ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੰਗਰੂਰ ’ਚ ਅਧਿਆਪਕਾਂ ਨੇ ਕਿਹਾ ਕ੍ਰਿਸ਼ਨ ਕੁਮਾਰ Go Back

ਸੰਗਰੂਰ ’ਚ ਅਧਿਆਪਕਾਂ ਨੇ ਕਿਹਾ ਕ੍ਰਿਸ਼ਨ ਕੁਮਾਰ Go Back

ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਕੀਤੇ ਬਾਈਕਾਟ ਦੇ ਸੱਦੇ ਉਤੇ ਅੱਜ ਸੰਗਰੂਰ ਜ਼ਿਲ੍ਹੇ ਵਿਚ ਅਧਿਆਪਕਾਂ ਨੇ ਕ੍ਰਿਸ਼ਨ ਕੁਮਾਰ ਗੋ ਬੈਕ (Go Back) ਦੇ ਨਾਅਰੇ ਲਗਾਏ। 

 

ਮਿਲੀ ਜਾਣਕਾਰੀ ਮੁਤਾਬਕ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਮੈਰੀਟੋਰੀਅਸ ਸਕੂਲ ਘਾਬਦਾ ਵਿਚ ਸਕੂਲਾਂ ਦੇ ਮੁੱਖ ਅਧਿਆਪਕਾਂ ਤੇ ਪ੍ਰਿੰਸੀਪਲਾਂ ਨਾਲ ਮੀਟਿੰਗ ਲੈਣ ਸਬੰਧੀ ਪਹੁੰਚਣਾ ਸੀ। ਇਸ ਸਬੰਧੀ ਜਦੋਂ ਅਧਿਆਪਕਾਂ ਨੂੰ ਪਤਾ ਲੱਗਿਆ ਤਾਂ ਵੱਡੀ ਗਿਣਤੀ ਵਿਚ ਅਧਿਆਪਕ ਇਕੱਠੇ ਹੋ ਗਏ। ਇਕੱਠੇ ਹੋਏ ਅਧਿਆਪਕਾਂ ਨੇ ਕ੍ਰਿਸ਼ਨ ਕੁਮਾਰ ਵਾਪਸ ਜਾਓ ਦੀ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।

 

ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦੇ ਚਲਦਿਆਂ ਸਿੱਖਿਆ ਸਕੱਤਰ ਮੀਟਿੰਗ ਵਿਚ ਨਾ ਪਹੁੰਚੇ।  ਅਧਿਆਪਕ ਆਗੂ ਅਵਤਾਰ ਭਲਵਾਨ, ਬਲਬੀਰ ਚੰਦ ਲੌਗੋਵਾਲ, ਦੇਵੀ ਦਿਆਲ ਆਦਿ ਨੇ ਕਿਹਾ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਧਿਆਪਕਾਂ ਦੇ ਮਸਲਿਆਂ ਸਬੰਧੀ ਲਗਾਤਾਰ ਪੰਜਾਬ ਸਰਕਾਰ ਨੂੰ ਗੁੰਮਰਾਹ ਕਰ ਰਹੇ ਹਨ।

 

ਆਗੂਆਂ ਨੇ ਕਿਹਾ ਕਿ ਸਿੱਖਿਆ ਸਕੱਤਰ ਪੜ੍ਹੋ ਪੰਜਾਬ ਵਰਗੇ ਅਖੌਤੀ ਪ੍ਰੋਜੈਕਟ ਚਲਾਕੇ ਸਕੂਲਾਂ ਵਿਚ ਪੜ੍ਹਾਈ ਦਾ ਮਾਹੌਲ ਖਰਾਬ ਕਰ ਰਿਹਾ। ਆਗੂਆਂ ਨੇ ਕਿਹਾ ਕਿ ਅਧਿਆਪਕ ਸੰਘਰਸ਼ ਕਮੇਟੀ ਨੇ ਇਸ ਪ੍ਰੋਜੈਕਟ ਦਾ ਬਾਈਕਾਟ ਕਰਕੇ ਸਿਲੇਬਸ ਅਨੁਸਾਰ ਵਿਦਿਆਰਥੀਆਂ ਨੂੰ ਪੜ੍ਹਾਉਣ ਦਾ ਫੈਸਲਾ ਕੀਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Teachers says Krishan Kumar Go Back