ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤਰਨ ਤਾਰਨ ਧਮਾਕੇ ਪਿੱਛੇ ਸੀ ਪੰਜਾਬ ’ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼

ਤਰਨ ਤਾਰਨ ਜ਼ਿਲ੍ਹੇ 'ਚ ਧਮਾਕੇ ਵਾਲੀ ਥਾਂ

ਤਰਨ ਤਾਰਨ ਜ਼ਿਲ੍ਹੇ ’ਚ ਖਡੂਰ ਸਾਹਿਬ ਸੰਪਰਕ ਸੜਕ ਉੱਤੇ ਧਮਾਕਾ ਕਰ ਕੇ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਰਚੀ ਗਈ ਸੀ। ਖ਼ਾਲੀ ਪਲਾਟ ’ਚ ਹੋਏ ਧਮਾਕੇ ਦੇ ਮਾਮਲੇ ਵਿੱਚ ਛੇ ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਗਿਆ ਹੈ। ਖਡੂਰ ਸਾਹਿਬ ਲਿੰਕ ਰੋਡ ਉੱਤੇ ਸਥਿਤ ਪਿੰਡ ਕਲੇਰ ਲਾਗੇ ਖ਼ਾਲੀ ਪਲਾਟ ਵਿੱਚ ਧਮਾਕਾ ਹੋਇਆ ਸੀ।

 

 

ਪੁਲਿਸ ਮੁਤਾਬਕ ਹਿਰਾਸਤ ਵਿੱਚ ਲਏ ਲੋਕ ਗੁਰਦਾਸਪੁਰ, ਅੰਮ੍ਰਿਤਸਰ ਤੇ ਪੱਟੀ ਦੇ ਰਹਿਣ ਵਾਲੇ ਹਨ। ਇਨ੍ਹਾਂ ਤੋਂ ਹੁਣ ਤੱਕ ਕੀਤੀ ਗਈ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਨ੍ਹਾਂ ਦੀ ਯੋਜਨਾ ਕਿਸੇ ਜਨਤਕ ਸਥਾਨ ਉੱਤੇ ਧਮਾਕਾ ਕਰਨ ਦੀ ਸੀ। ਉਂਝ ਹਾਲੇ ਕਿਸੇ ਪੁਲਿਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ।

 

 

ਫਿਰ ਵੀ ਹੁਣ ਤੱਕ ਹੋਈ ਜਾਂਚ ਦੌਰਾਨ ਪੁਲਿਸ ਨੇ 32 ਜਣਿਆਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਪਰਸੋਂ ਮੰਗਲਵਾਰ ਨੂੰ ਛੇ ਹੋਰਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਤੇ ਹੁਣ ਇਨ੍ਹਾਂ ਨੂੰ ਹੀ ਧਮਾਕੇ ਨਾਲ ਸਿੱਧੇ ਜੁੜੇ ਹੋਏ ਵਿਅਕਤੀ ਦੱਸਿਆ ਜਾ ਰਿਹਾ ਹੈ।

 

 

ਸੂਤਰਾਂ ਮੁਤਾਬਕ ਪੁਲਿਸ ਨੂੰ ਵਿਦੇਸ਼ ਤੋਂ ਆਏ ਪੰਜ ਲੱਖ ਰੁਪਏ ਦੀ ਜਾਣਕਾਰੀ ਵੀ ਮਿਲੀ ਹੈ। ਪੁਲਿਸ ਇਸੇ ਨਤੀਜੇ ਉੱਤੇ ਪੁੱਜੀ ਹੈ ਕਿ ਇਹ ਧਮਾਕਾ ਹਥਗੋਲੇ ਵਰਗਾ ਸੀ ਅਤੇ ਇਸ ਮਾਮਲੇ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਰਾਜਾ ਸਾਂਸੀ ਨਿਰੰਕਾਰੀ ਭਵਨ ਵਿੱਚ ਹੋਏ ਧਮਾਕੇ ਵਾਲੀ ਘਟਨਾ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ।

 

 

ਖਡੂਰ ਸਾਹਿਬ ਲਾਗਲੇ ਇਸ ਧਮਾਕੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Tarn Tarn blast was a conspiracy to cause terror in Punjab