ਪਟਿਆਲਾ ਲੋਕ ਸਭਾ ਚੋਣ ਹਲਕੇ 'ਚ ਕਿਸਾਨਾਂ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਸਥਾਨਕ ਦਾਣਾ ਮੰਡੀ ਵਿਖੇ ਸ਼ਮੂਲੀਅਤ ਕੀਤੀ ਗਈ। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਝੰਡਾ ਮਾਰਚ ਵੀ ਕੀਤਾ ਗਿਆ।
ਯੂਨੀਅਨ ਦੇ ਮੈਂਬਰਾਂ ਨੇ ਦੱਸਿਆ ਕਿ ਭਾਜਪਾ ਤੇ ਕਾਂਗਰਸ ਸਰਕਾਰਾਂ ਨੇ ਕਿਸਾਨਾਂ ਲਈ ਕੁਝ ਨਹੀਂ ਕੀਤਾ ਅੱਜ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜਬੂਰ ਹਨ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਲਈ ਸਰਕਾਰਾਂ ਸਮੇਂ ਸਮੇਂ ਉੱਤੇ ਲਾਰੇ ਹੀ ਲਾਉਂਦੀਆਂ ਰਹੀਆਂ ਹਨ ਪਰ ਅਸਲ ਵਿੱਚ ਜ਼ਮੀਨੀ ਪੱਧਰ ਉੱਤੇ ਕੁਝ ਵੀ ਨਹੀਂ ਹੋਇਆ।