ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਵਾਮੀ ਦਾ ਚੰਡੀਗੜ੍ਹ ’ਚ ਵਿਵਾਦਗ੍ਰਸਤ ਬਿਆਨ

​​​​​​​ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਵਾਮੀ ਦਾ ਚੰਡੀਗੜ੍ਹ ’ਚ ਵਿਵਾਦਗ੍ਰਸਤ ਬਿਆਨ

ਭਾਰਤੀ ਜਨਤਾ ਪਾਰਟੀ ਦੇ ਆਗੂ ਸੁਬਰਾਮਨੀਅਮ ਸਵਾਮੀ ਨੇ ਅੱਜ ਚੰਡੀਗੜ੍ਹ ’ਚ ਇੱਕ ਵਿਵਾਦਗ੍ਰਸਤ ਬਿਆਨ ਦੇ ਦਿੱਤਾ ਹੈ ਤੇ ਉਸ ਉੱਤੇ ਸਿਆਸਤ ਵੀ ਸ਼ੁਰੂ ਹੋ ਗਈ ਹੈ।

 

 

ਸ੍ਰੀ ਸਵਾਮੀ ਨੇ ਕਿਹਾ ਹੈ ਕਿ ਮੌਜੂਦਾ ਹਾਲਾਤ ਵਿੱਚ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਨਹੀਂ ਹੋਣੀ ਚਾਹੀਦੀ।

 

 

ਆਪਣੇ ਇਸ ਵਿਵਾਦਗ੍ਰਸਤ ਬਿਆਨ ਪਿਛਲੀ ਦਲੀਲ ਨੂੰ ਸਪੱਸ਼ਟ ਕਰਦਿਆਂ ਸ੍ਰੀ ਸਵਾਮੀ ਨੇ ਕਿਹਾ ਕਿ ਲਾਂਘੇ ਦੀ ਉਸਾਰੀ ਪਿੱਛੇ ਅਸਲ ਵਿੱਚ ਪਾਕਿਸਤਾਨ ਦੀ ਇੱਕ ਲੁਕਵੀਂ ਮਨਸ਼ਾ ਹੈ, ਜਿਸ ਨੂੰ ਸਮਝਣ ਦੀ ਲੋੜ ਹੈ।

 

 

ਸ੍ਰੀ ਸਵਾਮੀ ਨੇ ਕਿਹਾ ਕਿ ਸਿੱਖ ਕੌਮ ਨੂੰ ਮੌਜੂਦਾ ਹਾਲਾਤ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਰਹਿਣਾ ਚਾਹੀਦਾ ਹੈ ਤੇ ਲਾਂਘੇ ਦਾ ਕੰਮ ਹਾਲਾਤ ਠੀਕ ਹੋਣ ਤੱਕ ਮੁਲਤਵੀ ਕਰ ਦੇਣਾ ਚਾਹੀਦਾ ਹੈ।

 

 

ਸ੍ਰੀ ਸਵਾਮੀ ਦੇ ਇਸ ਬਿਆਨ ਉੱਤੇ ਪੰਜਾਬ ਦੇ ਸਿਆਸੀ ਆਗੂਆਂ ਦੇ ਤਿੱਖੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਵਿਧਾਇਕ ਸ੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਸ੍ਰੀ ਸਵਾਮੀ ਨੂੰ ਆਪਣੇ ਇਸ ਬਿਆਨ ਉੱਤੇ ਮਾਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਦੇ ਮੁੱਦੇ ਉੱਤੇ ਹੁਣ ਹੌਲੀ–ਹੌਲੀ ਭਾਜਪਾ ਦਾ ਅਸਲ ਚਿਹਰਾ ਸਾਹਮਣੇ ਆਉਣ ਲੱਗ ਪਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Swamy s controversial statement in Chandigarh over Kartarpur Corridor