ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੰਨੀ ਦਿਓਲ ਨੇ ਪਠਾਨਕੋਟ ਦਾ ਕੀਤਾ ਦੌਰਾ

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਨੇ ਅੱਜ ਪਠਾਨਕੋਟ ਦੀ ਕਈ ਇਲਾਕਿਆਂ ਦਾ ਦੌਰਾ ਕੀਤਾ। ਸੰਨੀ ਦਿਓਲ ਨੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਛੇਤੀ ਹੀ ਲੋਕਾਂ ਦੀਆਂ ਪ੍ਰੇਸ਼ਾਨੀਆਂ ਦਾ ਹੱਲ ਕੀਤੇ ਜਾਣ ਦਾ ਭਰੋਸਾ ਦਿੱਤਾ। ਸੰਨੀ ਦਿਓਲ ਨੇ ਹਲਕਾ ਭੋਆ, ਸੁਜਾਨਪੁਰ ਆਦਿ ਦਾ ਦੌਰਾ ਕੀਤਾ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।
 

ਇਸ ਮੌਕੇ ਸੰਨੀ ਦਿਓਲ ਨੇ ਇੱਕ ਜਨਸਭਾ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪਠਾਨਕੋਟ ਤੋਂ ਹਿਮਾਚਲ ਨੂੰ ਜਾਣ ਵਾਲੀ ਰੇਲਵੇ ਲਾਈਨ ਉੱਤੇ ਪੈਂਦੇ ਫਾਟਕ ਤੋਂ ਲੋਕਾਂ ਨੂੰ ਨਿਜਾਤ ਦੇਣ ਲਈ ਐਲੀਵੇਟਰ ਦਾ ਨਿਰਮਾਣ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਨਾਲ ਲੋਕਾਂ ਆਵਾਜਾਈ 'ਚ ਸਹੂਲਤ ਹੋਵੇਗੀ।

 


 

ਦੂਜੇ ਪਾਸੇ ਜਦੋਂ ਸਨੀ ਦਿਓਲ ਤੋਂ ਉਨ੍ਹਾਂ ਦੇ ਲਾਪਤਾ ਹੋਣ 'ਤੇ ਲੋਕਾਂ ਵੱਲੋਂ ਪੋਸਟਰ ਲਗਾਏ ਜਾਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਸ ਗੱਲ ਦਾ ਜਵਾਬ ਦਿੰਦੇ ਹੋਏ ਮੀਡੀਆ ਨੂੰ ਕਿਹਾ ਕਿ ਜਿਵੇਂ ਦਾ ਤੁਸੀਂ ਕਰਵਾਉਂਦੇ ਰਹੋਗੇ, ਉਝ ਲੋਕ ਕਰਦੇ ਰਹਿਣਗੇ। ਇਸ ਬਾਰੇ ਮੈਂ ਕੁਝ ਕਹਿ ਨਹੀਂ ਸਕਦਾ।
 

ਦੱਸਣਯੋਗ ਹੈ ਕਿ ਗੁਰਦਾਸਪੁਰ ਤੋਂ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਸੰਨੀ ਦਿਓਲ ਆਪਣੇ ਹਲਕੇ 'ਚ ਬਹੁਤ ਘੱਟ ਵਿਖਾਈ ਦਿੰਦੇ ਹਨ, ਜਿਸ ਕਾਰਨ ਲੋਕਾਂ ਵੱਲੋਂ ਉਨ੍ਹਾਂ ਦੇ ਲਾਪਤਾ ਹੋਣ ਦੇ ਪੋਸਟਰ ਲਗਾਏ ਗਏ ਸਨ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sunny Deol visit Pathankot for inspection of development works