ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਥੈਲਾਸੀਮੀਆ ਪੀੜਤ 25 ਬੱਚਿਆਂ ਨੂੰ ਮਿਲੇਗੀ 3000 ਰੁਪਏ ਮਹੀਨਾ ਦੀ ਮਾਲੀ ਮਦਦ

----ਟਰੱਸਟ ਵੱਲੋਂ ਮਰੀਜ਼ਾਂ ਨੂੰ ਮੁਫ਼ਤ ਦਿੱਤੀਆਂ ਜਾਣਗੀਆਂ ਡਾਇਲਸਿਸ ਕਿੱਟਾਂ----

 

ਮਨੁੱਖਤਾ ਦੀ ਸੇਵਾ ਲਈ ਨਿਰੰਤਰ ਕਾਰਜਸ਼ੀਲ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ਓਬਰਾਏ ਨੇ ਅੰਮ੍ਰਿਤਸਰ ਦੇ ਨਾਂਮਵਰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਗੁਰਦੇ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ, ਥੈਲਾਸੀਮੀਆ ਤੋਂ ਪੀੜਤ ਬੱਚਿਆਂ ਨੂੰ ਆਰਥਿਕ ਮਦਦ ਦੇਣ ਤੋਂ ਇਲਾਵਾ ਹਸਪਤਾਲ ਦੇ ਪ੍ਰਬੰਧਕਾਂ ਦੀ ਇੱਛਾ ਮੁਤਾਬਕ ਨਾ-ਮਾਤਰ ਕੀਮਤ ਤੇ ਮਰੀਜ਼ਾਂ ਦੇ ਟੈਸਟ ਕਰਨ ਵਾਸਤੇ ਇੱਕ ਲੈਬਾਰਟਰੀ ਦੇਣ ਦਾ ਐਲਾਨ ਕੀਤਾ ਹੈ।

 

 

ਸਥਾਨਕ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਅਤੇ ਗੁਰੂ ਨਾਨਕ ਦੇਵ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦੇ ਸਮੁੱਚੇ ਸਟਾਫ਼ ਵੱਲੋਂ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਸਪਤਾਲ ਅੰਦਰ ਅੱਜ ਕਰਵਾਏ ਗਏ ਇੱਕ ਧਾਰਮਿਕ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਡਾ.ਐੱਸ.ਪੀ. ਸਿੰਘ ਓਬਰਾਏ ਨੇ ਕਿਹਾ ਕੇ ਗੁਰੂ ਨਾਨਕ ਹਸਪਤਾਲ ਵਿੱਚ ਥੈਲੇਸੀਮੀਆ ਬਿਮਾਰੀ ਤੋਂ ਪੀੜਤ 170 ਦੇ ਕਰੀਬ ਬੱਚੇ ਹਨ। ਜਿਨ੍ਹਾਂ ਵਿੱਚੋਂ 25 ਅੱਤ ਲੋੜੀਂਦੇ ਪਰਿਵਾਰਾਂ ਨਾਲ ਸਬੰਧਿਤ ਬੱਚਿਆਂ ਨੂੰ ਸਰਬੱਤ ਦਾ ਭਲਾ ਟਰੱਸਟ ਵੱਲੋਂ ਹਰ ਮਹੀਨੇ 3000 ਹਜ਼ਾਰ ਰੁਪਏ ਆਰਥਿਕ ਮਦਦ ਦਿੱਤੀ ਜਾਵੇਗੀ ।

 

ਇਸ ਤੋਂ ਇਲਾਵਾ ਹਸਪਤਾਲ ਵਿੱਚ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਮਰੀਜ਼ ਜੋ ਡਾਇਲਸਿਸ ਵਾਸਤੇ ਰੋਜ਼ਾਨਾ ਆਉਂਦੇ ਹਨ, ਉਨ੍ਹਾਂ ਵਾਸਤੇ ਡਾਇਲਸਿਸ ਕਿੱਟਾਂ ਵੀ ਟਰੱਸਟ ਵੱਲੋਂ ਮੁਫ਼ਤ ਮੁਹੱਈਆ ਕੀਤੀਆਂ ਜਾਣਗੀਆਂ ਅਤੇ ਮਰੀਜ਼ਾਂ ਨੂੰ ਮਹਿੰਗੇ ਭਾਅ ਦੀਆਂ ਇਹ ਕਿੱਟਾਂ ਬਾਹਰੋਂ ਬਾਜ਼ਾਰ ਵਿੱਚੋਂ ਖ਼ਰੀਦ ਕੇ ਲਿਆਉਣ ਦੀ ਜ਼ਰੂਰਤ ਨਹੀਂ ਰਹੇਗੀ।

 

ਡਾ. ਓਬਰਾਏ ਨੇ ਇਹ ਵੀ ਕਿਹਾ ਕਿ ਜੇਕਰ ਹਸਪਤਾਲ ਦੇ ਪ੍ਰਬੰਧਕ ਚਾਹੁਣ ਤਾਂ ਟਰੱਸਟ ਹਸਪਤਾਲ ਦੇ ਵਿੱਚ ਇੱਕ ਮੈਡੀਕਲ ਟੈਸਟ ਕਰਨ ਵਾਲੀ ਲੈਬਾਰਟਰੀ ਅਤੇ ਡਾਇਗਨੋਸਟਿਕ ਸੈਂਟਰ ਵੀ ਸਥਾਪਿਤ ਕਰਨ ਲਈ ਤਿਆਰ ਹੈ, ਇਸ ਲੈਬਾਰਟਰੀ ਵਿੱਚ ਬਹੁਤ ਹੀ ਘੱਟ ਕੀਮਤ ਤੇ ਦਿਨ ਰਾਤ ਲੋੜਵੰਦ ਮਰੀਜ਼ਾਂ ਦੇ ਲੋੜੀਂਦੇ ਟੈਸਟ ਕੀਤੇ ਜਾ ਸਕਣਗੇ।

 

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਅੰਦਰ 50 ਕਫਾਇਤੀ ਲੈਬਾਰਟਰੀਆਂ ਅਤੇ ਡਾਇਗਨੋਸਟਿਕ ਸੈਂਟਰ ਖੋਲ੍ਹੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 8 ਸੈਂਟਰ ਖੁੱਲ੍ਹ ਚੁੱਕੇ ਹਨ ਅਤੇ ਬਹੁਤ ਵਧੀਆ ਢੰਗ ਨਾਲ ਚੱਲ ਰਹੇ ਜਦ ਕਿ 5 ਲੈਬਾਰਟਰੀਆਂ ਅਤੇ ਡਾਇਗਨੋਸਟਿਕ ਸੈਂਟਰ ਇਸ ਹਫ਼ਤੇ ਹੋਰ ਖੁੱਲ੍ਹ ਜਾਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Thailasimia victims 25 children gets Rs 3000 per month as financial help