ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤਰਨ ਤਾਰਨ 'ਚ ਕੋਰੋਨਾ ਵਾਇਰਸ ਦੇ 57 ਨਵੇਂ ਮਾਮਲੇ, ਸੂਬੇ 'ਚ 2 ਲੋਕਾਂ ਦੀ ਮੌਤ

ਪੰਜਾਬ 'ਚ ਜਾਨਲੇਵਾ ਕੋਰੋਨਾ ਵਾਇਰਸ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ। ਅੱਜ ਬੁੱਧਵਾਰ ਨੂੰ ਕੋਰੋਨਾ ਵਾਇਰਸ ਨੇ ਸੂਬੇ 'ਚ ਦੋ ਲੋਕਾਂ ਦੀ ਜਾਨ ਲੈ ਲਈ। ਮ੍ਰਿਤਕਾਂ ਦਾ ਸਬੰਧ ਜਲੰਧਰ ਤੇ ਪਟਿਆਲਾ ਜ਼ਿਲ੍ਹੇ ਨਾਲ ਹੈ।
 

ਪਹਿਲੀ ਮੌਤ ਜਲੰਧਰ ਦੇ ਕਾਜ਼ੀ ਮੁਹੱਲਾ ਵਾਸੀ 29 ਸਾਲਾ ਨੌਜਵਾਨ ਦੀ ਪੀਜੀਆਈ ਚੰਡੀਗੜ੍ਹ 'ਚ ਹੋਈ। ਇਸ ਦੇ ਨਾਲ ਹੀ ਜਲੰਧਰ 'ਚ ਹੁਣ ਤਕ ਕੋਰੋਨਾ ਵਾਇਰਸ ਕਾਰਨ ਕੁਲ 5 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਲੰਧਰ 'ਚ ਕੋਰੋਨਾ ਵਾਇਰਸ ਦੇ ਕੁਲ 137 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਵਿਅਕਤੀ ਦੇ ਸੰਪਰਕ 'ਚ ਆਏ 8 ਲੋਕ, ਜਿਨ੍ਹਾਂ 'ਚ 3 ਔਰਤਾਂ ਵੀ ਸ਼ਾਮਲ ਹਨ ਅਤੇ ਇਨ੍ਹਾਂ ਦੀ ਉਮਰ 5 ਤੋਂ 63 ਸਾਲ ਵਿਚਕਾਰ ਹੈ, ਸਾਰੇ ਵਾਸੀ ਕਾਜ਼ੀ ਮੁਹੱਲਾ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਸੀ।
 

ਦੂਜੀ ਮੌਤ ਪਟਿਆਲਾ ਵਾਸੀ 39 ਸਾਲਾ ਵਿਅਕਤੀ ਦੀ ਹੋਈ ਹੈ। ਪਟਿਆਲਾ ਦੇ ਅਮਨ ਨਗਰ ਵਾਸੀ ਇਸ ਵਿਅਕਤੀ ਨੇ ਬੀਤੇ ਦਿਨੀਂ ਇਲਾਜ ਦੌਰਾਨ ਦਮ ਤੋੜ ਦਿੱਤਾ ਸੀ। ਇਹ ਪਟਿਆਲਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਕਾਰਨ ਦੂਜੀ ਮੌਤ ਹੋਈ ਹੈ। ਇਸ ਵਿਅਕਤੀ ਨੂੰ ਬੀਤੀ ਮੰਗਲਵਾਰ ਦੁਪਹਿਰ ਮਾਤਾ ਕੌਸ਼ਲਿਆ ਹਸਪਤਾਲ ਪਟਿਆਲਾ ਵਿਖੇ ਲਿਆਂਦਾ ਗਿਆ ਸੀ। ਇਸ ਦੌਰਾਨ ਉਸ ਦੀ ਮੌਤ ਹੋ ਗਈ। ਬੀਤੇ ਦਿਨੀਂ ਉਸ ਦੇ ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿਸ ਦੀ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ। ਪਟਿਆਲਾ ਜ਼ਿਲ੍ਹੇ 'ਚ ਹੁਣ ਪਾਜ਼ੀਟਿਵ ਕੇਸਾਂ ਦੀ ਗਿਣਤੀ 94 ਹੋ ਗਈ ਹੈ। ਪੁਲਿਸ ਵਲੋਂ ਅਮਨ ਨਗਰ ਦਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ।
 

ਜ਼ਿਲ੍ਹਾ ਤਰਨ ਤਾਰਨ 'ਚ ਅੱਜ ਬੁੱਧਵਾਰ ਦੁਪਹਿਰ ਕੋਰੋਨਾ ਦੇ 57 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਹੁਣ ਜ਼ਿਲ੍ਹੇ 'ਚ ਕੁਲ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 144 ਹੋ ਗਈ ਹੈ।
 

ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ 'ਚ 30 ਸਾਲਾ ਪ੍ਰਵਾਸੀ ਮਜ਼ਦੂਰ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਕੁਲ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 64 ਹੋ ਗਈ ਹੈ।
 

ਉੱਧਰ ਬਠਿੰਡਾ 'ਚ ਵੀ ਅੱਜ ਇੱਕ ਹੋਰ ਕੋਰੋਨਾ ਪਾਜ਼ੀਟਿਵ ਮਾਮਲਾ ਸਾਹਮਣੇ ਆਉਣ ਨਾਲ ਇੱਥੇ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 37 ਹੋ ਗਈ ਹੈ।
 

ਫ਼ਿਰੋਜ਼ਪੁਰ ਜ਼ਿਲ੍ਹੇ 'ਚ ਵੀ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਇੱਕ ਹੋਰ ਸ਼ਰਧਾਲੂ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਇੰਜ ਜ਼ਿਲ੍ਹੇ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਵੱਧ ਕੇ 42 ਹੋ ਗਿਆ ਹੈ। ਇਨ੍ਹਾਂ 'ਚੋਂ ਇੱਕ ਮਰੀਜ਼ ਦੀ ਮੌਤ ਹੋ ਚੁੱਕੀ ਹੈ, ਜਦਕਿ ਇੱਕ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Tarn Taran reports 57 new cases of Covid19 2 New death in Punjab