ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਅਕਾਲੀ ਦਲ ’ਤੇ ਬੋਲਿਆ ਹਮਲਾ

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕੇਂਦਰੀ ਅੰਤ੍ਰਿਮ ਬਜਟ ਚ ਕਿਸਾਨਾਂ ਲਈ ਸਾਲਾਨਾ 6000 ਰੁਪਏ ਦੀ ਮਦਦ ਦਿੱਤੇ ਜਾਣ 'ਤੇ ਅਕਾਲੀ ਦਲ ਦੀ ਚੁੱਪੀ ਤੇ ਸਵਾਲ ਚੁੱਕੇ।

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਕਿਸਾਨਾਂ ਨੂੰ ਸਾਲ ਚ ਸਿਰਫ 6000 ਰੁਪਏ ਦੀ ਮਦਦ ਦਿੱਤੇ ਜਾਣਾ ਕਿਸਾਨਾਂ ਨਾਲ ਕੀਤਾ ਗਿਆ ਸਿਰਫ ਇੱਕ ਕੋਝਾ ਮਜ਼ਾਕ ਹੈ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਸੁਨੀਲ ਜਾਖੜ ਨੇ ਇਸਦੇ ਨਾਲ ਹੀ ਭਾਜਪਾ ਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਚੁੱਪੀ ਤੇ ਵੀ ਸਵਾਲ ਚੁੱਕੇ।

 

ਅਕਾਲੀ ਦਲ ਤੇ ਵਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਉੱਝ ਤਾਂ ਹਰੇਕ ਮੁੱਦੇ 'ਤੇ ਟਵੀਟ ਜਾਂ ਬਿਆਨ ਦਿੰਦਾ ਹੈ ਪਰ ਜਦੋਂ ਤੋਂ ਮੋਦੀ ਸਰਕਾਰ ਨੇ ਕੇਂਦਰੀ ਅੰਤ੍ਰਿਮ ਬਜਟ ਪੇਸ਼ ਕੀਤਾ ਹੈ, ਉਦੋਂ ਤੋਂ ਹੀ ਬਾਦਲ ਸਾਹਿਬ, ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਇਸ ਬਜਟ 'ਤੇ ਬਿਆਨ ਦੇਣ ਦੀ ਥਾਂ ਚੁੱਪੀ ਧਾਰੀ ਹੋਈ ਹੈ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਉਨ੍ਹਾਂ ਕਿਹਾ ਕਿ ਇਸ ਚੁੱਪੀ ਤੋਂ ਪਤਾ ਚਲਦਾ ਹੈ ਕਿ ਕਿਵੇਂ ਅਕਾਲੀ ਦਲ ਨੇ ਕੇਂਦਰ ਦੀ ਭਾਜਪਾ ਸਰਕਾਰ ਅੱਗੇ ਗੋਢੇ ਟੇਕ ਦਿੱਤੇ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਵਲੋਂ ਪੇਸ਼ ਕੀਤਾ ਗਿਆ ਇਹ ਬਜਟ ਸਿਰਫ ਇੱਕ ਜੁਮਲਾ ਹੈ।

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sunil Jakhar attacks on the Akali Dal