ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

WATCH:ਅਧਿਆਪਕਾਂ ਦੇ ਮੁੱਦੇ 'ਤੇ ਵਿਧਾਨ ਸਭਾ 'ਚੋਂ ਵਿਰੋਧੀ ਪਾਰਟੀਆਂ ਵੱਲੋਂ ਬਾਈਕਾਟ

ਵਿਧਾਨ ਸਭਾ ਵਿਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਰੋਧੀ ਦਲ ਦੇ ਆਗੂ ਹਰਪਾਲ ਸਿੰਘ ਚੀਮਾ।

ਪੰਜਾਬ ਦੇ ਅਧਿਆਪਕਾਂ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਕੀਤਾ ਜਾ ਰਹੇ ਸੰਘਰਸ਼ ਦੌਰਾਨ ਪਟਿਆਲਾ ਵਿਚ ਹੋਇਆ ਲਾਠੀਚਾਰਜ ਦਾ ਮੁੱਦਾ ਅੱਜ ਪੰਜਾਬ ਵਿਧਾਨ ਵਿਚ ਛਾਇਆ ਰਿਹਾ। ਅਧਿਆਪਕਾਂ ਉਤੇ ਹੋਏ ਲਾਠੀਚਾਰਜ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਇਸ ਮੁੱਦੇ ਉਤੇ ਬਹਿਸ ਕਰਾਉਣ ਲਈ ਸਪੀਕਰ ਤੋਂ ਮੰਗ ਕੀਤੀ।  ਇਸ ਨੂੰ ਸਪੀਕਰ ਨੇ ਰੱਦ ਕਰ ਦਿੱਤਾ।

 

ਅਧਿਆਪਕਾਂ ਦੀਆਂ ਮੰਗਾਂ ਅਤੇ ਬਹਿਸ ਨਾ ਕਰਾਉਣ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਸਦਨ ਦਾ ਬਾਈਕਾਟ ਕੀਤਾ ਗਿਆ। ਵਿਰੋਧੀ ਪਾਰਟੀਆਂ ਦੇ ਆਗੂ ਨੇ ਕਿਹਾ ਇਸ ਮੁੱਦੇ ਉਤੇ ਬਹਿਸ ਕਰਾਉਣ ਤੋਂ ਭੱਜ ਰਹੀ ਹੈ।

 

ਇਸ ਸਬੰਧੀ ਵਿਰੋਧੀ ਪਾਰਟੀ ਆਮ ਆਦਮੀ ਪਾਰਟੀ ਦੇ ਆਗੂ  ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਧਿਆਪਕਾਂ ਦੇ ਮੁੱਦੇ ਉਤੇ ਬਹਿਸ ਕਰਾਉਣ ਸਬੰਧੀ ਵਿਧਾਨ ਸਭਾ ਵਿਚ ਬਹਿਸ ਕਰਾਉਣ ਦੀ ਮੰਗ ਕੀਤੀ ਸੀ, ਪ੍ਰੰਤੂ ਸਪੀਕਰ ਨੇ ਇਸ ਨੂੰ ਠੁਕਰਾ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਵੱਲੋਂ ਇਸ ਮੁੱਦੇ ਨੂੰ ਲੈ ਕੇ ਹੁਣ ਹੇਠਲੇ ਪੱਧਰ ਉਤੇ ਲਾਮਬੰਦੀ ਕੀਤੀ ਜਾਵੇਗੀ। 

ਅਧਿਆਪਕਾਂ ਦੇ ਮਸਲੇ ਉਤੇ ਬਹਿਸ ਨਾ ਕਰਾਉਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ  ਦੇ ਵਿਧਾਇਕਾਂ ਵੱਲੋਂ ਵੀ ਵਿਧਾਨ ਸਭਾ ਵਿਚੋਂ ਬਾਈਕਾਟ ਕੀਤਾ ਗਿਆ।  ਅਕਾਲੀ ਦਲ ਵਿਧਾਇਕਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰੈਸ ਨਾਲ ਗੱਲਬਾਤ ਕੀਤੀ।

 

ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਉਹ ਅਧਿਆਪਕਾਂ ਨਾਲ 28 ਫਰਵਰੀ ਨੂੰ ਮੀਟਿੰਗ ਕਰਨਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Teachers issue drowns in Vidhan Sabha boycott by opposition parties