ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ–ਹਰਿਆਣਾ ਦੀ ਗੱਲਬਾਤ ਰਾਹੀਂ ਨਿੱਕਲੇਗਾ SYL ਮਸਲੇ ਦਾ ਹੱਲ: ਕੈਪਟਨ

ਪੰਜਾਬ–ਹਰਿਆਣਾ ਦੀ ਗੱਲਬਾਤ ਰਾਹੀਂ ਨਿੱਕਲੇਗਾ SYL ਮਸਲੇ ਦਾ ਹੱਲ: ਕੈਪਟਨ

ਸਤਲੁਜ–ਯਮੁਨਾ ਲਿੰਕ (SYL) ਨਹਿਰ ਦੇ ਮਾਮਲੇ ਦਾ ਹੱਲ ਪੰਜਾਬ ਤੇ ਹਰਿਆਣਾ ’ਚ ਗੱਲਬਾਤ ਰਾਹੀਂ ਨਿੱਕਲੇਗਾ। ਦੋਵੇਂ ਸੂਬਿਆਂ ਦੇ ਪ੍ਰਿੰਸੀਪਲ ਸਕੱਤਰਾਂ ਦੀ ਅਗਵਾਈ ਹੇਠ ਟੀਮਾਂ ਪਹਿਲਾਂ ਹੀ ਆਪਸੀ ਗੱਲਬਾਤ ਨਾਲ ਮਾਮਲੇ ਦੇ ਹੱਲ ਵਿੱਚ ਲੱਗੀ ਹੋਈ ਹੈ। ਇਸ ਸਬੰਧੀ ਤਿੰਨ–ਚਾਰ ਗੇੜਾਂ ਵਿੱਚ ਗੱਲਬਾਤ ਹੋ ਚੁੱਕੀ ਹੈ।

 

 

ਇਹ ਗੱਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਮੋਹਾਲੀ ਵਿਖੇ ਇੱਕ ਪ੍ਰੋਗਰਾਮ ਦੌਰਾਨ ਆਖੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਚਾਰ ਮਹੀਨਿਆਂ ਦੇ ਅੰਦਰ ਦੋਵੇਂ ਸੂਬੇ ਗੱਲਬਾਤ ਰਾਹੀਂ ਮਾਮਲੇ ਦਾ ਹੱਲ ਕੱਢ ਹੀ ਲੈਣਗੇ। ਇਹ ਸਭ ਲਈ ਬਿਹਤਰ ਹੈ।

 

 

ਸੁਆਲਾਂ ਦੇ ਜੁਆਬ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਰਗਾੜੀ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾ ਰਹੀ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਸਮਾਰੋਹਾਂ ਵਿੱਚ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।

 

 

ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਰੁੱਧ ਦਰਜ ਮਾਮਲੇ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਗੋਚਰੇ ਇਹ ਗੱਲ ਆਈ ਸੀ ਕਿ ਬੈਂਸ ਤੇ ਹੋਰ ਲੋਕਾਂ ਨੇ ਡੀਸੀ ਨਾਲ ਦੁਰਵਿਹਾਰ ਕੀਤਾ ਸੀ। ਉਨ੍ਹਾਂ ਇਸ ਸਬੰਧੀ ਜ਼ਰੂਰੀ ਕਾਨੂੰਨੀ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ। ਇਸ ਤੋਂ ਬਾਅਦ ਵਿਧਾਇਕ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SYL issue will be solved by Punjab-Haryana talks says Captain