ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਧਿਆਪਕ ਦੇਣਗੇ ਮੰਤਰੀਆਂ ਤੇ ਵਿਧਾਇਕਾਂ ਨੂੰ ਚੇਤਾਵਨੀ ਪੱਤਰ

ਅਧਿਆਪਕ ਦੇਣਗੇ ਮੰਤਰੀਆਂ ਤੇ ਵਿਧਾਇਕਾਂ ਨੂੰ ਚੇਤਾਵਨੀ ਪੱਤਰ

ਪੰਜਾਬ ਦੇ ਅਧਿਆਪਕ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਅਜੇ ਤੱਕ ਸਰਕਾਰ ਵੱਲੋਂ ਅਧਿਆਪਕਾਂ ਦੇ ਸਾਰੇ ਮਸਲੇ ਹੱਲ ਨਹੀਂ ਕੀਤੇ ਗਏ।  ਅਧਿਆਪਕਾਂ ਦੀ ਮੁੱਖ ਮੰਗ ਐਸਐਸਏ ਤੇ ਰਮਸਾ ਸਮੇਤ ਹੋਰ ਕੈਟਾਗਿਰੀਆਂ ਦੀ ਕੀਤੀ ਤਨਖਾਹ ਕਟੌਤੀ ਨੂੰ ਲੈ ਕੇ ਅਧਿਆਪਕਾਂ ਦਾ ਸੰਘਰਸ਼ ਜਾਰੀ ਹੈ। 

 

ਪੰਜਾਬ ਦੇ ਸਿੱਖਿਆ ਮੰਤਰੀ ਨਾਲ ਹੋਈਆਂ ਮੀਟਿੰਗਾਂ ’ਚ ਇਸ ਮਸਲੇ ਉਤੇ ਕੋਈ ਹੱਲ ਨਾ ਕੱਢਣ ਅਤੇ ਵਾਰ ਵਾਰ ਮੁੱਖ ਮੰਤਰੀ ਵੱਲੋਂ ਮੀਟਿੰਗਾਂ ਦੇ ਕੇ ਨਾ ਕਰਨ ਤੋਂ ਅਧਿਆਪਕ ਕਾਫੀ ਗੁੱਸੇ ’ਚ ਹਨ।  ਪੰਜਾਬ ਦੇ ਮੁੱਖ ਮੰਤਰੀ ਵੱਲੋਂ ਭਾਵੇਂ ਹੁਣ 28 ਫਰਵਰੀ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ, ਪ੍ਰੰਤੂ ਅਧਿਆਪਕਾਂ ਨੇ ਆਪਣੇ ਸੰਘਰਸ਼ ਨੂੰ ਤਿੱਖਾ ਰੱਖਿਆ ਹੋਇਆ ਹੈ। 

 

ਅਧਿਆਪਕ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ  19 ਫਰਵਰੀ ਤੋਂ ਲੈ ਕੇ 25 ਤੱਕ ਜ਼ਿਲ੍ਹਾ ਪੱਧਰੀ ਧਰਨੇ ਲਗਾਕੇ ਕੈਬਿਨੇਟ ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਗਾਂ ਹੱਲ ਕਰਾਉਣ ਸਬੰਧੀ ਚੇਤਾਵਨੀ ਪੱਤਰ ਦਿੱਤੇ ਜਾਣਗੇ। ਅਧਿਆਪਕ ਆਗੂਆਂ ਨੇ ਦੱਸਿਆ ਕਿ ਫੈਸਲਾ ਕੀਤਾ ਗਿਆ ਕਿ ਜੇਕਰ ਮੁੱਖ ਮੰਤਰੀ ਨਾਲ 28 ਦੀ ਮੀਟਿੰਗ ਵਿਚ ਠੋਸ ਹੱਲ ਨਹੀਂ ਨਿਕਲਦਾ ਤਾਂ 3 ਮਾਰਚ ਨੂੰ ਕਿਸਾਨ, ਜ਼ਦੂਰ, ਵਿਦਿਆਰਥੀ, ਮੁਲਾਜ਼ਮ ਫੈਡਰੇਸ਼ਨਾਂ ਤੇ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਪਟਿਆਲਾ ’ਚ ਵਿਸ਼ਾਲ ਪ੍ਰਦਰਸ਼ਨ ਕੀਤਾ ਜਾਵੇਗਾ।

 

ਅਧਿਆਪਕ ਸੰਘਰਸ਼ ਕਮੇਟੀ ਨੇ ਇਹ ਵੀ ਫੈਸਲਾ ਕੀਤਾ ਕਿ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਦਾ ਮੁਕੰਮਲ ਬਾਈਕਾਟ ਕਰਨ ਅਤੇ ਚੇਤਾਵਨੀ ਪੱਤਰ ਦੇਣ ਦੀ ਤਿਆਰ ਲਈ 18 ਫਰਵਰੀ ਨੂੰ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Teachers will give warning letters to ministers and legislators