ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਨੀਲ ਜਾਖੜ ਨੇ ਸ਼ਹੀਦੀ ਜੋੜ ਮੇਲ ਸਬੰਧੀ ਸਿਆਸੀ ਪਾਰਟੀਆਂ ਨੂੰ ਕੀਤੀ ਅਪੀਲ

ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਇੱਕ ਅਜਿਹਾ ਪਵਿੱਤਰ ਅਤੇ ਮਹਾਨ ਅਵਸਰ ਹੈ ਜਦੋਂ ਸਾਰਿਆਂ ਨੂੰ ਸਾਹਿਬਜ਼ਾਦਿਆਂ ਦੇ ਮਹਾਨ ਬਲੀਦਾਨ ਨੂੰ ਯਾਦ ਕਰਨਾ ਚਾਹੀਦਾ ਹੈ ਅਤੇ ਇਸ ਦਾ ਸਿਆਸੀਕਰਨ ਨਹੀਂ ਕੀਤਾ ਜਾਣਾ ਚਾਹੀਦਾ।


ਉਨ੍ਹਾਂ ਅੱਗੇ ਕਿਹਾ ਕਿ ਧਾਰਮਿਕ ਸਮਾਗਮਾਂ ਦੌਰਾਨ ਸਿਆਸੀ ਕਾਨਫਰੰਸਾਂ ਨਾ ਕਰਨ ਦੇ ਆਪਣੇ ਰੁਝਾਨ `ਤੇ ਕਾਇਮ ਰਹਿੰਦਿਆਂ ਪੰਜਾਬ ਕਾਂਗਰਸ ਕਮੇਟੀ ਨੇ ਇਸ ਮਹੀਨੇ ਆਗਾਮੀ ਸ਼ਹੀਦੀ ਜੋੜ ਮੇਲ ਦੌਰਾਨ ਕੋਈ ਕਾਨਫਰੰਸ ਨਾ ਕਰਨ ਦਾ ਫੈਸਲਾ ਕੀਤਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪਿਛਲੇ ਸਾਲ ਵੀ ਸ਼ਹੀਦੀ ਜੋੜ ਮੇਲ ਦੌਰਾਨ ਕੋਈ ਸਿਆਸੀ ਕਾਨਫਰੰਸ ਨਹੀਂ ਕੀਤੀ ਗਈ ਸੀ।


ਜਾਖੜ ਨੇ ਦੱਸਿਆ ਕਿ ਇਸ ਪਵਿੱਤਰ ਅਵਸਰ ਮੌਕੇ ਕਾਂਗਰਸ ਪਾਰਟੀ ਵਰਕਰ ਅਤੇ ਆਗੂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਾਰਥਨਾ ਕਰਨਗੇ।


ਜਾਖੜ ਨੇ ਹੋਰਨਾਂ ਸਿਆਸੀ ਪਾਰਟੀਆਂ ਨੂੰ ਵੀ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸਾਦੇ ਅਤੇ ਪਵਿੱਤਰ ਢੰਗ ਨਾਲ ਮਨਾਉਣ ਅਤੇ ਇਸ ਦਾ ਸਿਆਸੀਕਰਨ ਨਾ ਕਰਨ ਦੀ ਅਪੀਲ ਕੀਤੀ ਹੈ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sunil Jakhar appeals to Political Parties on Shahidi Jod mel