ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਧਿਆਪਕਾਂ ਤੇ ਵਿਦਿਆਰਥੀਆਂ ਨੇ ਜਾਣੇ ਕੈਂਸਰ ਦੀ ਬੀਮਾਰੀ ਦੇ ਕਾਰਨ ਤੇ ਇਲਾਜ

ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਾਈਵੇਟ ਸਕੂਲਾਂ ਬੱਚਿਆਂ ਚ ਕੈਂਸਰ ਦੀ ਨਾਮੁਰਾਦ ਬੀਮਾਰੀ ਖਿਲਾਫ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਅਕਾਲ ਅਕੈਡਮੀ ਅਤੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਬੱਚਿਆਂ ਨੂੰ ਓਰਲ ਕੈਂਸਰ, ਛਾਤੀ ਦਾ ਕੈਂਸਰ ਅਤੇ ਸਰਵਾਈਕਲ ਕੈਂਸਰ ਕੀ ਹੁੰਦਾ ਹੈ, ਇਸ ਦੀਆਂ ਨਿਸ਼ਾਨੀਆਂ, ਬਚਾਅ ਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਗਈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸੀਮਾ ਗੋਇਲ ਮੈਡੀਕਲ ਅਫ਼ਸਰ ਤੇ ਗੁਰਤੇਜ ਸਿੰਘ ਜ਼ਿਲਾ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਹੈ ਕਿ ਕੈਂਸਰ ਦੀ ਬਿਮਾਰੀ ਨੂੰ ਪਹਿਲੀ ਸਟੇਜਤੇ ਲੱਭਿਆ ਜਾ ਸਕੇ ਅਤੇ ਇਸ ਦਾ ਇਲਾਜ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਜਾਣਕਾਰੀ ਹੀ ਕੈਂਸਰ ਕੰਟਰੋਲ ਦੀ ਕੁੰਜੀ ਹੈ। ਇਸ ਮੌਕੇ ਲਘੂ ਫਿਲਮਾਂ ਅਤੇ ਕਾਰਟੂਨਾਂ ਰਾਹੀਂ ਵੀ ਇਸ ਬਿਮਾਰੀ ਸਬੰਧੀ ਜਾਗਰੂਕ ਕੀਤਾ।

 

ਉਨ੍ਹਾਂ ਦਸਿਆ ਕਿ ਛਾਤੀ ਵਿੱਚ ਜਾਂ ਸਰੀਰ ਦੇ ਕਿਸੇ ਵੀ ਹਿੱਸੇਤੇ ਅਣਚਾਹੀ ਗਿਲਟੀ, ਲਗਾਤਾਰ ਖਾਂਸੀ ਤੇ ਆਵਾਜ਼ ਵਿੱਚ ਭਾਰੀਪਣ, ਮਾਹਵਾਰੀ ਵਿੱਚ ਖੂਨ ਜ਼ਿਆਦਾ ਪੈਣਾ ਜਾਂ ਵਾਰ ਵਾਰ ਖੂਨ ਪੈਣਾ, ਨਾ ਠੀਕ ਹੋਣ ਵਾਲੇ ਮੂੰਹ ਦੇ ਛਾਲੇ ਆਦਿ ਇਸ ਦੇ ਲੱਛਣ ਹਨ। ਜੇਕਰ ਕਿਸੇ ਨੂੰ ਅਜਿਹੇ ਲੱਛਣ ਮਿਲਦੇ ਹਨ ਤਾਂ ਨੇੜੇ ਦੇ ਕਿਸੇ ਸਰਕਾਰੀ ਹਸਪਤਾਲ ਵਿੱਚ ਚੈਕਅੱਪ ਕਰਵਾਉਣਾ ਚਾਹੀਦਾ ਹੈ ਤਾਂ ਜੋ ਕੈਂਸਰ ਦੀ ਬਿਮਾਰੀ ਦੀ ਜਲਦੀ ਪਹਿਚਾਣ ਕਰਕੇ ਉਸ ਦਾ ਇਲਾਜ ਕਰਵਾਇਆ ਜਾ ਸਕੇ।

 

ਉਨ੍ਹਾਂ ਦਸਿਆ ਕਿ ਕੈਂਸਰ ਤੋਂ ਬਚਣ ਲਈ ਸਭ ਨੂੰ ਖਾਣ ਪੀਣ ਦੀਆਂ ਮਾੜੀਆਂ ਆਦਤਾਂ ਨੂੰ ਤਿਆਗਣਾ ਚਾਹੀਦਾ ਹੈ, ਤੰਬਾਕੂ ਅਤੇ ਤੰਬਾਕੂ ਤੋਂ ਬਣੇ ਪਦਾਰਥਾ ਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ, ਸ਼ਰਾਬ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਫ਼ਲ ਅਤੇ ਸਬਜੀਆਂ ਚੰਗੀ ਤਰਾ ਧੋ ਕੇ ਵਰਤਣੀਆਂ ਚਾਹੀਦੀਆਂ ਹਨ। ਪੌਸ਼ਟਿਕ ਭੋਜਨ ਖਾਣਾ ਚਾਹੀਦਾ ਹੈ। ਆਲੇ ਦੁਆਲੇ ਦੀ ਸਫ਼ਾਈ ਰੱਖਣੀ ਚਾਹੀਦੀ ਹੈ। ਇਸ ਮੌਕੇ ਦਸਤ ਰੋਕੂ ਪੰਦਰਵਾੜੇ ਦੇ ਸਬੰਧ ਵਿੱਚ ਹੱਥ ਧੋਣ ਦੀ ਪ੍ਰਕਿਰਿਆ ਸਬੰਧੀ ਵੀ ਜਾਣਕਾਰੀ ਦਿੱਤੀ ਗਈ।

 

ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਅਤੇ ਡਾ. ਸੁਖਪਾਲ ਸਿੰਘ ਬਰਾੜ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਅਧਿਆਪਕਾਂ ਅਤੇ ਬੱਚਿਆਂ ਨੂੰ ਕੈਂਸਰ ਖਿਲਾਫ ਜਾਗਰੂਕ ਕੀਤਾ ਜਾਵੇਗਾ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Teachers and students know the cause and treatment of the disease of cancer