ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਤਲ ਕੇਸ 'ਚ ਲੋੜੀਂਦਾ ਗੈਂਗਸਟਰ ਸ਼ੁਭਮ ਗ੍ਰਿਫ਼ਤਾਰ

ਬਟਾਲਾ ਪੁਲਿਸ ਨੇ ਅੱਜ ਨਾਮੀ ਗੈਂਗਸਟਰ ਸ਼ੁਭਮ ਨੂੰ ਗ੍ਰਿਫਤਾਰ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ। ਪੁਲਿਸ ਨੂੰ ਇਹ ਗੈਂਗਸਟਰ ਅੰਮ੍ਰਿਤਸਰ ਦੇ ਹਿੰਦੂ ਨੇਤਾ ਵਿਪਨ ਸ਼ਰਮਾ ਕਤਲ ਕਾਂਡ ਵਿੱਚ ਲੋੜੀਂਦਾ ਸੀ।

 

ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਬਟਾਲਾ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਜਿਸ ਵਿੱਚ ਗੈਂਗਸਟਰ ਸ਼ੁਭਮ ਅਤੇ ਮਨਪ੍ਰੀਤ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਕੋਲੋਂ 4 ਪਿਸਤੋਲ ਅਤੇ ਇੱਕ 12 ਬੋਰ ਪਿਸਤੋਲ ਬਰਾਮਦ ਹੋਈ ਹੈ। ਦੋਵੇਂ ਗੈਂਗਸਟਰਾਂ ਵਿਰੁੱਧ 15 ਤੋਂ ਵੱਧ ਕਤਲ ਕੇਸ ਦਰਜ ਹਨ।

 

ਦੱਸਣਯੋਗ ਹੈ ਕਿ 21 ਅਕਤੂਬਰ 2017 ਨੂੰ ਅੰਮ੍ਰਿਤਸਰ ਵਿੱਚ ਵਿਪਨ ਸ਼ਰਮਾ ਦਾ ਕਤਲ ਕਰ ਦਿੱਤਾ ਗਿਆ ਸੀ। ਗੈਂਗਸਟਰ ਸਰਾਜ ਸੰਧੂ ਨੇ ਆਪਣੇ ਫੇਸਬੁਕ ਪੇਸ ਤੇ ਪੋਸਟ ਪਾ ਕੇ ਇਸ ਕਤਲ ਦੀ ਜਿੰਮੇਵਾਰੀ ਲਈ ਸੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Suspected gangster Shubam arrested in murder case