ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗਰਮੀਆਂ ਦੀਆਂ ਛੁੱਟੀਆਂ ਕਾਰਨ ਪੰਜਾਬ ਦੇ ਸਰਕਾਰੀ ਕਾਲਜ ਅਤੇ 'ਵਰਸਿਟੀਆਂ 15 ਮਈ ਤੋਂ 15 ਜੂਨ ਤੱਕ ਬੰਦ 

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਕਾਲਜ ਅਤੇ ਯੂਨੀਵਰਸਿਟੀਆਂ ਵਿੱਚ 15 ਮਈ ਤੋਂ 15 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ।

 

ਸੂਬੇ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚਾਲੂ ਸਮੈਸਟਰ/ਕਲਾਸ ਦਾ ਤਕਰੀਬਨ 80 ਫੀਸਦੀ ਸਿਲੇਬਸ ਪੂਰਾ ਹੋ ਚੁੱਕਿਆ ਹੈ ਅਤੇ ਰਹਿੰਦਾ ਸਿਲੇਬਸ ਪੂਰਾ ਕਰਨ ਲਈ ਅਧਿਆਪਕ ਵਿਦਿਆਰਥੀਆਂ ਦੀ ਹਰ ਸੰਭਵ ਤਰੀਕੇ ਨਾਲ ਮਦਦ ਕਰ ਰਹੇ ਹਨ। 

 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਤਾਲਾਬੰਦੀ ਤੋਂ ਬਾਹਰ ਆਉਣ ਲਈ ਬਣਾਈ ਗਈ ਲਖਨਪਾਲ ਕਮੇਟੀ ਅਤੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਨੀਵਰਸਿਟੀ ਅਤੇ ਕਾਲਜ ਵਿਦਿਆਰਥੀਆਂ ਦੇ ਇਮਤਿਹਾਨ 1 ਜੁਲਾਈ ਤੋਂ ਲਏ ਜਾ ਸਕਦੇ ਹਨ। ਇਹਨਾਂ ਦਿਸ਼ਾ ਨਿਰਦੇਸ਼ਾਂ ਉੱਤੇ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨਾਲ ਹੋਈ ਮੀਟਿੰਗ ਵਿੱਚ ਵੀ ਸਹਿਮਤੀ ਸੀ ਕਿ ਅਗਲਾ ਅਕਾਦਮਿਕ ਸੈਸ਼ਨ ਸਤੰਬਰ ਵਿੱਚ ਸ਼ੁਰੂ ਕੀਤਾ ਜਾਵੇਗਾ।

 

ਸ੍ਰੀ ਬਾਜਵਾ ਨੇ ਕਿਹਾ ਕਿ ਉਪਰੋਕਤ ਹਾਲਾਤ ਦੇ ਮੱਦੇਨਜ਼ਰ ਇਹ ਮਹਿਸੂਸ ਕੀਤਾ ਗਿਆ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਹੋਣ ਵਾਲੀਆਂ ਗਰਮੀਆਂ ਦੀਆਂ ਛੁੱਟੀਆਂ ਇਹਨਾਂ ਦਿਨਾਂ ਵਿਚ ਕਰ ਦਿੱਤੀਆਂ ਜਾਣ ਤਾਂ ਕਿ ਛੁੱਟੀਆਂ ਤੋਂ ਬਾਅਦ ਅਧਿਆਪਕ ਇਮਤਿਹਾਨਾਂ ਅਤੇ ਨਵੇਂ ਦਾਖ਼ਲਿਆਂ ਦਾ ਕੰਮ ਕਰਨ ਲਈ ਪੂਰੇ ਤਰੋਤਾਜ਼ਾ ਹੋ ਕੇ ਆਉਣ। ਉਨ੍ਹਾਂ ਕਿਹਾ ਇਹ ਛੁੱਟੀਆਂ ਕਰਨ ਸਬੰਧੀ ਵਿਭਾਗ ਵਲੋਂ ਭੇਜੀ ਗਈ ਤਜ਼ਵੀਜ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਵਾਨਗੀ ਦੇ ਦਿੱਤੀ ਹੈ।

 

ਉਚੇਰੀ ਸਿੱਖਿਆ ਮੰਤਰੀ ਨੇ ਦਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਕਰਨ ਸਬੰਧੀ ਸਰਕਾਰ ਦੇ ਆਦੇਸ਼ ਅੱਜ ਯੂਨੀਵਰਸਿਟੀਆਂ ਨੂੰ ਪਹੁੰਚ ਜਾਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Summer Vacations from May 15 to June 15 in Punjab Government Colleges and Universities: Tript Bajwa