ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਆਗੂ ਦਿਆਲ ਸਿੰਘ ਕੋਲੀਆਂਵਾਲੀ ਨੂੰ ਵੱਡਾ ਝਟਕਾ ਦਿੱਤਾ ਹੈ। ਕੋਲੀਆਂਵਾਲੀ ਨੇ ਆਪਣੇ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਹੋਣ ਤੋਂ ਬਾਅਦ ਸੁਪਰੀਮ ਕੋਰਟ ਵਿੱਚ ਜਮਾਨਤ ਅਰਜ਼ੀ ਦਾਖਲ ਕੀਤੀ ਸੀ। ਜਿਸ ਨੂੰ ਅਦਾਲਤ ਵੱਲੋਂ ਖ਼ਾਰਜ ਕਰ ਦਿੱਤਾ ਗਿਆ ਹੈ।
ਦਿਆਲ ਸਿੰਘ ਕੋਲੀਆਂਵਾਲੀ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਜ਼ਦੀਕੀ ਮੰਨੀਆਂ ਜਾਂਦਾ ਹੈ.। ਉਹ ਬਾਦਲ ਦੇ ਚੋਣ ਹਲਕੇ ਲੰਬੀ ਨਾਲ ਸੰਬੰਧ ਰੱਖਦੇ ਹਨ। ਅਦਾਲਤ ਨੇ ਅੱਜ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਤੇ 7 ਦਿਨ ਦੇ ਅੰਦਰ ਸਮਰਪਣ ਕਰਨ ਲਈ ਕਿਹਾ ਹੈ।
ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ ਸ਼੍ਰੋਮਣੀ ਅਕਾਲੀ ਦਲ ਆਗੂ ਕੋਲੀਆਂਵਾਲੀ ਵਿਜੀਲੈਂਸ ਬਿਊਰੋ ਦੇ ਅੜਿੱਕੇ ਚੜ੍ਹੇ ਸਨ।