ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੇਅਦਬੀ ਮਾਮਲਿਆਂ 'ਚ ਦਾਖ਼ਲ ਕੀਤੀ ਕਲੋਜ਼ਰ ਰਿਪੋਰਟ ਦਾ ਅਕਾਲੀ ਦਲ ਵੱਲੋਂ ਵਿਰੋਧ


ਬਰਗਾੜੀ ਵਿਖੇ ਵਾਪਰੀਆਂ ਬੇਅਦਬੀ ਦੀਆਂ ਤਿੰਨ ਘਟਨਾਵਾਂ ਸਬੰਧੀ ਮੁਹਾਲੀ ਦੀ ਇੱਕ ਅਦਾਲਤ ਵਿੱਚ ਸੀਬੀਆਈ ਵੱਲੋਂ ਕਲੋਜ਼ਰ ਰਿਪੋਰਟ ਦਾਖ਼ਲ ਕੀਤੇ ਜਾਣ ਦਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਰਿਪੋਰਟ ਨੂੰ ਤੁਰੰਤ ਲੈ ਕੇ ਬੇਅਦਬੀ ਕੇਸਾਂ ਦੀ ਜਾਂਚ ਨੂੰ ਸਿਰੇ ਚੜ੍ਹਾਇਆ ਜਾਵੇ।


ਅਕਾਲੀ ਦਲ ਪ੍ਰਧਾਨ ਨੇ ਇਸ ਨੂੰ ਇੱਕ ਮੰਦਭਾਗੀ ਕਾਰਵਾਈ ਕਰਾਰ ਦਿੰਦਿਆਂ ਕਿਹਾ ਕਿਹਾ ਕਿ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਨੇ ਪੂਰੀ ਸਿੱਖ ਕੌਮ ਨੂੰ ਝੰਜੋੜ ਕੇ ਰੱਖ ਦਿੱਤਾ ਸੀ। 

 

ਉਨ੍ਹਾਂ ਕਿਹਾ ਕਿ ਇਹ ਕੋਈ ਮਾਮੂਲੀ ਅਪਰਾਧ ਨਹੀ, ਸਗੋਂ ਇੱਕ ਅਜਿਹਾ ਜੁਰਮ ਹੈ ਜਿਸ ਨੇ ਭਾਵਨਾਵਾਂ ਨੂੰ ਸੱਟ ਮਾਰੀ ਹੈ। ਅਕਾਲੀ ਦਲ ਇਸ ਅਪਰਾਧ ਦੇ ਦੋਸ਼ੀਆਂ ਦਾ ਪਰਦਾਫਾਸ਼ ਕਰਨ ਅਤੇ ਉਹਨਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਲਈ ਵਚਨਬੱਧ ਹੈ, ਕਿਉਂਕਿ ਇਹ ਮਸਲੇ ਦਾ ਸਬੰਧ ਪੂਰੀ ਸਿੱਖ ਕੌਮ ਨਾਲ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਅਸੀਂ ਮੰਗ ਕਰਦੇ ਹਾਂ ਕਿ ਸੀਬੀਆਈ ਕਲੋਜ਼ਰ ਰਿਪੋਰਟ ਨੂੰ ਤੁਰੰਤ ਵਾਪਸ ਲਵੇ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The Akali Dal opposition to the Bargari incident closure report