ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਸ਼ਮਾ ਸਵਰਾਜ ਦੇ ਦਿਹਾਂਤ ਕਾਰਨ ਦੁਖੀ MP ਸਨੀ ਦਿਓਲ

ਮੰਗਲਵਾਰ ਦੀ ਰਾਤ 67 ਸਾਲ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਦਿਹਾਂਤ ਹੋ ਗਿਆ। ਭਾਜਪਾ ਦੀ ਸੀਨੀਅਰ ਆਗੂ ਸੁਸ਼ਮਾ ਸਵਰਾਜ ਨੂੰ ਗੰਭੀਰ ਹਾਲਤ ਚ ਏਮਜ਼ ਚ ਭਰਤੀ ਕਰਵਾਇਆ ਗਿਆ ਸੀ ਜਿਥੇ ਉਨ੍ਹਾਂ ਨੇ ਲਗਭਗ ਰਾਤ 9 ਵਜੇ ਆਖਰੀ ਸਾਹ ਲਏ।

 

ਜਾਣਕਾਰੀ ਮੁਤਾਬਕ ਦਿਲ ਦਾ ਦੌਰਾ ਪੈਣ ਕਾਰਨ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਸੁਸ਼ਮਾ ਸਵਰਾਜ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ। ਸਾਲ 2016 ਚ ਉਨ੍ਹਾਂ ਦੀ ਕਿਡਨੀ ਟਰਾਂਸਪਲਾਂਟ ਦਾ ਆਪ੍ਰੇਸ਼ਨ ਵੀ ਕਰਵਾਇਆ ਗਿਆ ਸੀ।

 

ਭਾਜਪਾ ਆਗੂ ਸੁਸ਼ਮਾ ਸਵਰਾਜ ਦੇ ਅਕਾਲ ਚਲਾਣੇ ’ਤੇ ਪੰਜਾਬ ਦੇ ਗੁਰਦਾਸਪੁਰ ਤੋਂ ਐਮਪੀ ਅਤੇ ਅਦਾਕਾਰ ਸਨੀ ਦਿਓਲ ਨੂੰ ਭਾਰੀ ਸਦਮਾ ਲਗਿਆ ਹੈ। ਇਸ ਬਾਰੇ ਸਨੀ ਦਿਓਲ ਨੇ ਟਵੀਟ ਕਰਕੇ ਦੁੱਖ ਜ਼ਾਹਿਰ ਵੀ ਕੀਤਾ ਹੈ। ਸਨੀ ਦਿਓਲ ਨੇ ਲਿਖਿਆ, ਪਰਿਵਾਰ ਦੇ ਪ੍ਰਤੀ ਹਮਦਰਦੀ। ਮੇਰੇ ਚੋਣ ਪ੍ਰਚਾਰ ਦੇ ਸਮੇਂ ਉਨ੍ਹਾਂ ਨੇ ਮੈਨੂੰ ਬਹੁਤ ਮਦਦ ਕੀਤੀ ਸੀ। ਓਮ ਸ਼ਾਂਤੀ।

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:sushma swaraj passes away this is what sunny deol says