ਸਾਬਕਾ ਭਾਰਤੀ ਫੌਜ ਮੁੱਖੀ ਅਤੇ ਸਾਬਕਾ ਰਾਜਪਾਲ ਜਨਰਲ ਜੇ.ਜੇ. ਸਿੰਘ ਨੇ ਅੱਜ ਪਿੰਡ ਸੋਹਲ ਜ਼ਿਲਾ ਤਰਨ ਤਾਰਨ ਵਿਖੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸ਼ਹੀਦ ਹਰਜਿੰਦਰ ਸਿੰਘ ਸਕੈਡੰਰੀ ਸਕੂਲ ਦਾ ਦੌਰਾ ਕੀਤਾ। ਜਨਰਲ ਜੇ.ਜੇ. ਸਿੰਘ ਨੇ ਹਾਲੀ ਵਿੱਚ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਿਲ ਹੋਏ ਸਨ।
HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।
ਇਸ ਦੌਰਾਨ ਉਨ੍ਹਾਂ ਸੰਬੋਧਨ ਕਰਦੇ ਹੋਏ ਕਿਹਾ ਕਿ "ਇਹ ਬੱਚੇ ਸਾਡੇ ਰਾਸ਼ਟਰ ਦਾ ਸੁਨਹਿਰੀ ਭਵਿੱਖ ਹਨ ਬੱਚਿਆਂ ਵਿੱਚ ਰੱਬ ਵਸਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਮਹੱਤਵ ਬਾਰੇ ਉਜਾਗਰ ਕੀਤਾ ਅਤੇ ਉੱਚ ਅਹੁਦਿਆਂ ਤੇ ਪਹੁੰਚਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਰਾਸ਼ਟਰ ਦੀ ਸੇਵਾ ਕਰਨ ਲਈ ਦੇਸ਼ ਦੀਆਂ ਮਿਲਟਰੀ ਅਕੈਡਮੀਆਂ ਜਾਂ ਫਿਰ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਸ਼ਾਮਿਲ ਹੋਣਾ ਚਾਹੀਦਾ ਹੈ ਜਿੰਨਾਂ ਵਿੱਚ ਅੱਜ ਦੇ ਸਮੇਂ ਵਿੱਚ ਪਹੁੰਚਣਾ ਕੇਵਲ ਮੈਰਿਟ ਦੇ ਆਧਾਰ ਤੇ ਹੀ ਸੰਭਵ ਹੈ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵਿਗਿਆਨ ਅਤੇ ਗਣਿਤ ਦੇ ਵਿਸ਼ਿਆਂ ਤੇ ਜਾਦਾ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਕਿਉਜੋਂ ਆਧੁਨਿਕ ਹਥਿਆਰਬੰਦ ਫੌਜਾਂ ਨੂੰ ਹਰ ਦਿਨ ਜ਼ਿਆਦਾ ਤੋਂ ਜ਼ਿਆਦਾ ਟੈਕਨਾਲੋਜੀ ਚਾਹੀਦੀ ਹੈ ਇਸ ਲਈ ਦੇਸ਼ ਦੀ ਫੌਜ ਨੂੰ ਪੜੇ ਲਿਖੇ ਅਫਸਰਾਂ ਅਤੇ ਸਿਪਾਹੀਆਂ ਦੀ ਲੋੜ ਹੈ ਤਾਂ ਜੋ ਆਧੁਨਿਕ ਹਥਿਆਰਾਂ ਅਤੇ ਸਾਧਨਾ ਦੀ ਵਰਤੋਂ ਚੰਗੀ ਤਰ੍ਹਾਂ ਨਾਲ ਹੋ ਸਕੇ।

ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਜ਼ਿੰਦਗੀ ਵਿੱਚ ਕਾਮਯਾਬ ਹੋਣ ਲਈ ਕਦੀ ਵੀ ਸ਼ਾਰਟਕਟ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਕਾਮਯਾਬ ਹੋਣ ਲਈ ਸਿਰਫ਼ ਮਿਹਨਤ ਕਰਨੀ ਚਾਹੀਦੀ ਹੈ। ਬੱਚਿਆਂ ਨੂੰ ਆਪਣੇ ਬਜ਼ੁਰਗਾਂ, ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਜ਼ਿੰਦਗੀ ਵਿੱਚ ਇੱਕ ਚੰਗਾ ਇਨਸਾਨ ਬਣਨਾ ਚਾਹੀਦਾ ਹੈ ਤਾਂ ਜੋ ਆਪਣੇ ਮਾਂ ਬਾਪ ਦਾ ਨਾਮ ਰੌਸ਼ਨ ਹੋਵੇ ਅਤੇ ਆਪਣੇ ਗੁਰੂ ਦੁਆਰਾ ਦਿੱਤੀ ਸਿੱਖਿਆ ਨੂੰ ਕਦੇ ਵੀ ਨਹੀਂ ਭੁੱਲਣਾ ਚਾਹੀਦਾ।
HT Punjabi Public Group ਨੂੰ ਹੁਣੇ ਹੀ Join ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।
https://www.facebook.com/groups/224595535017834/
ਉਨ੍ਹਾਂ ਨੇ ਅਧਿਆਪਕਾਂ ਅਤੇ ਮਾਪਿਆਂ ਲਈ ਇੱਕ ਸਲਾਹ ਵੀ ਦਿੱਤੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮੈਡੀਕਲ, ਇੰਜੀਨੀਅਰਿੰਗ ਅਤੇ ਸਿਖਿਆ ਵਰਗੇ ਪੇਸ਼ੇ ਨੂੰ ਅਪਣਾਉਣ ਲਈ ਮਜਬੂਰ ਨਹੀਂ ਕਰਨਾ ਚਾਹੀਦਾ ਅਤੇ ਦੂਜੇ ਪਾਸੇ ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਹੁਨਰ ਅਤੇ ਵਿਕਾਸ ਨੂੰ ਜ਼ਿੰਦਗੀ ਵਿੱਚ ਬਹਿਤਰ ਬਣਾਉਣ ਲਈ ਅੰਦਰੂਨੀ ਪ੍ਰਤਿਭਾ ਵਧਾਉਣ ਲਈ ਆਪਣੇ ਪ੍ਰੇਰਕ ਭਾਸ਼ਣ ਨਾਲ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ।
HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।
https://www.facebook.com/hindustantimespunjabi/
ਉਨ੍ਹਾਂ ਨੇ ਖਡੂਰ ਸਾਹਿਬ ਹਲਕੇ ਦੇ ਲੋਕਾਂ ਲਈ ਜਥੇਦਾਰ ਬ੍ਰਹਮਪੁਰਾ ਦੁਆਰਾ ਕੀਤੇ ਗਏ ਕੰਮਾਂ ਦੀ ਵੀ ਸ਼ਲਾਘਾ ਕੀਤੀ ਅਤੇ ਹੁਣ ਇਹ ਨੇਕ ਨੀਤੀ ਪੂਰੇ ਪੰਜਾਬ ਵਿੱਚ ਲੋਕਾਂ ਦੀ ਭਲਾਈ ਲਈ ਲਾਗੂ ਕੀਤੀ ਜਾਵੇਗੀ। ਉਨ੍ਹਾਂ ਬੱਚਿਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪ ਨੂੰ ਸਿਹਤਮੰਦ ਰਹਿਣ ਲਈ ਖੇਡਾਂ ਵਿੱਚ ਭਾਗ ਲੈਣ ਜਿਸ ਨਾਲ ਖੇਡ ਪ੍ਰਤਿਭਾ ਨੂੰ ਵਿਕਸਤ ਕੀਤਾ ਜਾ ਸਕੇ।
ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਕਿਤਾਬਾਂ ਵੀ ਵੰਡੀਆਂ ਅਤੇ ਸਮਾਜ ਦੇ ਕਮਜ਼ੋਰ ਵਰਗ ਦੇ ਬੱਚਿਆਂ ਦੀ ਪੜ੍ਹਾਈ ਲਈ ਹਰ ਸੰਭਵ ਮੱਦਦ ਦਾ ਯਕੀਨ ਦਵਾਇਆ।
/