ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੁਸ਼ਿਆਰਪੁਰ 'ਚ ਮਿਲਿਆ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼

ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਭਾਰਤ ਨੂੰ ਵੀ ਤੇਜ਼ੀ ਨਾਲ ਆਪਣੀ ਲਪੇਟ 'ਚ ਲੈਣਾ ਸ਼ੁਰੂ ਕਰ ਦਿੱਤਾ ਹੈ। ਦੇਸ਼ 'ਚ ਹੁਣ ਤਕ ਕੋਰੋਨਾ ਵਾਇਰਸ ਦੇ 83 ਪਾਜੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਪੰਜਾਬ 'ਚ ਕੋਰੋਨਾ ਵਾਇਰਸ ਦਾ ਇੱਕ ਪਾਜੀਟਿਵ ਮਰੀਜ਼ ਮਿਲਿਆ ਹੈ।
 

ਕੋਰੋਨਾ ਵਾਇਰਸ ਦਾ ਤਾਜ਼ਾ ਸ਼ੱਕੀ ਮਾਮਲਾ ਹੁਸ਼ਿਆਰਪੁਰ 'ਚ ਸਾਹਮਣੇ ਆਇਆ ਹੈ। ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ 20 ਸਾਲਾ ਨੌਜਵਾਨ ਨੂੰ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖਲ ਕਰਵਾਇਆ ਗਿਆ ਹੈ। ਉਹ ਕੁਝ ਦਿਨ ਪਹਿਲਾਂ ਅਮਰੀਕਾ ਤੋਂ ਦੇਸ਼ ਵਾਪਸ ਪਰਤਿਆ ਸੀ। ਅੱਜ ਉਹ ਜੁਕਾਮ-ਬੁਖਾਰ ਦੀ ਸ਼ਿਕਾਇਸ ਮਗਰੋਂ ਇੱਕ ਪ੍ਰਾਈਵੇਟ ਹਸਪਤਾਲ ਪਹੁੰਚਿਆ ਤਾਂ ਉਥੋਂ ਉਸ ਨੂੰ ਸਿਵਲ ਹਸਪਤਾਲ 'ਚ ਭੇਜ ਦਿੱਤਾ ਗਿਆ।
 

ਸੀਨੀਅਰ ਮੈਡੀਕਲ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਸ਼ੱਕੀ ਮਰੀਜ਼ ਦੇ ਸੈਂਪਲ ਜਾਂਚ ਲਈ ਪੀਜੀਆਈ ਚੰਡੀਗੜ੍ਹ ਭੇਜ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਨੌਜਵਾਨ ਦੋ ਹਫ਼ਤੇ ਪਹਿਲਾਂ ਅਮਰੀਕਾ ਤੋਂ ਪਰਤਿਆ ਸੀ।
 

ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਅੰਕੜੇ ਮੁਤਾਬਕ ਹੁਣ ਤੱਕ 6692 ਪੰਜਾਬੀਆਂ ਨੇ ਉਨ੍ਹਾਂ ਦੇਸ਼ਾਂ ਦੀ ਯਾਤਰਾ ਕੀਤੀ ਹੈ, ਜਿਨ੍ਹਾਂ 'ਚ ਕੋਰੋਨਾ ਵਾਇਰਸ ਨੇ ਆਪਣਾ ਕਹਿਰ ਵਰ੍ਹਾਉਂਦੇ ਹੋਏ ਮਹਾਂਮਾਰੀ ਫੈਲਾਈ ਹੋਈ ਹੈ। 6692 ਪੰਜਾਬੀਆਂ 'ਚੋਂ 6011 ਪੰਜਾਬੀਆਂ ਨੂੰ ਸਰਕਾਰ ਵਲੋਂ ਲੱਭਦੇ ਹੋਏ ਇਲਾਜ ਅਤੇ ਉਨ੍ਹਾਂ ਦੀ ਨਿਗਰਾਨੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਨ੍ਹਾਂ 'ਚੋਂ 3711 ਇਹੋ ਜਿਹੇ ਪੰਜਾਬੀ ਹਨ, ਜਿਨ੍ਹਾਂ ਵਲੋਂ 28 ਦਿਨ ਦਾ ਸਮਾਂ ਯਾਤਰਾ ਤੋਂ ਬਾਅਦ ਮੁਕੰਮਲ ਕਰ ਲਿਆ ਗਿਆ ਹੈ ਅਤੇ ਉਹ ਹੁਣ ਠੀਕ ਹਨ ਪਰ 688 ਵਿਅਕਤੀਆਂ ਨੂੰ ਪੰਜਾਬ ਸਰਕਾਰ ਲੱਭਣ 'ਚ ਪਹਿਲਾਂ ਕਾਮਯਾਬ ਨਹੀਂ ਹੋਈ ਸੀ।
 

ਉਧਰ ਪੰਜਾਬ ਸਰਕਾਰ ਨੇ ਸੂਬੇ ਦੇ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਅਤੇ ਜਿੰਮ ਆਦਿ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਦਾ ਐਲਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਕੀਤਾ ਗਿਆ ਹੈ। ਸਿਹਤ ਮੰਤਰੀ ਮੁਤਾਬਕ ਕੋਰੋਨਾ ਵਾਇਰਸ ਕਾਰਨ ਅਹਿਤਿਆਤ ਵਜੋਂ 31 ਮਾਰਚ ਤਕ ਜਨਤਕ ਥਾਵਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:suspected Coronavirus case reported in Hoshiarpur