ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

'ਫਾਜ਼ਿਲਕਾ ਜ਼ਿਲ੍ਹੇ 'ਚ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਟੀਮਾਂ ਮੁਸਤੈਦ' 

ਹੁਣ ਤੱਕ ਜ਼ਿਲ੍ਹੇ ਨੂੰ ਟਿੱਡੀ ਦਲ ਦਾ ਕੋਈ ਖ਼ਤਰਾ ਨਹੀਂ-ਮੁੱਖ ਖੇਤੀਬਾੜੀ ਅਫ਼ਸਰ

 

ਟਿੱਡੀ ਦਲ ਦੇ ਸੰਭਾਵਤ ਹਮਲੇ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਰਡਰ ਏਰੀਏ ਦੇ ਪਿੰਡਾਂ ’ਚ ਪਹਿਲਾ ਤੋਂ ਟੀਮਾਂ ਚੌਕਸ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਹਿਲਾਂ ਤੋਂ ਅਗੇਤੇ ਪ੍ਰਬੰਧ ਕੀਤੇ ਹੋਏ ਹਨ।


ਉਨ੍ਹਾਂ ਕਿਹਾ ਕਿ ਰਾਜਸਥਾਨ ਵਾਲੇ ਪਾਸੋਂ ਤੋਂ ਟਿੱਡੀ ਦਲ ਦੇ ਹਮਲੇ ਆਉਣ ਬਾਰੇ ਜਾਣਕਾਰੀ ਮਿਲਦਿਆਂ ਹੀ ਖੇਤਬਾੜੀ ਵਿਭਾਗ ਅਤੇ ਹੋਰਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਟਿੱਡੀ ਦਲ ਦੇ ਹਮਲੇ ਤੋਂ ਬਚਾਉਣ ਲਈ ਆਪਸੀ ਤਾਲਮੇਲ ਨਾਲ ਢੁੱਕਵੀਂ ਕਾਰਵਾਈ ਅਮਲ ’ਚ ਲਿਆਉਣ ਲਈ ਆਦੇਸ਼ ਜਾਰੀ ਕੀਤੇ ਗਏ ਹਨ। 

 

ਉਨ੍ਹਾਂ ਦੱਸਿਆ ਕਿ ਟਿੱਡੀ ਦਲ ਦੀ ਸੂਚਨਾ ਦੀ ਮਿਲਦਿਆਂ ਹੀ ਖੇਤੀਬਾੜੀ ਵਿਭਾਗ ਦੀ ਟੀਮਾਂ ਨੇ ਕਿਸਾਨਾਂ ਨਾਲ ਰਾਬਤਾ ਕੀਤਾ। ਉਨ੍ਹਾਂ ਦੱਸਿਆ ਕਿ ਮੌਕੇ ਤੇ ਟੀਮਾਂ ਵੱਲੋਂ ਟਰੈਕਟਰ ਮਾਊਟਡ ਸਪਰੇਅ ਪੰਪ ਅਤੇ ਪਾਣੀ ਦਾ ਪ੍ਰਬੰਧ ਕੀਤਾ ਗਿਆ।

 

ਉਨ੍ਹਾਂ ਦੱਸਿਆ ਕਿ ਰਾਜਸਥਾਨ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰਨ ਤੋਂ ਪਤਾ ਲੱਗਿਆ ਹੈ ਕਿ ਟਿੱਡੀ ਦਲ ਦਾ ਸਮੂਹ ਹਨੂਮਾਨਗੜ੍ਹ ਅਤੇ ਸੰਘਰੀਆਂ ਦੇ ਵਿਚਾਲੇ ਪਿੰਡਾਂ ’ਚ ਹੈ ਜਿਸ ਨੂੰ ਕੰਟਰੋਲ ਕਰਨ ਲਈ ਟੀਮਾਂ ਕਾਰਵਾਈ ਕਰ ਰਹੀਆ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਅਤੇ ਖੇਤੀਬਾੜੀ ਵਿਭਾਗ ਕਿਸੇ ਵੀ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ।

 

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮਨਜੀਤ ਸਿੰਘ ਨੇ ਦੱਸਿਆ ਜ਼ਿਲ੍ਹਾ ਪੱਧਰ ’ਤੇ ਟਿੱਡੀ ਦਲ ਦੇ ਸੰਭਾਵਤ ਹਮਲੇ ਲਈ ਬਲਾਕ ਪੱਧਰ ’ਤੇ 4 ਟੀਮਾਂ ਤਾਇਨਾਤ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਕੋਲ ਲੋੜੀਂਦੀ ਮਾਤਰਾ ਵਿੱਚ ਕੀਟਨਾਸ਼ਕ ਅਤੇ ਸਪਰੇਅ ਮੌਜੂਦ ਹਨ। 

 

ਉਨ੍ਹਾਂ ਦੱਸਿਆ  ਕਿ ਬਾਰਡਰ ਦੇ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਸਕੱਤਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ ਜ਼ਿਲ੍ਹਾ ਫਾਜ਼ਿਲਕਾ ਦੇ ਕਿਸੇ ਵੀ ਪਿੰਡ ਨੂੰ ਟਿੱਡੀ ਦਲ ਦੇ ਹਮਲੇ ਦਾ ਕੋਈ ਖ਼ਤਰਾ ਨਹੀਂ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Teams ready for possible locust attack in Fazilka district