ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤਕਨੀਕੀ ਸਿੱਖਿਆ ਬੋਰਡ ਵਲੋਂ ਮੁੱਖ ਮੰਤਰੀ ਰਾਹਤ ਫੰਡ 'ਚ 5 ਕਰੋੜ ਦੇਣ ਦਾ ਫ਼ੈਸਲਾ

ਕੈਬਨਿਟ ਮੰਤਰੀ ਚੰਨੀ ਵਲੋਂ ਇੱਕ ਮਹੀਨੇ ਦੀ ਤਨਖ਼ਾਹ, ਉਨ੍ਹਾਂ ਦੀ ਪ੍ਰੇਰਣਾ ਸਦਕਾ ਉਨ੍ਹਾਂ ਅਧੀਨ ਆਉਣ ਵਾਲੇ ਸਾਰੇ ਵਿਭਾਗਾਂ, ਬੋਰਡ ਅਤੇ ਯੂਨੀਵਰਸਿਟੀਆਂ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਵੀ ਮੁੱਖ ਮੰਤਰੀ ਰਾਹਤ ਫੰਡ ਵਿੱਚ ਯੋਗਦਾਨ ਪਾਉਣ ਦਾ ਐਲਾਨ


ਕਰੋਨਾ ਵਾਇਰਸ ਵਿਰੁਧ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬੇ ਵਿੱਚ ਲੜੀ ਜਾ ਰਹੀ ਲੜਾਈ ਲਈ ਪੰਜਾਬ ਤਕਨੀਕੀ ਸਿੱਖਿਆ ਬੋਰਡ ਵਲੋਂ 5 ਕਰੋੜ ਰੁਪਏ ਦਿੱਤੇ ਜਾਣਗੇ। 

 

ਅੱਜ ਇੱਥੋ ਜਾਰੀ ਪ੍ਰੈੱਸ ਬਿਆਨ ਵਿਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਹ ਪਹਿਲਾਂ ਹੀ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਐਲਾਨ ਕਰ ਚੁੱਕੇ ਹਨ।

 

ਉਨ੍ਹਾਂ ਦੱਸਿਆ ਕਿ ਉਨ੍ਹਾਂ ਅਧੀਨ ਆਉਂਦੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਉਨ੍ਹਾਂ ਦੀ ਪ੍ਰੇਰਣਾ ਸਦਕਾ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣਾ ਯੋਗਦਾਨ ਪਾਉਣ ਦਾ ਫੈਸਲਾ ਕੀਤਾ ਹੈ।ਜਿਸ ਦੇ ਤਹਿਤ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਅਤੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਅਧਿਕਾਰੀ/ਕਰਮਚਾਰੀ ਮੁੱਖ ਮੰਤਰੀ ਰਾਹਤ ਫੰਡ ਵਿੱਚ ਯੋਗਦਾਨ ਪਾਉਣ ਲਈ ਅੱਗੇ ਆਏ ਹਨ। 

 

ਇਨ੍ਹਾਂ ਤੋਂ ਇਲਾਵਾ ਹੁਨਰ ਵਿਕਾਸ ਮਿਸ਼ਨ ਪੰਜਾਬ ਅਤੇ ਮਹਾਰਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ, ਬਠਿੰਡਾ ਅਤੇ ਇੰਦਰ ਕੁਮਾਰ ਗੁਜਰਾਲ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਵੀ ਮੁੱਖ ਮੰਤਰੀ ਰਾਹਤ ਕੋਸ਼ ਵਿੱਚ ਆਪਣਾ ਯੋਗਦਾਨ ਪਾਉਣ ਲਈ ਪਹਿਲਕਦਮੀ ਕੀਤੀ ਹੈ।
 

ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਗਰੁੱਪ ਏ ਅਤੇ ਬੀ ਵਲੋਂ 7 ਦਿਨ ਦੀ ਤਨਖ਼ਾਹ, ਗੁਰੱਪ-ਬੀ ਵਲੋਂ 3 ਦਿਨ ਅਤੇ ਗਰੁੱਪ ਡੀ ਵਲੋਂ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਐਲਾਨ ਕੀਤਾ ਹੈ।
..............

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Technical Education Board to give Rs 5 crore in CMs relief fund: Channi