ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਰਿੰਦਰ ਸਿੰਗਲਾ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਸੁਰਿੰਦਰ ਸਿੰਗਲਾ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

1 / 2ਸੁਰਿੰਦਰ ਸਿੰਗਲਾ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਦਿੱਲੀ `ਚ ਪੰਜਾਬ ਦੇ ਸਾਬਕਾ ਮੰਤਰੀ ਸੁਰਿੰਦਰ ਸਿੰਗਲਾ ਤੇ ਅੰਤਿਮ ਸਸਕਾਰ ਮੌਕੇ ਉਨ੍ਹਾਂ ਨੂੰ ਆਖ਼ਰੀ ਸਲਾਮੀ ਦਿੰਦੇ ਹੋਏ ਪੰ

2 / 2ਦਿੱਲੀ `ਚ ਪੰਜਾਬ ਦੇ ਸਾਬਕਾ ਮੰਤਰੀ ਸੁਰਿੰਦਰ ਸਿੰਗਲਾ ਤੇ ਅੰਤਿਮ ਸਸਕਾਰ ਮੌਕੇ ਉਨ੍ਹਾਂ ਨੂੰ ਆਖ਼ਰੀ ਸਲਾਮੀ ਦਿੰਦੇ ਹੋਏ ਪੰਜਾਬ ਪੁਲਿਸ ਦੇ ਜਵਾਨ

PreviousNext

-- ਪੰਜਾਬ ਪੁਲੀਸ ਵੱਲੋਂ ਦਿੱਤੀ ਗਈ ਸਲਾਮੀ

 

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਅੰਤਿਮ ਸੰਸਕਾਰ ਅੱਜ ਨਵੀਂ ਦਿੱਲੀ ਦੇ ਲੋਧੀ ਰੋਡ ਸਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਸੁਰਿੰਦਰ ਸਿੰਗਲਾ ਬੀਤੇ ਕੱਲ ਵੀਰਵਾਰ ਨੂੰ ਅਕਾਲ ਚਲਾਣਾ ਕਰ ਗਏ ਸਨ।

ਪੰਜਾਬ ਸਰਕਾਰ ਵੱਲੋਂ ਸੁਰਿੰਦਰ ਸਿੰਗਲਾ ਪ੍ਰਤੀ ਸਤਿਕਾਰ ਵੱਜੋਂ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਸੁਰਿੰਦਰ ਸਿੰਗਲਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਪਿਛਲੇ ਕਾਰਜਕਾਲ ਦੌਰਾਨ ਵਿੱਤ ਮੰਤਰੀ ਰਹੇ ਹਨ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਉਨ੍ਹਾਂ ਦੇ ਵਿਛੋੜੇ ਨੂੰ ਨਿੱਜੀ ਘਾਟਾ ਦੱਸਿਆ ਗਿਆ ਹੈ।

ਅਹਿਮ ਸ਼ਖਸੀਅਤਾਂ ਵੱਲੋਂ ਜਿਨ੍ਹਾਂ ਵਿੱਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ, ਸੁਰਿੰਦਰ ਸਿੰਗਲਾ ਦੇ ਦੋਸਤਾਂ ਵੱਲੋਂ ਅੰਤਿਮ ਸੰਸਕਾਰ ਮੌਕੇ ਸ਼ਿਰਕਤ ਕੀਤੀ ਗਈ ਅਤੇ ਇਸ ਮੌਕੇ ਪੰਜਾਬ ਪੁਲੀਸ ਦੇ ਜਵਾਨਾ ਦੀ ਟੁਕੜੀ ਵੱਲੋਂ ਸਲਾਮੀ ਭੇਟ ਕੀਤੀ ਗਈ।

       ਰੈਜੀਡੈਂਟ ਕਮਿਸ਼ਨਰ ਪੰਜਾਬ ਭਵਨ ਨਵੀਂ ਦਿੱਲੀ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਅਤੇ ਐਡੀਸ਼ਨਲ ਰੈਜੀਡੈਂਟ ਕਮਿਸ਼ਨਰ ਪੰਜਾਬ ਭਵਨ ਨਵੀਂ ਦਿੱਲੀ ਸ੍ਰੀ ਰਾਹੁਲ ਭੰਡਾਰੀ ਵੱਲੋਂ ਪੰਜਾਬ ਸਰਕਾਰ ਦੀ ਤਰਫੋਂ ਸੁਰਿੰਦਰ ਸਿੰਗਲਾ ਦੀ ਦੇਹ 'ਤੇ ਪੁਸ਼ਪਮਾਲਾਵਾਂ ਭੇਟ ਕੀਤੀਆਂ ਗਈਆਂ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Surinder Singla cremated with state honours