ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

‘ਆਪ’ ਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿਚਕਾਰ ਸਮਝੌਤਾ

‘ਆਪ’ ਤੇ ਅਕਾਲੀ ਦਲ (ਟਕਸਾਲੀ) ਵਿਚਕਾਰ ਸਮਝੌਤਾ

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਅਤੇ ਆਮ ਆਦਮੀ ਪਾਰਟੀ ਇਕੱਠੇ ਮਿਲਕੇ ਅਕਾਲੀ–ਭਾਜਪਾ ਤੇ ਕਾਂਗਰਸ ਨੂੰ ਲਾਂਭੇ ਕਰਨ ਵਾਸਤੇ ਇਕੱਠੇ ਮਿਲਕੇ ਚੋਣ ਲੜਨਗੀਆਂ।  ਮਿਲੀ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਟਕਸਾਲੀ ਦੀ ਆਪਸੀ ਸਮਝੌਤਾ ਸਿਰੇ ਚੜ੍ਹ ਗਿਆ ਹੈ।  ਹੁਣ ਸਿਰਫ ਰਸਮੀ ਐਲਾਨ ਕਰਨਾ ਹੀ ਬਾਕੀ ਹੈ।

 

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਆਗੂਆਂ ਨੇ ਹਿੰਦੁਸਤਾਨ ਟਾਈਮਜ਼ ਨੂੰ ਦੱਸਿਆ ਕਿ  ਬੀਤੇ ਕੱਲ੍ਹ ਆਮ ਆਦਮੀ ਪਾਰਟੀ ਦੇ ਆਗੂ ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਅਤੇ  ਅਕਾਲੀ ਦਲ ਟਕਸਾਲੀ ਦੀ ਅੰਮ੍ਰਿਤਸਰ ਵਿਚ ਮੀਟਿੰਗ ਹੋਈ ਸੀ। ਇਸ ਮੀਟਿੰਗ ਦੌਰਾਨ ਦੋਵੇਂ ਪਾਰਟੀਆਂ ਦੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਇਕੱਠੇ ਹੋ ਕੇ ਲੜਨ ਵਾਸਤੇ ਸਹਿਮਤੀ ਬਣ ਗਈ ਹੇ।

 

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਆਗੂ ਨੇ ਕਿਹਾ ਕਿ  ਉਨ੍ਹਾਂ ਖਡੂਰ ਸਾਹਿਬ, ਫਿਰੋਜ਼ਪੁਰ, ਬਠਿੰਡਾ ਅਤੇ ਅੰਨਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨ ਲਈ ਕਿਹਾ ਹੈ।

 

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਟਕਸਾਲੀ ਵੱਲੋਂ ਪਹਿਲਾਂ ਹੀ ਅਨੰਦਪੁਰ ਸਾਹਿਬ ਸੀਟ ਤੋਂ ਪਹਿਲਾਂ ਹੀ ਉਮੀਦਵਾਰ ਐਲਾਨਿਆ ਗਿਆ ਹੈ। ਇਸ ਸਬੰਧੀ ਅਕਾਲੀ ਆਗੂ ਨੇ ਕਿਹਾ ਕਿ ਇਸ ਸੀਟ ਸਬੰਧੀ ਸਹਿਮਤੀ ਬਣਾ ਲਈ ਜਾਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The agreement between Akali dal taksali and AAP