ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿਨਕਰ ਗੁਪਤਾ ਦੀ ਪੰਜਾਬ ਦੇ DGP ਵਜੋਂ ਨਿਯੁਕਤੀ ਬਾਰੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ

ਦਿਨਕਰ ਗੁਪਤਾ ਦੀ ਪੰਜਾਬ ਦੇ DGP ਵਜੋਂ ਨਿਯੁਕਤੀ ਬਾਰੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ

ਸ੍ਰੀ ਦਿਨਕਰ ਗੁਪਤਾ ਦੀ ਦੀ ਪੰਜਾਬ ਦੇ ਡੀਜੀਪੀ (DGP) ਵਜੋਂ ਨਿਯੁਕਤੀ ਬਾਰੇ ਅੱਜ ਸੁਪਰੀਮ ਕੋਰਟ (SC) ’ਚ ਸੁਣਵਾਈ ਹੋਣੀ ਤੈਅ ਹੈ। ਉਨ੍ਹਾਂ ਦੀ ਨਿਯੁਕਤੀ ਨੂੰ ਪੰਜਾਬ ਦੇ ਹੀ ਦੋ ਨਾਰਾਜ਼ ਆਈਪੀਐੱਸ ਅਧਿਕਾਰੀਆਂ ਨੇ ਚੁਣੌਤੀ ਦਿੱਤੀ ਸੀ। ਉਸੇ ਚੁਣੌਤੀ ਦੇ ਆਧਾਰ ’ਤੇ ‘ਕੈਟ’ ਨੇ ਸ੍ਰੀ ਦਿਨਕਰ ਗੁਪਤਾ ਦੀ DGP ਵਜੋਂ ਨਿਯੁਕਤੀ ਰੱਦ ਕਰ ਦਿੱਤੀ ਸੀ।

 

 

ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ (CAT) ਦੇ ਫ਼ੈਸਲੇ ਨੂੰ ਪੰਜਾਬ ਸਰਕਾਰ ਤੇ ਡੀਜੀਪੀ ਦਿਨਕਰ ਗੁਪਤਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੁਣੌਤੀ ਦੇ ਦਿੱਤੀ ਸੀ

 

 

ਇਸੇ ਮਾਮਲੇ ’ਚ ਪੰਜਾਬ ਸਰਕਾਰ ਦੀ ਤਰਫ਼ੋਂ ਵਧੀਕ ਐਡਵੋਕੇਟ ਜਨਰਲ ਰਮੀਜ਼ਾ ਹਾਕਿਮ  ਪਹਿਲਾਂ ਅਦਾਲਤ ਪੇਸ਼ ਹੋ ਚੁੱਕੇ ਹਨ। ਤਦ ਜਸਟਿਸ ਰਾਜੀਵ ਸ਼ਰਮਾ ਤੇ ਜਸਟਿਸ ਹਰਿੰਦਰ ਸਿੰਘ ਸਿੱਧੂ ਦੇ ਡਿਵੀਜ਼ਨ ਬੈਂਚ ਸਾਹਵੇਂ ਤਦ DGP ਗੁਪਤਾ ਦੇ ਵਕੀਲ ਵੀ ਮੌਜੂਦ ਸਨ

 

 

ਇੱਥੇ ਵਰਨਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ ਚੰਡੀਗੜ੍ਹ (ਕੈਟ) ਨੇ ਲੰਘੇ ਬੀਤੀ 17 ਜਨਵਰੀ ਨੂੰ ਵੱਡਾ ਝਟਕਾ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰ ਦਿੱਤੀ ਸੀ ਪੰਜਾਬ ਦੇ ਡੀਜੀਪੀ ਅਹੁਦੇ 'ਤੇ ਆਪਣੇ ਤੋਂ ਜੂਨੀਅਰ ਅਧਿਕਾਰੀ ਦਿਨਕਰ ਗੁਪਤਾ ਦੀ ਨਿਯੁਕਤੀ ਤੋਂ ਨਾਰਾਜ਼ ਮੁਹੰਮਦ ਮੁਸਤਫਾ ਅਤੇ ਸਿਧਾਰਧ ਚਟੋਪਾਧਿਆਏ ਨੇ ਨਿਯੁਕਤੀ ਨੂੰ ਕੈਟ ' ਚੁਣੌਤੀ ਦਿੱਤੀ ਸੀ

 

 

ਪੰਜਾਬ ਦੇ ਡੀਜੀਪੀ ਅਹੁਦੇ 'ਤੇ ਆਪਣੇ ਤੋਂ ਜੂਨੀਅਰ ਅਧਿਕਾਰੀ ਦਿਨਕਰ ਗੁਪਤਾ ਦੀ ਨਿਯੁਕਤੀ ਤੋਂ ਨਾਰਾਜ਼ ਮੁਹੰਮਦ ਮੁਸਤਫਾ ਅਤੇ ਸਿਧਾਰਥ ਚਟੋਪਾਧਿਆਏ ਨੇ ਨਿਯੁਕਤੀ ਨੂੰ ਕੈਟ ' ਚੁਣੌਤੀ ਦਿੱਤੀ ਸੀ ਕੈਟ ਨੇ ਉਸੇ ਚੁਣੌਤੀ ਦੇ ਆਧਾਰਤੇ ਆਪਣਾ ਫੈਸਲਾ ਸੁਣਾਇਆ ਸੀ ਡੀਜੀਪੀ ਦੀ ਨਿਯੁਕਤੀ ਨੂੰ ਗ਼ਲਤ ਦੱਸਦੇ ਹੋਏ ਕੈਟ ਨੇ ਕਿਹਾ ਸੀ ਕਿ ਨਿਯੁਕਤੀ ਦੀ ਪ੍ਰਕਿਰਿਆ ਦੁਬਾਰਾ ਕੀਤੀ ਜਾਣੀ ਚਾਹੀਦੀ ਹੈ

