ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਧਿਆਪਕਾਂ ਨੇ ਸਕੂਲਾਂ ਅੱਗੇ ਬਰਤਰਫ਼ੀ ਹੁਕਮਾਂ ਨੂੰ ਲਾਏ ਲਾਂਬੂ

ਅਧਿਆਪਕਾਂ ਨੇ ਸਕੂਲਾਂ ਅੱਗੇ ਬਰਤਰਫ਼ੀ ਹੁਕਮਾਂ ਨੂੰ ਲਾਏ ਲਾਂਬੂ

ਪਿਛਲੇ ਲੰਬੇ ਸਮੇਂ ਤੋਂ ਅਧਿਆਪਕਾਂ ਦੀਆਂ ਮੰਗਾਂ ਲੈ ਕੇ ਸਾਂਝੇ ਅਧਿਆਪਕ ਮੋਰਚੇ ਦੇ ਬੈਨਰ ਹੇਠ ਲੜੇ ਜਾ ਰਹੇ ਸੰਘਰਸ਼ ਦੌਰਾਨ 5 ਅਧਿਆਪਕਾਂ ਆਗੂਆਂ ਦੀਆਂ ਸੇਵਾਵਾਂ ਖਤਮ ਕਰਨ ਤੋਂ ਬਾਅਦ ਸੰਘਰਸ਼ ਹੋਰ ਤਿੱਖਾ ਹੋ ਗਿਆ। ਅੱਜ ਅਧਿਆਪਕਾਂ ਨੇ ਰੋਸ ਪ੍ਰਗਟ ਕਰਦੇ ਹੋਏ ਸਕੂਲ ਸਮੇਂ ਤੋਂ ਬਾਅਦ ਸਰਕਾਰੀ ਸਕੂਲਾਂ ਦੇ ਗੇਟਾਂ `ਤੇ ਵਿਭਾਗ ਵੱਲੋਂ ਜਾਰੀ ਕੀਤੇ ਗਏ ਬਰਤਰਫ਼ੀ ਦੇ ਹੁਕਮਾਂ ਦੀਆਂ ਕਾਪੀਆਂ ਨੂੰ ਲਾਂਬੂ ਲਾਏ ਗਏ।

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

ਅਧਿਆਪਕ ਆਗੂ ਅਤਿੰਦਰਪਾਲ ਘੱਗਾ ਨੇ ਕਿਹਾ ਕਿ ਇਹਨਾਂ ਬਰਖਾਸਤੀਆਂ ਨੇ ਜਿੱਥੇ ਪੰਜਾਬ ਦੀ ਅਧਿਆਪਕ ਲਹਿਰ `ਚ ਚਿਰਾਂ ਤੋਂ ਉਡੀਕੀ ਜਾ ਰਹੀ ਏਕਤਾ ਦਾ ਮੁੱਢ ਬੰਨਿਆਂ ਹੈ ਉਥੇ ਮੁਲਾਜ਼ਮ ਵਰਗ ਨੇ ਸਰਕਾਰ ਨੂੰ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ।

ਬਰਖ਼ਾਸਤ ਹੋਏ 5 ਅਧਿਆਪਕਾਂ ਦੇ ਖਿੜੇ ਮੱਥੇ ਸਿੱਖਿਆ ਸਕੱਤਰ ਅਤੇ ਸਿੱਖਿਆ ਮੰਤਰੀ ਦੇ ਵਾਰ ਨੂੰ ਸਵੀਕਾਰ ਕਰਦੇ ਹੋਏ 21 ਦੇ 31 ਮੋੜਨ ਦੇ ਦ੍ਰਿੜ ਸੰਕਲਪ ਨੇ ਅਧਿਆਪਕਾਂ `ਚ ਨਵੀਂ ਸ਼ਕਤੀ ਦਾ ਸੰਚਾਰ ਕੀਤਾ ਹੈ।

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

ਉਨ੍ਹਾਂ ਕਿਹਾ ਕਿ ਹੁਣ ਆਰ ਪਾਰ ਦੀ ਲੜਾਈ ਲਈ ਕਮਰ ਕਸੇ ਕਰ ਲਏ ਹਨ। ਉਨ੍ਹਾਂ ਕਿਹਾ ਕਿ ਸੱਤਾ `ਤੇ ਕਬਜ ਕਾਂਗਰਸ ਨੂੰ ਆਉਣ ਵਾਲੀਆਂ ਲੋਕ ਸਭਾ `ਚ ਸਬਕ ਸਿਖਾਇਆ ਜਾਵੇਗਾ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Teachers take note of orders