ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਧਿਆਪਕ ਸੰਘਰਸ਼ ਦਾ ਰਾਹ ਛੱਡ ਦੇਣ, ਉਨ੍ਹਾਂ ਦੇ ਮਸਲੇ ਛੇਤੀ ਹੱਲ ਕਰਾਂਗੇ: ਕੈਪਟਨ

ਕੈਪਟਨ ਅਮਰਿੰਦਰ ਸਿੰਘ

ਪਟਿਆਲਾ ’ਚ ਅੱਜ ਪੁਲਿਸ ਤੇ ਰੋਸ ਮੁਜ਼ਾਹਰਾਕਾਰੀ ਅਧਿਆਪਕਾਂ ਵਿਚਾਲੇ ਹੋਏ ਤਿੱਖੇ ਸੰਘਰਸ਼ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਪੀਲ ਜਾਰੀ ਕੀਤੀ ਕਿ ਅਧਿਆਪਕ ਇਨ੍ਹਾਂ ਮੁਜ਼ਾਹਰਿਆਂ ਤੇ ਸੰਘਰਸ਼ ਦੇ ਰਾਹ ਨੂੰ ਛੱਡ ਕੇ ਕੁਝ ਸਬਰ ਵਿਖਾਉਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਮੁਲਤਵੀ ਪਈਆਂ ਮੰਗਾਂ ਛੇਤੀ ਤੋਂ ਛੇਤੀ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਇਸ ਵੇਲੇ ਡੂੰਘੇ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਫਿਰ ਵੀ ਸਰਕਾਰ ਮੁਲਾਜ਼ਮਾਂ ਦੀਆਂ ਸਾਰੀਆਂ ਮੁਲਤਵੀ ਪਈਆਂ ਮੰਗਾਂ ਹੱਲ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਦੇ ਰਾਹ ਪੈ ਕੇ ਸਮੱਸਿਆ ਦਾ ਕੋਈ ਉਸਾਰੂ ਹੱਲ ਨਹੀਂ ਲੱਭਣਾ। ਉਨ੍ਹਾਂ ਕਿਹਾ ਕਿ ਛੇਤੀ ਹੀ ਹੱਲ ਲੱਭਣ ਲਈ ਗੱਲਬਾਤ ਕੀਤੀ ਜਾਵੇਗੀ।

 

HT Punjabi Public Group ਨੂੰ ਹੁਣੇ ਹੀ Join ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/groups/224595535017834/

 

ਕੈਪਟਨ ਨੇ ਅੱਗੇ ਕਿਹਾ ਕਿ ਅਧਿਆਪਕਾਂ ਸਮੇਤ ਸਾਰੇ ਹੀ ਮੁਲਾਜ਼ਮ ਸਮਾਜ ਦਾ ਅਹਿਮ ਹਿੱਸਾ ਹੁੰਦੇ ਹਨ। ਉਨ੍ਹਾਂ ਕਿਹਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਕੈਬਿਨੇਟ ਦੀ ਇੱਕ ਸਬ–ਕਮੇਟੀ ਕਾਇਮ ਕੀਤੀ ਹੋਈ ਹੈ ਤੇ ਉਹ ਪਹਿਲਾਂ ਹੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਸਾਰਥਕ ਹੱਲ ਲੱਭਣ ਲਈ ਕੰਮ ਕਰ ਰਹੀ ਹੈ। ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਕਿਹਾ ਕਿ ਉਹ ਵੀ ਛੇਤੀ ਹੀ ਮੁਲਾਜ਼ਮ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਮਿਲਣਗੇ।

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਕੈਪਟਨ ਨੇ ਕਿਹਾ ਕਿ ਪੰਜਾਬ ਸਰਕਾਰ ਭਾਵੇਂ ਇਸ ਵੇਲੇ ਬਹੁਤ ਵੱਡੇ ਵਿੱਤੀ ਸੰਕਟ ਵਿੱਚੋਂ ਲੰਘ ਰਹੀ ਹੈ ਪਰ ਫਿਰ ਵੀ ਸਰਕਾਰ ਨੇ ਪਿੱਛੇ ਜਿਹੇ 6 ਫ਼ੀ ਸਦੀ ਡੀਏ ਮਨਜ਼ੂਰ ਕੀਤਾ ਗਿਆ ਹੈ ਤੇ ਇਸ ਦਾ ਸਰਕਾਰੀ ਖ਼ਜ਼ਾਨੇ ਉੱਤੇ 720 ਕਰੋੜ ਰੁਪਏ ਵਾਧੂ ਬੋਝ ਪਵੇਗਾ ਤੇ ਇਸ ਦਾ ਲਾਭ 3.25 ਲੱਖ ਮੁਲਾਜ਼ਮਾਂ ਤੇ 3 ਲੱਖ ਪੈਨਸ਼ਨਰਾਂ ਨੂੰ ਪੁੱਜੇਗਾ।

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Teachers should shun protests their issues would be resolved Captain