ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​30 ਸਤੰਬਰ ਤੱਕ ਸੁਰੇਸ਼ ਅਰੋੜਾ ਹੀ ਰਹਿਣਗੇ ਪੰਜਾਬ ਦੇ ਡੀਜੀਪੀ

ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ

ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਹੁਣ 30 ਸਤੰਬਰ, 2019 ਤੱਕ ਡੀਜੀਪੀ ਦੇ ਅਹੁਦੇ ‘ਤੇ ਕਾਇਮ ਰਹਿਣਗੇ। ਉਨ੍ਹਾਂ ਦਾ ਕਾਰਜਕਾਲ ਆਉਂਦੀ 31 ਜਨਵਰੀ ਨੂੰ ਖ਼ਤਮ ਹੋ ਰਿਹਾ ਸੀ ਪਰ ਹੁਣ ਉਹ ਅਗਲੇ 9 ਮਹੀਨੇ ਹੋਰ ਇਸੇ ਅਹੁਦੇ ‘ਤੇ ਬਰਕਰਾਰ ਰਹਿ ਸਕਣਗੇ।  ਇਹ ਜਾਣਕਾਰੀ ਕੇਂਦਰੀ ਪਰਸੋਨਲ ਮੰਤਰਾਲੇ ਵੱਲੋਂ ਦਿੱਲੀ ਤੋਂ ਜਾਰੀ ਆਪਣੇ ਇੱਕ ਹੁਕਮ ਰਾਹੀਂ ਦਿੱਤੀ ਗਈ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਇਹ ਐਲਾਨ ਅਜਿਹੇ ਵੇਲੇ ਆਇਆ ਹੈ, ਜਦੋਂ ਸੁਪਰੀਮ ਕੋਰਟ ਨੇ ਅੱਜ ਪੰਜਾਬ ਸਮੇਤ ਪੰਜ ਰਾਜਾਂ ਦੀ ਉਹ ਦਲੀਲ ਮੁੱਢੋਂ ਰੱਦ ਕਰ ਦਿੱਤੀ ਸੀ; ਜਿਸ ਵਿੱਚ ਕਿਹਾ ਗਿਆ ਸੀ ਕਿ ਸੂਬੇ ਦੇ ਡੀਜੀਪੀ ਦੀ ਨਿਯੁਕਤੀ ਯੂਪੀਐੱਸਸੀ ਨੂੰ ਨਹੀਂ, ਸਗੋਂ ਰਾਜ ਸਰਕਾਰਾਂ ਨੂੰ ਹੀ ਕਰਨ ਦੇਣੀ ਚਾਹੀਦੀ ਹੈ।

 

ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨੂੰ ਦਿੱਤੀ 12 ਮਹੀਨਿਆਂ ਦੀ ਐਕਸਟੈਂਸ਼ਨ ਦੇ ਆਰਡਰ

 

 

1982 ਬੈਚ ਦੇ ਆਈਪੀਐੱਸ ਅਧਿਕਾਰੀ ਸ੍ਰੀ ਸੁਰੇਸ਼ ਅਰੋੜਾ ਦੇ ਕਾਰਜਕਾਲ ਨੂੰ ਪਿਛਲੇ ਵਰ੍ਹੇ ਤਿੰਨ ਮਹੀਨਿਆਂ ਲਈ ਵਧਾਇਆ ਗਿਆ ਸੀ। ਤੇ ਹੁਣ ਕੈਬਿਨੇਟ ਦੀ ਨਿਯੁਕਤੀਆਂ ਬਾਰੇ ਕਮੇਟੀ ਨੇ ਉਨ੍ਹਾਂ ਦਾ ਕਾਰਜਕਾਲ ਉਨ੍ਹਾਂ ਦੀ ਸੇਵਾ–ਮੁਕਤੀ ਦੇ ਨਿਰਧਾਰਤ ਸਮੇਂ (30 ਸਤੰਬਰ, 2018) ਤੋਂ 12 ਮਹੀਨਿਆਂ ਲਈ ਵਧਾ ਦਿੱਤਾ ਹੈ ਤੇ ਉਹ ਹੁਣ 30 ਸਤੰਬਰ, 2019 ਨੂੰ ਸੇਵਾ–ਮੁਕਤ ਹੋਣਗੇ।

 

 

ਸ੍ਰੀ ਸੁਰੇਸ਼ ਅਰੋੜਾ ਨੂੰ ਪਿਛਲੀ ਸ਼੍ਰੋਮਣੀ ਅਕਾਲੀ ਦਲ–ਭਾਰਤੀ ਜਨਤਾ ਪਾਰਟੀ ਸਰਕਾਰ ਨੇ ਪੰਜਾਬ ਦਾ ਡੀਜੀਪੀ ਨਿਯੁਕਤ ਕੀਤਾ ਸੀ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Suresh Arora will be DGP till 31st Oct