ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

10 ਫਰਵਰੀ ਨੂੰ ਅਧਿਆਪਕ ਕਰਨਗੇ ਪਟਿਆਲਾ ’ਚ ਮਹਾਂ ਰੈਲੀ

10 ਫਰਵਰੀ ਨੂੰ ਅਧਿਆਪਕ ਕਰਨਗੇ ਪਟਿਆਲਾ ’ਚ ਮਹਾਂ ਰੈਲੀ

ਪਿਛਲੇ ਲੰਬੇ ਸਮੇਂ ਤੋਂ ਪੰਜਾਬ ਭਰ ਵਿਚ ਅਧਿਆਪਕਾਂ ਦੀਆਂ ਅਹਿਮ ਮੰਗਾਂ ਨੂੰ ਲੈ ਕੇ ਲੜਿਆ ਜਾ ਰਿਹਾ ਸੰਘਰਸ਼ ਆਉਣ ਵਾਲੇ ਸਮੇਂ ਵਿਚ ਪੰਜਾਬ ਸਰਕਾਰ ਲਈ ਮੁਸ਼ਕਲਾਂ ਖੜ੍ਹੀਆਂ ਕਰ ਸਕਦਾ ਹੈ।  ਸਰਕਾਰ ਵੱਲੋਂ ਅਧਿਆਪਕਾਂ ਪ੍ਰਤੀ ਵਰਤੀ ਜਾਂਦੀ ਬੇਰੁਖੀ ਦੀ ਕੀਮਤ ਕਾਂਗਰਸ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਵੀ ਚੁਕਾਉਣੀ ਪੈ ਸਕਦੀ ਹੈ।

 

ਅਧਿਆਪਕ ਸੰਘਰਸ਼ ਕਮੇਟੀ ਦੇ ਬੈਨਰ ਹੇਠ ਲੜੇ ਜਾ ਰਹੇ ਸੰਘਰਸ਼ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਕਈ ਵਾਰ ਮੰਗਾਂ ਮੰਨ ਕੇ ਵੀ ਲਾਗੂ ਕਰਨ ਤੋਂ ਪਾਸਾ ਵੱਟ ਰਹੇ ਹਨ।  ਬੀਤੇ ਦਿਨੀਂ ਅਧਿਆਪਕ ਸੰਘਰਸ਼ ਕਮੇਟੀ ਦੀ ਇਕ ਅਹਿਮ ਮੀਟਿੰਗ ਜਲੰਧਰ ਵਿਖੇ ਹੋਈ, ਜਿਸ ਵਿਚ ਫੈਸਲਾ ਕੀਤਾ ਗਿਆ ਕਿ ਆਉਣ ਵਾਲੀ 10 ਫਰਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਵਿਚ ਸੂਬਾ ਪੱਧਰੀ ਮਹਾਂ ਰੈਲੀ ਕੀਤੀ ਜਾਵੇਗੀ। ਇਸ ਰੈਲੀ ਦੀ ਤਿਆਰੀ ਨੂੰ ਲੈ ਕੇ ਪੰਜਾਬ ਭਰ ਵਿਚ 5 ਫਰਵਰੀ ਨੂੰ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ।

 

ਅਧਿਆਪਕ ਆਗੂਆਂ ਨੇ ਦੱਸਿਆ ਕਿ 24 ਜਨਵਰੀ ਨੂੰ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਅਧਿਆਪਕਾਂ ਦੇ ਸੰਘਰਸ਼ ਦੌਰਾਨ 1 ਅਪ੍ਰੈਲ 201 ਤੋਂ ਬਾਅਦ ਹੋਈਆਂ ਸਾਰੀਆਂ ਵਿਕਟੇਮਾਈਜੇਸ਼ਨਾਂ ਰੱਦ ਕਰਨ ਦੇ ਐਲਾਨ ਨੂੰ ਲਾਗੂ ਨਹੀਂ ਕੀਤਾ ਗਿਆ, ਪ੍ਰੰਤੂ ਅੱਜ ਤੱਕ ਆਦਰਸ਼ ਸਕੂਲ (ਪੀ.ਪੀ.ਪੀ ਮੋਡ) ਦੇ ਬਰਖਾਸਤ ਹੋਏ 9 ਅਧਿਆਪਕ ਆਗੂਆਂ ਦੀਆਂ ਸੇਵਾਵਾਂ ਵੀ ਬਹਾਲ ਨਹੀਂ ਕੀਤੀਆਂ ਗਈਆ, ਐਸ.ਐਸ.ਏ, ਰਮਸਾ, ਆਦਰਸ਼ ਸਕੂਲ ਅਧਿਆਪਕਾਂ ਦੀ ਤਨਖਾਹ ਘਟਾਕੇ ਜਾਰੀ ਕਰਨ ਦੀ ਥਾਂ ਪਹਿਲਾ ਮਿਲਦੀਆਂ ਤਨਖਾਹਾਂ ਅਨੁਸਾਰ ਫੰਡ ਨਹੀਂ ਜਾਰੀ ਕੀਤਾ ਜਾ ਰਿਹਾ ਹੈ ਅਤੇ 5178 ਅਧਿਆਪਕਾਂ ਦੀ ਪੂਰੀ ਭਰਤੀ ਨੂੰ ਸਮੂਹਿਕ ਰੂਪ ਵਿੱਚ ਤੋਂ ਪੱਕੇ ਕਰਨ ਦਾ ਮਾਮਲਾ ਵੀ ਕਿਸੇ ਤਣ ਪੱਤਣ ਨਹੀਂ ਲਗਾਇਆ ਜਾ ਰਿਹਾ ਹੈ।

 

ਅਧਿਆਪਕ ਸੰਘਰਸ਼ ਕਮੇਟੀ ਦੀ 24 ਜਨਵਰੀ ਨੂੰ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ ਵਿਚ ਭਾਵੇਂ ਸਿੱਖਿਆ ਮੰਤਰੀ ਨੇ 8 ਫਰਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਨਿਸ਼ਚਿਤ ਕਰਵਾ ਦਿੱਤੀ ਸੀ। ਆਗੂਆਂ ਨੇ ਕਿਹਾ ਕਿ ਜੇਕਰ 8 ਦੀ ਮੀਟਿੰਗ ਵਿਚ ਕੋਈ ਹੱਲ ਨਾ ਨਿਕਲਿਆਂ ਤਾਂ 10 ਨੂੰ ਰੈਲੀ ਕੀਤੀ ਜਾਵੇਗੀ।

 

ਜ਼ਿਕਰਯੋਗ ਹੈ ਕਿ ਅਧਿਆਪਕਾਂ ਦੇ ਸੰਘਰਸ਼ ਦੇ ਚਲਦਿਆਂ ਮੁੱਖ ਮੰਤਰੀ ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਕਰੀਬ 7 ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗ ਕਰਨ ਤੋਂ ਮੁਕਰ ਦੇ ਰਹੇ ਹਨ, ਇਸ ਲਈ ਅਧਿਆਪਕਾਂ ਇਸ ਵਾਰ ਵੀ ਉਨ੍ਹਾਂ ’ਤੇ ਭਰੋਸਾ ਨਹੀਂ ਕਰ ਰਹੇ।  ਇਸ ਕਰਕੇ ਸੰਘਰਸ਼ ਕਮੇਟੀ ਨੇ ਪਹਿਲਾਂ ਹੀ 10 ਫਰਵਰੀ ਨੂੰ ਆਪਣੀ ਰੈਲੀ ਦਾ ਐਲਾਨ ਕੀਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Teacher will host a rally in Patiala on February 10