ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਕਾਲੀਆਂ ’ਚ ਆਪਣੇ ਭਵਿੱਖ ਨੂੰ ਲੈ ਕੇ ਡਰ ਦਾ ਮਾਹੌਲ: ਸਿੱਧੂ

ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਦਾਰਸ਼ਨਿਕ ਅਤੇ ਅਗਾਂਹਵਧੂ ਸੋਚ ਸਦਕਾ ਹੀ ਰਾਜ ਸਰਕਾਰ ਨੇ ਵਿਸ਼ੇਸ਼ ਤੌਰ 'ਤੇ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਵਿਆਪਕ ਸੁਧਾਰ ਕਰਨ ਦੇ ਉਦੇਸ਼ ਨਾਲ ਇਤਿਹਾਸਕ ਫੈਸਲੇ ਲਏ ਹਨ ਜਿਸ ਨਾਲ ਅਕਾਲੀ ਦਲ ਵਿਚ ਆਪਣੇ ਭੱਵਿਖ ਨੂੰ ਲੈ ਕੇ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ ਅਤੇ ਇਸ ਫੈਸਲੇ ਨਾਲ ਅਕਾਲੀ ਦਲ ਕੋਲ ਇਲਜ਼ਾਮ ਲਗਾਉਣ ਲਈ ਕੋਈ ਹੋਰ ਏਜੰਡਾ ਵੀ ਨਹੀਂ ਰਿਹਾ ਹੈ

 

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਜ਼ਿਆਦਾਤਰ ਗੁਆਂਢੀ ਸੂਬਿਆਂ ਅਤੇ ਦੱਖਣੀ ਰਾਜਾਂ ਵੱਲੋਂ ਵੀ ਇਸੇ ਨੀਤੀ ਨੂੰ ਅਪਣਾਇਆ ਗਿਆ ਹੈ ਜਿਥੇ ਸਿਹਤ ਬੀਮਾ ਪ੍ਰੋਗਰਾਮ ਸਫਲਤਾ ਪੂਰਵਕ ਚੱਲ ਰਹੇ ਹਨ ਉਨਾਂ ਦੱਸਿਆ ਕਿ ਹਰਿਆਣਾ ਵਿਚ ਲਗਭਗ 146 ਸਿਹਤ ਸੇਵਾਵਾਂ, ਤਾਮਿਲਨਾਡੂ ਵਿਚ 681, ਮਹਾਰਾਸ਼ਟਰ ਵਿਚ 460, ਮੱਧ ਪ੍ਰਦੇਸ਼ ਵਿਚ 472, ਕੇਰਲਾ ਵਿਚ 235, ਗੁਜਰਾਤ ਵਿਚ 200 ਅਤੇ ਕਰਨਾਟਕ ