ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤਰਨ ਤਾਰਨ : ਨਗਰ ਕੀਰਤਨ ਦੌਰਾਨ ਹੋਇਆ ਧਮਾਕਾ, 2 ਮੌਤਾਂ

1 / 2ਤਰਨ ਤਾਰਨ : ਨਗਰ ਕੀਰਤਨ ਦੌਰਾਨ ਹੋਇਆ ਧਮਾਕਾ, 2 ਮੌਤਾਂ

2 / 2ਤਰਨ ਤਾਰਨ : ਨਗਰ ਕੀਰਤਨ ਦੌਰਾਨ ਹੋਇਆ ਧਮਾਕਾ, ਇੱਕ ਦੀ ਮੌਤ

PreviousNext

ਤਰਨ ਤਾਰਨ 'ਚ ਨਗਰ ਕੀਰਤਨ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ, ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਇਹ ਧਮਾਕਾ ਪਟਾਕਿਆਂ ਨਾਲ ਭਰੀ ਟਰਾਲੀ 'ਚ ਹੋਇਆ। ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਪਿੰਡ ਪਹੁਵਿੰਡ ਤੋਂ ਗੁਰਦੁਆਰਾ ਟਾਹਲਾ ਸਾਹਿਬ ਲਈ ਨਗਰ ਕੀਰਤਨ ਰਵਾਨਾ ਹੋਇਆ ਸੀ। ਘਟਨਾ ਸਨਿੱਚਵਾਰ ਸ਼ਾਮ 4.30 ਵਜੇ ਵਾਪਰੀ।

 

 

ਜਾਣਕਾਰੀ ਮੁਤਾਬਿਕ ਇਹ ਨਗਰ ਕੀਰਤਨ ਪਿੰਡ ਡਾਲੇਕੇ ਨੇੜੇ ਪਹੁੰਚਿਆ ਹੀ ਸੀ ਕਿ ਧਮਾਕਾ ਹੋ ਗਿਆ। ਧਮਾਕੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖ਼ਮੀ ਹੋ ਗਏ ਹਨ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਦੂਰ-ਦੂਰ ਤਕ ਸੁਣਾਈ ਦਿੱਤੀ।

 

ਹਾਦਸੇ 'ਚ ਮਰਨ ਵਾਲਿਆਂ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਜ਼ਖਮੀਆਂ 'ਚ ਅਨਮੋਲਪ੍ਰੀਤ ਸਿੰਘ, ਸਰਗੁਣ ਸਿੰਘ, ਅਜੈਪਾਲ ਸਿੰਘ, ਪਰਮਜੋਤ ਸਿੰਘ, ਨਾਰਨਦੀਪ ਸਿੰਘ, ਹਰਨੂਰ ਸਿੰਘ, ਦਵਿੰਦਰਬੀਰ ਸਿੰਘ, ਸਰਬਜੋਤ ਸਿੰਘ, ਕੀਰਤ ਸਿੰਘ ਅਤੇ ਗੁਰਸਿਮਰਨ ਸਿੰਘ ਸ਼ਾਮਿਲ ਹਨ
 

 

ਜ਼ਖਮੀਆਂ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਅਤੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਲਿਜਾਇਆ ਗਿਆ ਹੈ।

 

ਧਮਾਕਾ ਇੰਨਾ ਜ਼ਬਰਦਸਤ ਸੀ ਕਿ ਪਟਾਕਿਆਂ ਨਾਲ ਭਰੀ ਟਰਾਲੀ ਦੇ ਪਰਖੱਚੇ ਉੱਡ ਗਏ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸੂਤਰਾਂ ਮੁਤਾਬਿਕ ਨਗਰ ਕੀਰਤਨ ਅੱਗੇ ਪਟਾਕੇ ਵਜਾਏ ਜਾ ਰਹੇ ਸਨ। ਇਸ ਦੌਰਾਨ ਇੱਕ ਪਟਾਕੇ ਦੀ ਚਿੰਗਿਆੜੀ ਟਰਾਲੀ ਅੰਦਰ ਪਏ ਪਟਾਕਿਆਂ 'ਚ ਡਿੱਗ ਗਈ ਅਤੇ ਇਹ ਵੱਡਾ ਧਮਾਕਾ ਹੋ ਗਿਆ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Tarn Taran One killed in explosion during Nagar Kirtan