ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਧਿਆਪਕਾਂ ਵੱਲੋਂ ਕੈਪਟਨ ਸਰਕਾਰ ਵਿਰੁੱਧ ਰਾਹੁਲ ਗਾਂਧੀ ਦੇ ਦਰ `ਤੇ ਧਰਨਾ

ਅਧਿਆਪਕਾਂ ਵੱਲੋਂ ਕੈਪਟਨ ਸਰਕਾਰ ਵਿਰੁੱਧ ਦਿੱਲੀ `ਚ ਕਾਂਗਰਸ ਦੇ ਮੁੱਖ ਦਫ਼ਤਰ ਅੱਗੇ ਧਰਨਾ

ਪੰਜਾਬ `ਚ ਪਿਛਲੇ ਲੰਬੇ ਸਮੇਂ ਤੋਂ ਐਸਐਸਏ, ਰਮਸਾ ਅਧੀਨ ਠੇਕੇ `ਤੇ ਕੰਮ ਕਰਦੇ ਅਧਿਆਪਕਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਵਿਰੁੱਧ ਅੱਜ ਕਾਂਗਰਸ ਪਾਰਟੀ ਦੇ ਮੁੱਖ ਦਫ਼ਤਰ ਦਿੱਲੀ ਅੱਗੇ ਧਰਨਾ ਦਿੱਤਾ। ਅਧਿਆਪਕਾਂ ਵੱਲੋਂ ਧਰਨਾ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲਣ ਲਈ ਲਗਾਇਆ ਗਿਆ।

 

ਇਸ ਮੌਕੇ ਆਗੂ ਨੇ ਪੰਜਾਬ ਦੀ ਕਾਂਗਰਸ ਸਰਕਾਰ `ਤੇ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਤੇ ਹੁਣ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਰਹੀ ਹੈ।

 

ਆਗੂਆਂ ਨੇ ਕਿਹਾ ਕਿ ਪਿਛਲੇ ਸੰਘਰਸ਼ਾਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕਈ ਵਾਰ ਮੀਟਿੰਗ ਦਾ ਸਮਾਂ ਦੇ ਕੇ ਮੁਕਰ ਗਏ। ਆਗੂ ਨੇ ਕਿਹਾ ਕਿ ਐਸਐਸਏ ਤੇ ਰਮਸਾ ਅਧਿਆਪਕ ਪਿਛਲੇ 10 ਸਾਲਾਂ ਤੋਂ ਕੰਮ ਕਰਦੇ ਆ ਰਹੇ ਹਨ, ਪ੍ਰੰਤੂ ਹੁਣ ਕੈਪਟਨ ਸਰਕਾਰ ਉਨ੍ਹਾਂ ਦੀਆਂ 70 ਫੀਸਦੀ ਤਨਖਾਹਾਂ ਘਟਾਉਣ ਦੀਆਂ ਕੋਸਿ਼ਸ਼ਾਂ ਕਰ ਰਹੀ ਹੈ।

 

ਆਗੂਆਂ ਨੇ ਕਿਹਾ ਕਿ ਉਹ ਕਾਂਗਰਸ ਉਚ ਆਗੂਆਂ ਦੇ ਧਿਆਨ `ਚ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਅਧਿਆਪਕਾਂ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਹ ਮੰਗ ਕਰਨਗੇ ਕਿ ਕਾਂਗਰਸ, ਪੰਜਾਬ ਸਰਕਾਰ ਨੂੰ ਮੰਗਾਂ ਹੱਲ ਕਰਨ ਲਈ ਕਹੇ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਮਿਲਣ ਦਾ ਸਮਾਂ ਨਹੀਂ ਦਿੱਤਾ ਜਾਂਦਾ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਉਹ ਆਉਣ ਵਾਲੇ ਦਿਨਾਂ `ਚ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਇਸ ਮੌਕੇ ਪੰਜਾਬ ਦੇ ਵੱਖ ਵੱਖ ਜਿ਼ਲ੍ਹਿਆਂ `ਚੋਂ ਅਧਿਆਪਕ ਪਹੁੰਚੇ ਹੋਏ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Teachers protest in front of Congress headquarters in Delhi