ ਕਰਨਗੇ

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਇਸ ਇਤਿਹਾਸਕ ਮੌਕੇ ਦੀ ਯਾਦ ਵਿੱਚ ਕਈ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਹੈ ਜਿਨਾਂ ਵਿੱਚ ਪਟਿਆਲਾ ਵਿਖੇ ਜਗਤ ਗੁਰੂ ਨਾਨਕ ਓਪਨ ਯੂਨੀਵਰਸਿਟੀ, ਨੈਸ਼ਨਲ ਇੰਸਟੀਚਿਊਟ ਆਫ ਇੰਟਰਫੇਥ ਸਟੱਡੀਜ਼, ਪਿੰਡ ਬਾਬੇ ਨਾਨਕ ਦਾ ਅਤੇ ਹੋਰ ਪ੍ਰੋਜੈਕਟ ਸ਼ਾਮਲ ਹਨਉਨਾਂ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਨੇ ਇਸ ਦਿਹਾੜੇ ਦੇ ਸਤਿਕਾਰ ਵਿੱਚ ਕਪੂਰਥਲਾ ਵਿੱਚ ਮੈਡੀਕਲ ਕਾਲਜ ਸਥਾਪਤ ਕਰਨ ਲਈ ਵੀ ਕੇਂਦਰ ਪਾਸੋਂ ਮੰਗ ਕੀਤੀ ਹੈ

 

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਰਬ ਪਾਰਟੀ ਮੀਟਿੰਗ ਦੌਰਾਨ ਸਾਂਝੇ ਤੌਰਤੇ ਸਮਾਗਮ ਮਨਾਉਣ ਦਾ ਲਿਆ ਗਿਆ ਫੈਸਲਾ ਲੋਕਾਂ ਦਰਮਿਆਨ ਖਾਸ ਕਰਕੇ ਸਿੱਖ ਭਾਈਚਾਰੇ ਵਿੱਚ ਸਾਕਾਰਾਤਮਕ ਸੁਨੇਹਾ ਦੇਵੇਗਾਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਈ ਪੇਸ਼ਕਸ਼ਾਂ ਕੀਤੀਆਂ ਸਨ ਪਰ ਉਸ ਨੇ ਸਹਿਮਤੀ ਪ੍ਰਗਟ ਨਹੀਂ ਕੀਤੀ ਜਿਸ ਤੋਂ ਉਸ ਵੱਲੋਂ ਇਕੱਲੇ ਹੀ ਸਮਾਗਮ ਮਨਾਉਣ ਦਾ ਇਰਾਦਾ ਕੀਤਾ ਹੋਇਆ ਜਾਪਦਾ ਹੈ

 

ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਜਦੋਂ ਉਹ ਅਕਾਲੀ ਸਰਕਾਰ ਵਿੱਚ ਲੋਕ ਸੰਪਰਕ ਮੰਤਰੀ ਸਨ ਤਾਂ ਉਸ ਵੇਲੇ ਸਾਰੇ ਸਮਾਗਮ ਸੂਬਾ ਸਰਕਾਰ ਵੱਲੋਂ ਕਰਵਾਏ ਗਏ ਸਨ ਪਰ ਹੁਣ ਅਕਾਲੀ ਬੇਵਜਾ ਡੌਂਡੀ ਪਿੱਟ ਰਹੇ ਹਨ ਜਿਸ ਨਾਲ ਉਨਾਂ ਦਾ ਦੂਹਰਾ ਕਿਰਦਾਰ ਸਾਹਮਣੇ ਆਇਆ ਹੈ

 

ਬਾਬਾ ਸਰਬਜੀਤ ਸਿੰਘ ਬੇਦੀ ਨੇ ਕਿਹਾ ਕਿ ਭਾਵੇਂ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਧਾਰਮਿਕ ਸਮਾਗਮ ਅਜਿਹੇ ਢੰਗ ਨਾਲ ਮਨਾਉਣ ਦਾ ਅਧਿਕਾਰ ਹੈ ਪਰ ਬਦਕਿਸਮਤੀ ਨਾਲ ਇਹ ਦੋਵੇਂ ਸੰਸਥਾਵਾਂ ਆਜ਼ਾਦ ਨਹੀਂ ਰਹੀਆਂ ਅਤੇ ਪੂਰੀ ਤਰਾਂ ਇਕ ਪਰਿਵਾਰ ਦੇ ਗਲਬੇ ਹੇਠ ਹਨਉਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਜਾਂਦੇ ਹੁਕਮਨਾਮਿਆਂ ਦੀ ਪਵਿੱਤਰਤਾ ਵੀ ਖਤਰੇ ਵਿੱਚ ਹੈ

 

ਉਨਾਂ ਕਿਹਾ ਕਿ ਭਾਜਪਾ ਤੇ ਅਕਾਲੀ ਦਲ ਦੀ ਸਿਆਸਤ ਸਦਕਾ ਹੀ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਜਥੇ ਸਿਆਸੀ ਲੀਹਾਂ ਵੰਡੇ ਜਾਣਗੇ ਜਿਸ ਨਾਲ ਸ਼ਰਧਾਲੂਆਂ ਦੁਬਿਧਾ ਬਣੀ ਹੋਈ ਹੈਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਇਕਜੁਟ ਰੱਖਿਆ ਸੀ ਪਰ ਸਿਆਸਤ ਨੇ ਸਾਡੇ ਵਿੱਚ ਵੰਡੀਆਂ ਪਾ ਦਿੱਤੀਆਂ

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sultanpur Lodhi events invite all political parties of the country