ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਕਾਲੀ ਤੇ ਭਾਜਪਾ ਦੇ 11 ਵਿਧਾਇਕ ਵਿਧਾਨ ਸਭਾ ’ਚੋਂ ਮੁਅੱਤਲ

ਵਿਧਾਨ ਸਭਾ ਵਿਚ ਵਿਧਾਇਕਾਂ ਦੀ ਮੁਅੱਤਲੀ ਸਬੰਧੀ ਲਗਾਇਆ ਗਿਆ ਨੋਟਿਸ।

ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ’ਚੋਂ ਅੱਜ ਅਕਾਲੀ ਦਲ–ਭਾਜਪਾ ਵਿਧਾਇਕਾਂ ਵੋਲੋਂ ਵਿਧਾਨ ਸਭਾ ਵਿਚ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੂੰ ਲੈ ਕੇ ਹੰਗਾਮਾ ਕੀਤੇ ਜਾਣ ਬਾਅਦ ਅਕਾਲੀ ਦਲ ਤੇ ਭਾਜਪਾ ਦੇ ਵਿਧਾਇਕਾਂ ਨੂੰ ਵਿਧਾਨ ਸਭਾ ਵਿਚੋਂ ਮੁਅੱਤਲ ਕਰ ਦਿੱਤਾ ਹੈ। 

 

ਵਿਧਾਨ ਸਭਾ ਦੇ ਗੇਟ ਉਤੇ ਮੁਅੱਤਲ ਕੀਤੇ 11 ਵਿਧਾਇਕਾਂ ਦੀ ਲਿਸਟ ਲਗਾਈ ਗਈ ਹੈ। ਜਿਸ ‘’ਚ ਲਿਖਿਆ ਗਿਆ ਹੈ ਕਿ ਸਪੀਕਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੈਂਬਰਾਂ ਨੂੰ  18 ਫਰਵਰੀ ਦੀ ਮੀਟਿੰਗ ਦੇ ਬਾਕੀ ਰਹਿੰਦੇ ਸਮੇਂ ਲਈ ਵਿਧਾਨ ਸਭਾ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ।

 

ਜਿਨ੍ਹਾਂ ਵਿਧਾਇਕਾਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ਵਿਚ ਵਿਧਾਇਕ ਐਨ ਕੇ ਸ਼ਰਮਾ, ਸੁਖਵਿੰਦਰ ਕੁਮਾਰ, ਸ਼ਰਨਜੀਤ ਸਿੰਘ ਢਿੱਲੋ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ, ਦਿਲਰਾਜ ਸਿੰਘ, ਪਰਮਿੰਦਰ ਸਿੰਘ ਢੀਂਡਸਾ, ਬਿਕਰਮ ਸਿੰਘ ਮਜੀਠੀਆ, ਬਲਦੇਵ ਸਿੰਘ ਖਹਿਰਾ, ਅਰੁਣ ਨਾਰੰਗ ਅਤੇ ਸੋਮ ਪ੍ਰਕਾਸ਼ ਸ਼ਾਮਲ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Suspended MLAs of SAD list pasted on the door of vidhansabha