ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਤੋਂ ਬਚਾਅ ਲਈ ਸੰਨੀ ਦਿਓਲ ਨੇ ਦਿੱਤੇ 50 ਲੱਖ ਰੁਪਏ

ਪੰਜਾਬ ਦੇ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੇ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਆਪਣੇ ਐਮਪੀ ਲੈਡ ਫੰਡ 'ਚੋਂ ਹਲਕਾ ਗੁਰਦਾਸਪੁਰ ਲਈ 50 ਲੱਖ ਰੁਪਏ ਦੀ ਵਿੱਤੀ ਮਦਦ ਦਿੱਤੀ ਹੈ।
 

ਸੰਨੀ ਦਿਓਲ ਨੇ ਇਹ ਜਾਣਕਾਰੀ ਆਪਣੇ ਟਵਿਟਰ ਪੇਜ਼ 'ਤੇ ਟਵੀਟ ਕਰਕੇ ਦਿੱਤੀ। ਉਨ੍ਹਾਂ ਕਿਹਾ ਕਿ ਕੋਰੋਨਾ ਵਰਗੀ ਮਹਾਂਮਾਰੀ ਨਾਲ ਨਜਿੱਠਣ ਲਈ ਕੇਂਦਰ ਤੇ ਸੂਬਾ ਸਰਕਾਰ ਡਟ ਕੇ ਸਾਹਮਣਾ ਕਰ ਰਹੀਆਂ ਹਨ। ਰਾਹਤ ਤੇ ਬਚਾਅ ਕਾਰਜ਼ਾਂ 'ਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਏ, ਇਸ ਦੇ ਲਈ ਉਹ ਆਪਣੇ ਐਮਪੀ ਲੈਡ ਫੰਡ 'ਚੋਂ 50 ਲੱਖ ਰੁਪਏ ਜਾਰੀ ਕਰ ਰਹੇ ਹਨ, ਤਾਂ ਜੋ ਗੁਰਦਾਸਪੁਰ ਨੂੰ ਇਸ ਮਹਾਂਮਾਰੀ ਨਾਲ ਨਜਿੱਠਣ 'ਚ ਕੋਈ ਮੁਸ਼ਕਲ ਪੇਸ਼ ਨਾ ਆਵੇ।

 


 

ਇਸ ਤੋਂ ਇੱਕ ਦਿਨ ਪਹਿਲਾਂ ਉਨ੍ਹਾਂ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਦੀ ਅਪੀਲ ਕੀਤੀ ਸੀ। ਉਨ੍ਹਾਂ ਟਵਿੱਟਰ 'ਤੇ ਦੋ ਮਿੰਟ ਦੀ ਵੀਡੀਉ ਪੋਸਟ ਕਰਦਿਆਂ ਕਿਹਾ ਸੀ, "ਕੋਰੋਨਾ ਵਾਇਰਸ ਨਾਲ ਲੜਨ ਦਾ ਇੱਕੋ-ਇੱਕ ਤਰੀਕਾ ਹੈ ਕਿ ਪਰਿਵਾਰ ਦੇ ਨਾਲ-ਨਾਲ ਸਾਰਿਆਂ ਨੂੰ ਆਪਣੇ ਆਪ ਨੂੰ ਇਕੱਲਿਆਂ ਕਰਨਾ।"
 

ਦੱਸ ਦੇਈਏ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਪਾਜੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੁਣ 31 ਹੋ ਗਈ ਹੈ। ਅੱਜ ਬੁੱਧਵਾਰ ਨੂੰ ਸੂਬੇ 'ਚ ਕੋਰੋਨਾ ਵਾਇਰਸ ਦੇ ਦੋ ਨਵੇਂ ਪਾਜੀਟਿਵ ਮਾਮਲੇ ਸਾਹਮਣੇ ਆਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sunny Deol donates Rs 50 lakh to protect against corona virus