ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਠਿੰਡਾ ’ਚ ਬਿਲਾਂ ਦੀ ਅਦਾਇਗੀ ਬਦਲੇ ਸੁਪਰਡੰਟ ਮੰਗ ਰਿਹਾ ਸੀ ਰਿਸ਼ਵਤ

ਬਠਿੰਡਾ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ-3 ਵਿਖੇ ਤਾਇਨਾਤ ਸੁਪਰਡੰਟ ਨੂੰ ਪੰਜਾਬ ਵਿਜੀਲੈਂਸ ਬਿਓਰੋ ਨੇ ਅੱਜ ਰਿਸ਼ਵਤ ਲੈਂਦਿਆ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ। ਉਕਤ ਸੁਪਰਡੰਟ ਉਮੇਸ਼ ਕੁਮਾਰ ਨੂੰ ਲਖਵੀਰ ਸਿੰਘ ਵਾਸੀ ਸਾਦਿਕ ਰੋਡ, ਫਰੀਦਕੋਟ ਦੀ ਸ਼ਿਕਾਇਤਤੇ ਗ੍ਰਿਫਤਾਰ ਕੀਤਾ ਗਿਆ ਹੈ।

 

ਜਾਣਕਾਰੀ ਮੁਤਾਬਕ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ-3, ਬਠਿੰਡਾ ਵਿਖੇ 9 ਮੋਬਾਈਲ ਵਾਟਰ ਟੈਂਕਰ ਸਪਲਾਈ ਕੀਤੇ ਸਨ। ਇਨਾਂ ਟੈਂਕਰਾਂ ਦੇ ਬਿਲ (12,13,200 ਰੁਪਏ) ਦੀ ਅਦਾਇਗੀ ਕਰਨ ਬਦਲੇ ਉਮੇਸ਼ ਕੁਮਾਰ ਸੁਰਪਡੈਂਟ ਵਲੋਂ 35,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਅਤੇ ਸੋਦਾ 30,000 ਰੁਪਏ ਵਿਚ ਤੈਅ ਹੋਇਆ ਹੈ।

 

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸੁਪਰਡੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।

 

ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭਿ੍ਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਬਠਿੰਡਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Superintendent was demanding bribes in exchange for payment of bills in Bathinda