ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਨੀਲ ਜਾਖੜ ਨੇ ਬਟਾਲਾ ’ਚ ਚੋਣ ਪ੍ਰਚਾਰ ਦੌਰਾਨ ਕੀਤੇ ਕਈ ਵਾਅਦੇ

----ਕੇਂਦਰ ਵਿਚ ਕਾਂਗਰਸ ਦੀ ਸਰਕਾਰ ਬਣਨ ਤੇ ਲਗਾਈ ਜਾਵੇਗੀ ਇੰਡਸਟਰੀ----

 

ਗੁਰਦਾਸਪੁਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਹਲਕੇ ਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਟੀਚਾ ਹੈ ਕਿ ਆਉਣ ਵਾਲੇ 5 ਸਾਲਾਂ ਵਿਚ ਹਲਕੇ ਚ ਉਦਯੋਗਿਕ ਵਿਕਾਸ ਕਰਵਾ ਕੇ ਇਲਾਕੇ ਵਿਚ 25,000 ਨੌਕਰੀਆਂ ਦੇ ਮੌਕੇ ਪੈਦਾ ਕੀਤੇ ਜਾਣਗੇ ਜਦ ਕਿ ਪਿਛਲੇ 16 ਮਹੀਨੇ ਦੇ ਕਾਰਜਕਾਲ ਦੌਰਾਨ ਉਨਾਂ ਨੇ ਪੈਪਸੀ ਦੀ ਫੈਕਟਰੀ ਲਗਵਾ ਕੇ 5,000 ਨੌਕਰੀਆਂ ਦਾ ਪ੍ਰਬੰਧ ਕੀਤਾ ਹੈ।

 

ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ ਮੈਨੀਫੈਸਟੋ ਵਿਚ ਐਲਾਨ ਕੀਤਾ ਹੈ ਕਿ ਨਵਾਂ ਉੱਦਮ ਸ਼ੁਰੂ ਕਰਨ ਵਾਲੇ ਨੌਜਵਾਨ ਨੂੰ ਨਵਾਂ ਕੰਮ ਸ਼ੁਰੂ ਕਰਨ ਵੇਲੇ ਕੋਈ ਪ੍ਰਵਾਨਗੀ ਨਹੀਂ ਲੈਣੀ ਪਵੇਗੀ। ਦੇਸ਼ ਅੰਦਰ ਅੰਦਰੂਨੀ ਸਨਅਤ ਨੂੰ ਕਾਂਗਰਸ ਦੀ ਸਰਕਾਰ ਵੱਲੋਂ ਵਿਕਸਤ ਕੀਤਾ ਜਾਵੇਗਾ ਤਾਂ ਜੋ ਸਾਡੇ ਨੌਜਵਾਨਾਂ ਨੂੰ ਰੋਜਗਾਰ ਦੇ ਮੌਕੇ ਮਿਲ ਸਕਣ।

 

ਜਾਖੜ ਨੇ ਆਪਣਾ ਅਗਲੇ ਪੰਜ ਸਾਲ ਦਾ ਏਂਜਡਾ ਸਾਂਝਾ ਕਰਦਿਆਂ ਕਿਹਾ ਕਿ ਧਾਰੀਵਾਲ ਦੀ ਮਿਲ ਨੂੰ ਮੁੜ ਸ਼ੁਰੂ ਕਰਵਾਇਆ ਜਾਵੇਗਾ ਅਤੇ ਕਲਾਨੌਰ ਵਿਚ ਵੀ 1000 ਏਕੜ ਜਗਾ ਉਪਬਲੱਧ ਹੈ ਉਥੇ ਹੀ ਇੰਡਸਟਰੀ ਲਗਵਾਈ ਜਾਵੇਗੀ। ਇਸ ਤੋਂ ਬਿਨਾਂ ਬਟਾਲਾ ਦੀ ਸਨਅਤ ਨੂੰ ਮੁੜ ਸੁਰਜੀਤ ਕਰਨ ਲਈ ਵੀ ਉਨਾਂ ਵੱਲੋਂ ਯਤਨ ਕੀਤੇ ਜਾਣਗੇ।

 

ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਾਡੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਦੁਨੀਆਂ ਭਰ ਇਹ ਗੁਰਪੁਰਬ ਮਨਾਇਆ ਜਾ ਰਿਹਾ ਹੈ। ਉਥੇ ਹੀ ਗੁਰੂ ਜੀ ਦੇ ਜੀਵਨ ਨਾਲ ਸਬੰਧਤ ਬਟਾਲਾ ਦੇ ਵਿਕਾਸ ਲਈ ਪੰਜਾਬ ਸਰਕਾਰ ਨੇ ਵੱਡੀ ਵਿਉਂਤਬੰਦੀ ਉਲੀਕੀ ਹੈ।

 

ਉਨਾਂ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਸ਼ਹਿਰ ਬਟਾਲਾ ਦੇ ਵਿਕਾਸ ਤੇ ਸਾਡੀ ਸਰਕਾਰ ਵੱਲੋਂ ਵਿਸ਼ੇਸ਼ ਤਵੱਜੋਂ ਦਿੱਤੀ ਗਈ ਜਿਸ ਤਹਿਤ ਸੂਬਾ ਸਰਕਾਰ ਵੱਲੋਂ ਬਟਾਲਾ ਨੂੰ ਨਗਰ ਨਿਗਮ ਦਾ ਦਰਜਾ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ।

 

ਜਾਖੜ ਨੇ ਬਟਾਲਾ ਇਲਾਕੇ ਵਿਚ ਕਰਵਾਏ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਬਟਾਲਾ ਦੀਆਂ ਸੜਕਾਂ ਦੇ ਨਿਰਮਾਣ ਤੇ 29.57 ਕਰੋੜ ਰੁਪਏ ਦੇ ਕੰਮ ਸ਼ੁਰੂ ਕਰਵਾਏ ਗਏ ਹਨ। ਇਸੇ ਤਰਾਂ ਬਟਾਲਾ ਦੇ ਸੀਵਰੇਜ ਅਤੇ ਜਲ ਸਪਲਾਈ ਦੇ ਕੰਮਾਂ ਲਈ 182 ਕਰੋੜ ਰੁਪਏ ਦੇ ਪ੍ਰੋਜੈਕਟ ਲਈ ਟੈਂਡਰ ਲੱਗ ਚੁੱਕੇ ਹਨ। ਜਦ ਕਿ ਬਟਾਲਾ ਕਾਦੀਆਂ ਰੋਡ ਦੀ ਮੁਰੰਮਤ ਦਾ ਕੰਮ 4.40 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਿਹਾ ਹੈ।

 

ਉਨਾਂ ਅੱਗੇ ਕਿਹਾ ਕਿ ਉਨਾਂ ਦੀ ਅਗਲੇ ਪੰਜ ਸਾਲ ਦੀ ਯੋਜਨਾਬੰਦੀ ਵਿਚ ਸ਼ਾਮਿਲ ਹੈ ਕਿ ਬਟਾਲਾ ਵਿਖੇ ਮਿੰਨੀ ਸਕੱਤਰੇਤ ਬਣਾਇਆ ਜਾਵੇ ਜਿੱਥੇ ਸਾਰੇ ਦਫ਼ਤਰ ਇਕੋ ਥਾਂ ਹੋਣ ਅਤੇ ਲੋਕਾਂ ਨੂੰ ਸੌਖ ਹੋਵੇ।

 

ਇਸ ਤੋਂ ਪਹਿਲਾਂ ਸੀਨੀਅਰ ਆਗੂ ਸ੍ਰੀ ਅਸ਼ਵਨੀ ਸੇਖ਼ੜੀ ਨੇ ਆਪਣੇ ਸੰਬੋਧਨ ਵਿਚ ਆਖਿਆ ਕਿ ਪੰਜਾਬ ਸਰਕਾਰ ਨੇ ਪਿਛਲੇ 2 ਸਾਲ ਦੌਰਾਨ ਸੂਬੇ ਦੇ ਕਿਸਾਨਾਂ ਦਾ ਜਿੱਥੇ 2 ਲੱਖ ਤੱਕ ਦਾ ਕਰਜ ਮਾਫ ਕੀਤਾ ਹੈ ਉਥੇ ਹੀ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਬਣਨ ਤੇ ਗਰੀਬ ਪਰਿਵਾਰਾਂ ਨੂੰ ਹਰ ਮਹੀਨੇ 6000 ਰੁਪਏ ਦੀ ਮਦਦ ਦਿੱਤੀ ਜਾਵੇਗੀ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sunil Jakhar promises many things during campaigning in Batala