ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤਰਨ ਤਾਰਨ ਤੇ ਰਾਜਪੁਰਾ ਦੇ ਤਹਿਸੀਲਦਾਰ ਗ੍ਰਿਫਤਾਰ, ਰਿਸ਼ਵਤ ਦਾ ਮਾਮਲਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਨਾਇਬ ਤਹਿਸੀਲਦਾਰਾਂ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ ਜਿਨਾਂ ਵਿਚੋਂ ਇੱਕ ਨਾਇਬ ਤਹਿਸੀਲਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।

 

ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਪਰਗਟ ਸਿੰਘ ਦੀ ਸ਼ਿਕਾਇਤ 'ਤੇ ਰਾਜਪੁਰਾ (ਜ਼ਿਲ੍ਹਾ ਪਟਿਆਲਾ) ਦੇ ਨਾਇਬ ਤਹਿਸੀਲਦਾਰ ਹਰਨੇਕ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

 

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਬਿਊਰੋ ਨੂੰ ਪਹੁੰਚ ਕਰਕੇ ਦੱਸਿਆ ਹੈ ਕਿ ਉਸਦੀ ਆਪਣੀ ਜ਼ਮੀਨ ਦੀ ਵੰਡ ਸਬੰਧੀ ਪਟੀਸ਼ਨ ਨਾਇਬ ਤਹਿਸੀਲਦਾਰ ਬਨੂੜ ਰੁਪਿੰਦਰ ਕੁਮਾਰ ਕੋਲ ਵਿਚਾਰ ਅਧੀਨ ਸੀ ਜਿਸਨੇ ਸ਼ਿਕਾਇਤਕਰਤਾ ਨੂੰ ਨਾਇਬ ਤਹਿਸੀਲਦਾਰ ਰਾਜਪੁਰਾ ਉਸ ਨੂੰ ਕੋਲ ਜਾਣ ਲਈ ਕਿਹਾ।

 

ਨਾਇਬ ਤਹਿਸੀਲਦਾਰ ਰਾਜਪੁਰਾ ਨੇ ਨਾਇਬ ਤਹਿਸੀਲਦਾਰ ਬਨੂੜ ਅਤੇ  ਐਸਏਐਸ ਨਗਰ ਦੇ ਵਧੀਕ ਡਿਪਟੀ ਕਮਿਸ਼ਨਰ ਕੋਲ ਚੱਲ ਰਹੇ ਦੋ ਮਾਲ ਕੇਸਾਂ ਦਾ ਫੈਸਲਾ ਸ਼ਿਕਾਇਤ ਕਰਤਾ ਦੇ ਹੱਕ ਵਿੱਚ ਕਰਵਾਉਣ ਬਦਲੇ ਦਸ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।

 

ਉਕਤ ਜਾਣਕਾਰੀ ਦੀ ਪੁਸ਼ਟੀ ਕਰਨ ਤੋਂ ਬਾਅਦ ਬਿਊਰੋ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਦੋ ਲੱਖ ਰੁਪਏ ਨਕਦ ਅਤੇ 8 ਲੱਖ ਰੁਪਏ ਦੀ ਰਾਸ਼ੀ  ਦਾ ਚੈਕ ਲੈਂਦਿਆਂ ਦੋਸ਼ੀ ਨਾਇਬ ਤਹਿਸੀਲਦਾਰ ਹਰਨੇਕ ਸਿੰਘ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਮਾਮਲੇ ਵਿੱਚ ਨਾਇਬ ਤਹਿਸੀਲਦਾਰ ਬਨੂੜ ਉੱਤੇ ਵੀ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ।

 

ਉਨ੍ਹਾਂ ਦੱਸਿਆ ਕਿ ਦੋਵਾਂ ਅਧਿਕਾਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 13 (2) ਤਹਿਤ ਵਿਜੀਲੈਂਸ ਬਿਊਰੋ, ਥਾਣਾ ਐਸ.ਏ.ਐਸ.ਨਗਰ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਤਫ਼ਤੀਸ਼ ਜਾਰੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Tarn Taran and Rajpura s Tehsildar arrested bribery case registered