ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਲਤਾਨਪੁਰ ਲੋਧੀ ਦੇ ਸਕੂਲ 5 ਤੋਂ 15 ਨਵੰਬਰ ਤੱਕ ਬੰਦ ਰਹਿਣਗੇ

ਸੁਲਤਾਨਪੁਰ ਲੋਧੀ ਦੇ ਸਕੂਲ 5 ਤੋਂ 15 ਨਵੰਬਰ ਤੱਕ ਬੰਦ ਰਹਿਣਗੇ

ਸੁਲਤਾਨਪੁਰ ਲੋਧੀ ਸਬ–ਡਿਵੀਜ਼ਨ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਭਲਕੇ 5 ਨਵੰਬਰ ਤੋਂ ਲੈ ਕੇ 15 ਨਵੰਬਰ ਤੱਕ ਬੰਦ ਰਹਿਣਗੇ। ਇਹ ਐਲਾਨ ਕਪੂਰਥਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡੀਪੀਐੱਸ ਖਰਬੰਦਾ ਨੇ ਕੀਤਾ।

 

 

ਦਰਅਸਲ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੇਖਦਿਆਂ ਸਕੂਲ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਵੱਡੀ ਗਿਣਤੀ ’ਚ ਸ਼ਰਧਾਲੂਆਂ ਦੀ ਆਮਦ ਤਾਂ ਪਹਿਲਾਂ ਹੀ ਸ਼ੁਰੂ ਹੋ ਗਈ ਹੈ ਕਿਉਂਕਿ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮਾਰੋਹਾਂ ਦੀ ਸ਼ੁਰੂਆਤ ਬੀਤੀ 1 ਨਵੰਬਰ ਤੋਂ ਹੀ ਹੋ ਗਈ ਸੀ।

 

 

ਭਲਕੇ ਤੋਂ ਪੰਜਾਬ ਸਰਕਾਰ ਦੇ ਸਮਾਰੋਹਾਂ ਦੀ ਸ਼ੁਰੂਆਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਇਸ ਲਈ ਅਗਲੇ ਇੱਕ ਹਫ਼ਤੇ ਤੋਂ ਵੀ ਵੱਧ ਸਮੇਂ ਤੱਕ ਇੱਥੇ ਲੱਖਾਂ ਸ਼ਰਧਾਲੂਆਂ ਦੀ ਆਮਦ ਬਣੀ ਰਹੇਗੀ।

 

 

ਜ਼ਿਲ੍ਹਾ ਪ੍ਰਸ਼ਾਸਨ ਮੁਤਾਬਕ 1 ਲੱਖ ਤੋਂ ਵੀ ਵੱਧ ਸ਼ਰਧਾਲੂ ਹੁਣੇ ਰੋਜ਼ਾਨਾ ਪਵਿੱਤਰ ਨਗਰ ਸੁਲਤਾਨਪੁਰ ਲੋਧੀ ਪੁੱਜ ਰਹੇ ਹਨ।

 

 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਿੱਕੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਹੀ ਸਕੂਲ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sultanpur Lodhi Schools to be closed from 5th to 15th November