ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫਰੀਦਕੋਟ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਮਿਲਿਆ

ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਦਾ ਕਹਿਰ ਪੂਰੀ ਦੁਨੀਆ 'ਚ ਫੈਲ ਰਿਹਾ ਹੈ।  ਚੀਨ ’ਚ ਕੋਰੋਨਾ ਵਾਇਰਸ ਨਾਲ ਹੁਣ ਤੱਕ 425 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਸੋਮਵਾਰ ਨੂੰ 64 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਇਸ ਵੇਲੇ 20,000 ਤੋਂ ਵੱਧ ਵਿਅਕਤੀ ਇਸ ਵਾਇਰਸ ਤੋਂ ਪੀੜਤ ਹਨ, ਜਿਨ੍ਹਾਂ ਵਿੱਚੋਂ 2,000 ਦੇ ਲਗਭਗ ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। 

 

 

ਭਾਰਤ ਦੇ ਕੇਰਲ ਸੂਬੇ 'ਚ ਕੋਰੋਨਾ ਵਾਇਰਸ ਦੇ ਤਿੰਨ ਪਾਜੀਟਿਸ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ ਦੋ ਦਰਜਨ ਤੋਂ ਵੱਧ ਸ਼ੱਕੀ ਮਾਮਲੇ ਸਾਹਮਣੇ ਆ ਚੁੱਕੇ ਹਨ। ਤਾਜਾ ਮਾਮਲਾ ਫਰੀਦਕੋਟ ਜ਼ਿਲ੍ਹੇ 'ਚ ਸਾਹਮਣੇ ਆਇਆ ਹੈ। 
 

ਇਹ ਮਰੀਜ਼ 'ਚ ਕੋਰੋਨਾ ਵਾਰਿਸ ਵਰਗੇ ਲੱਛਣ ਪਾਏ ਜਾਣ ਉੱਤੇ ਉਸ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇਸ ਦੇ ਖੂਨ ਦੇ ਸੈਂਪਲ ਜਾਂਚ ਲਈ ਪੂਣੇ ਭੇਜੇ ਗਏ ਹਨ। ਇਹ ਵਿਅਕਤੀ ਕੁਝ ਦਿਨ ਪਹਿਲਾਂ ਕੈਨੇਡਾ ਤੋਂ ਚੀਨ ਦੇ ਰਸਤੇ ਪੰਜਾਬ ਆਇਆ ਸੀ। 

 

ਕਪੂਰਥਲਾ ਵਾਸੀ ਸ਼ੱਕੀ ਮਰੀਜ਼ ਕੈਨੇਡਾ ਤੋਂ ਪੰਜਾਬ ਪਰਤ ਰਿਹਾ ਸੀ ਤਾਂ ਜਹਾਜ਼ ਚੀਨ ਦੇ ਸ਼ੰਘਾਈ ਹਵਾਈ ਅੱਡੇ 'ਤੇ 9 ਘੰਟੇ ਲਈ ਰੁਕਿਆ ਸੀ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Suspected case of novel coronavirus found in Punjab Gurdaspur