ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ: ਤਕਨੀਕੀ ਸਿੱਖਿਆ 'ਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਉਣ ਦੀ ਹਦਾਇਤ

ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੀਆਂ ਦੋਵੇਂ ਤਕਨੀਕੀ ਸਿੱਖਿਆ ਯੂਨੀਵਰਸਿਟੀਆਂ ਨੂੰ ਹਦਾਇਤ ਕੀਤੀ ਹੈ ਕਿ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਤਾਲਾਬੰਦੀ ਦੌਰਾਨ ਵਿਦਿਆਰਥੀਆਂ ਨੂੰ ਪੜ੍ਹਾਈ ਸਬੰਧੀ ਕੋਈ ਵੀ ਪ੍ਰੇਸ਼ਾਨੀ ਨਾ ਆਉਣ ਦੇਣ ਦਿੱਤੀ ਜਾਵੇ। ਸ੍ਰੀ ਚੰਨੀ ਨੇ ਸਮੁੱਚੀ ਫੈਕਲਟੀ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਮੁਸ਼ਕਲ ਦੀ ਘੜੀ ਵਿੱਚ ਉਹ ਵਿਦਿਆਰਥੀਆਂ ਦੀ ਸਹਾਇਤਾ ਲਈ ਅੱਗੇ ਆਉਣ।

 

ਅੱਜ ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ(ਆਈ.ਏ.ਐੱਸ) ਨੇ ਕਿਹਾ ਕਿ ਆਈ.ਕੇ.ਜੀ.ਪੀ.ਟੀ.ਯੂ. ਅਤੇ ਐਮ.ਆਰ.ਐੱਸ.ਪੀ.ਟੀ.ਯੂ ਅਤੇ ਉਨ੍ਹਾਂ ਨਾਲ ਸਬੰਧਿਤ ਕਾਲਜਾਂ ਨੂੰ ਵੱਖ-ਵੱਖ ਤਕਨੀਕਾਂ ਜਿਵੇਂ ਕਿ ਯੂਟਿਊਬ,ਜ਼ੂਮ,ਸਕਾਈਪ,ਗੂਗਲ ਕਲਾਸਰੂਮ, ਵਟਸਐਪ ਗਰੁੱਪਾਂ ਆਦਿ ਦੀ ਵਰਤੋਂ ਕਰਕੇ ਆਨਲਾਈਨ ਵਿਧੀ ਰਾਹੀਂ ਕਲਾਸਾਂ ਚਲਾਉਣ ਲਈ ਕਿਹਾ ਗਿਆ ਹੈ, ਤਾਂ ਜੋ ਮੌਜੂਦਾ ਸੰਕਟਕਾਲੀ ਸਥਿਤੀ ਵਿਚ ਵਿਦਿਆਰਥੀਆਂ ਦੀ ਪੜ੍ਹਾਈ ਦਾ ਕੋਈ ਨੁਕਸਾਨ ਨਾ ਹੋਵੇ। 

 

ਸ੍ਰੀ ਵਰਮਾ ਨੇ ਕਿਹਾ ਕਿ ਦੋਵਾਂ ਯੂਨੀਵਰਸਿਟੀਆਂ ਨੂੰ ਯੂਜੀਸੀ/ਏਆਈਸੀਟੀਈ ਵਲੋਂ ਵਿਕਸਤ ਕੀਤੇ ਗਏ ਆਨਲਾਈਨ ਸਮੱਗਰੀ ਸਾਂਝੇ ਕਰਨ ਵਾਲੇ ਪਲੈਟਫਾਰਮ ਸਵੈਯਮ (ਸਟੱਡੀ ਵੈਬਸ ਆਫ਼ ਐਕਟਿਵ ਲਰਨਿੰਗ ਫ਼ਾਰ ਯੰਗ ਐਸਪਾਇਰਿੰਗ ਮਾਈਂਡਜ਼) ਦੀ ਵਰਤੋਂ ਕਰਦਿਆਂ ਐਮਓਓਸੀਐਸ (ਮੈਸਿਵ ਆਨਲਾਈਨ ਓਪਨ ਕੋਰਸਿਜ਼) ਰਾਹੀਂ ਪੜ੍ਹਾਉਣ ਦੀ ਸਲਾਹ ਦਿੱਤੀ ਗਈ ਹੈ। 

 

ਸ੍ਰੀ ਵਰਮਾ ਨੇ ਕਿਹਾ ਕਿ ਦੋਵਾਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨੂੰ ਕਿਹਾ ਜਾਂਦਾ ਹੈ ਕਿ ਉਹ ਫੈਕਲਟੀ ਦੇ ਨਾਲ ਨਾਲ ਵਿਦਿਆਰਥੀਆਂ ਨੂੰ  ਵੀ ਆਨਲਾਈਨ ਅਧਿਆਪਨ ਨੂੰ ਅਪਨਾਉਣ  ਹਿੱਤ ਜਾਗਰੂਕ ਕਰਨ ਤੇ  ਹਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ।

 

ਆਈ.ਕੇ.ਜੀ.ਪੀ.ਟੀ.ਯੂ ਦੇ ਵਾਈਸ ਚਾਂਸਲਰ ਡਾ. ਅਜੈ ਸ਼ਰਮਾ ਅਤੇ ਐਮ.ਆਰ.ਐਸ.ਪੀ.ਟੀ.ਯੂ ਦੇ ਵੀਸੀ ਡਾ. ਐਮ.ਪੀ.ਐਸ ਈਸ਼ਰ ਨੇ ਕਿਹਾ ਕਿ ਉਨ੍ਹਾਂ ਦੀਆਂ ਯੂਨੀਵਰਸਿਟੀਆਂ ਅਤੇ ਮਾਨਤਾ ਪ੍ਰਾਪਤ/ ਸਬੰਧਤ ਕਾਲਜਾਂ ਵਲੋਂ ਵਿਦਿਆਰਥੀਆਂ ਲਈ ਅਕਾਦਮਿਕ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਲਾਸਾਂ ਦੀ ਲਾਈਵ ਵੀਡੀਓ ਸਟ੍ਰੀਮਿੰਗ ਕੀਤੀ ਜਾ ਰਹੀ ਹੈ। 
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Technical Education Minister Channi directs MRSPTU and IKGPTU to use online methodology to conduct classes of students