ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤਨਖਾਹਾਂ ਲੈਣ ਲਈ ਅਧਿਆਪਕ ਚੜ੍ਹੇ ਸਕੂਲ ਦੀ ਛੱਤ ਉਤੇ

ਤਨਖਾਹਾਂ ਲੈਣ ਲਈ ਅਧਿਆਪਕ ਚੜ੍ਹੇ ਸਕੂਲ ਦੀ ਛੱਤ ਉਤੇ

ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦਾ ਭਵਿੱਖ ਸੰਵਾਰਨ ਵਾਲੇ ਅਧਿਆਪਕ ਅੱਜ ਭਵਿੱਖ ਵਿਚ ਆਪਣੇ ਚੁੱਲ੍ਹੇ ਤਪਦੇ ਰੱਖਣ ਨੂੰ ਲੈ ਚਿੰਤਾ ਵਿਚ ਹਨ।  ਮਾਨਸਾ ਜ਼ਿਲ੍ਹੇ ਦੇ ਬੋਹਾ ਵਿਚ ਚਲਦੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਨੂੰ ਪਿਛਲੇ 7 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਘਰਾਂ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਰਿਹਾ ਹੈ।  ਪਿਛਲੇ ਕਾਫੀ ਸਮੇਂ ਤੋਂ ਅਧਿਆਪਕ ਆਪਣੀਆਂ ਤਨਖਾਹਾਂ ਜਾਰੀ ਕਰਾਉਣ ਨੂੰ ਲੈ ਕੇ ਸੰਘਰਸ਼ ਦੇ ਮੈਦਾਨ ਵਿਚ ਹਨ, ਪ੍ਰੰਤੂ ਅਜੇ ਤੱਕ ਕੋਈ ਸਫਲਤਾ ਨਹੀਂ ਮਿਲ ਰਹੀ।

 

ਅਧਿਆਪਕਾਂ ਨੂੰ ਸਕੂਲ ਦੀ ਪ੍ਰਾਈਵੇਟ ਭਾਈਵਲ ਸੁਸਾਇਟੀ ਸ਼ਹੀਦ ਉਧਮ ਸਿੰਘ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਅਤੇ ਸਿੱਖਿਆ ਵਿਭਾਗ ਲਾਰਿਆਂ ਤੋਂ ਬਿਨਾਂ ਕੁਝ ਪੱਲੇ ਨਹੀਂ ਪਾ ਰਿਹਾ।  ਬੀਤੇ ਦਿਨੀਂ ਸਕੂਲ ਦੇ ਅਧਿਆਪਕਾਂ ਵੱਲੋਂ ਸਕੂਲ ਦੀ ਛੱਤ ਉਤੇ ਚੜ੍ਹਕੇ ਸੋਸ਼ਲ ਮੀਡੀਏ ਉਤੇ ਲਾਈਵ ਹੋ ਕੇ ਸੁਸਾਇਟੀ ਅਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।  

 

ਅਧਿਆਪਕਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੀਆਂ ਰੁਕੀਆਂ ਤਨਖਾਹਾਂ ਨੂੰ ਤੁਰੰਤ ਜਾਰੀ ਕੀਤਾ ਜਾਵੇ। ਸਕੂਲ ਦੀ ਪ੍ਰਿੰਸੀਪਲ ਨੇ ਕਿਹਾ ਕਿ ਮੈਨੇਜਮੈਂਟ ਵੱਲੋਂ ਛੇਤੀ ਹੀ ਅਧਿਆਪਕਾਂ ਦੀਆਂ ਤਨਖਾਹਾਂ ਜਾਰੀ ਕਰ ਦਿੱਤੀਆਂ ਜਾਣਗੀਆਂ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Teacher did not receive salary