 

 

ਉਸ ਤੋਂ ਪਹਿਲਾਂ ਬੀਤੀ 8 ਜਨਵਰੀ ਨੂੰ ਪੰਜਾਬ ਦੇ ਡੀਜੀਪੀ ਦੇ ਅਹੁਦੇ ਲਈ ਚੁਣੌਤੀ ਮਾਮਲੇ ' ਸੁਣਵਾਈ ਕੀਤੀ ਗਈ ਸੀ ਕੈਟ ' ਪੂਰੇ ਦਿਨ ਲੰਬੀ ਬਹਿਸ ਕੀਤੀ ਗਈ ਸੀ ਸਵੇਰੇ 11:30 ਵਜੇ ਤੋਂ ਸ਼ਾਮ 4:50 ਵਜੇ ਦੀ ਲੰਮੀ ਬਹਿਸ ਤੋਂ ਬਾਅਦ ਕੈਟ ਨੇ ਇਸ ਕੇਸ ' ਆਪਣਾ ਆਦੇਸ਼ ਸੁਰੱਖਿਅਤ ਰੱਖ ਲਿਆ ਸੀ

 

 

ਪੰਜਾਬ ਦੀ ਐਂਟੀ ਡਰੱਗ ਸਪੈਸ਼ਲ ਟਾਸਕ ਫੋਰਸ ਦੇ ਡੀਜੀਪੀ ਮੁਹੰਮਦ ਮੁਸਤਫਾ ਅਤੇ ਪੀਐਸਪੀਸੀਐਲ ਦੇ ਡੀਜੀਪੀ (1986 ਬੈਚ ਅਧਿਕਾਰੀ) ਸਿਧਾਰਧ ਚਟੋਪਾਧਿਆਏ ਨੇ ਡੀਜੀਪੀ ਅਹੁਦੇ ਲਈ ਨਿਯੁਕਤ ਕੀਤੇ ਗਏ ਦਿਨਕਰ ਗੁਪਤਾ ਨੂੰ ਕੈਟ ' ਚੁਣੌਤੀ ਦਿੱਤੀ ਸੀ ਦੋਹਾਂ ਨੇ ਇਹ ਪਟੀਸ਼ਨ ਯੂਪੀਐਸਸੀ, ਯੂਨੀਅਨ ਆਫ ਇੰਡੀਆ, ਪੰਜਾਬ ਸਰਕਾਰ ਅਤੇ ਦਿਨਕਰ ਗੁਪਤਾ ਵਿਰੁੱਧ ਦਾਇਰ ਕੀਤੀ ਸੀ

 

 

ਪਟੀਸ਼ਨ ' ਆਪਣਾ ਪੱਖ ਰੱਖਦਿਆਂ ਉਨ੍ਹਾਂ ਕਿਹਾ ਸੀ ਕਿ ਉਹ ਨਿਯੁਕਤ ਕੀਤੇ ਗਏ ਡੀਜੀਪੀ ਦਿਨਕਰ ਗੁਪਤਾ ਤੋਂ ਸੀਨੀਅਰ ਹਨ ਅਤੇ ਮੈਰਿਟ ਬੇਸ ' ਵੀ ਉਨ੍ਹਾਂ ਤੋਂ ਅੱਗੇ ਹਨ ਇਸ ਲਈ ਦਿਨਕਰ ਗੁਪਤਾ ਤੋਂ ਪਹਿਲਾਂ ਉਨ੍ਹਾਂ ਨੂੰ ਡੀਜੀਪੀ ਬਣਨ ਦਾ ਅਧਿਕਾਰ ਮਿਲਣਾ ਚਾਹੀਦਾ ਹੈ

 

 

ਇਸ ਦੇ ਨਾਲ ਹੀ 1985 ਬੈਚ ਦੇ ਅਧਿਕਾਰੀ ਮੁਹੰਮਦ ਮੁਸਤਫਾ ਦੇ ਵਕੀਲ ਨੇ ਆਪਣੀ ਪਟੀਸ਼ਨ ਵਿਚ ਕਿਹਾ ਸੀ ਕਿ ਉਹ ਡੀਜੀਪੀ ਸੂਚੀ ' ਸਭ ਤੋਂ ਸੀਨੀਅਰ ਹਨ ਉਨ੍ਹਾਂ ਦਾ ਪੁਲਿਸ ਰਿਕਾਰਡ ਵੀ ਵਧੀਆ ਰਿਹਾ ਹੈ

 

 

ਸਿਧਾਰਥ ਨੇ ਇੱਕ ਪਟੀਸ਼ਨ ਦਾਖਲ ਕਰ ਕੇ ਯੂਪੀਐਸਸੀ ਨੂੰ ਨਵੇਂ ਪੈਨਲ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਨੇ ਪੰਜਾਬ ' ਅੱਤਵਾਦ ਦੇ ਦੌਰ ਤੋਂ ਲੈ ਕੇ ਹੁਣ ਤਕ ਕਈ ਅਹਿਮ ਵਿਭਾਗਾਂ ' ਕੰਮ ਕੀਤਾ ਹੈ

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Supreme Court to hear Dinkar Gupta s appointment as Punjab DGP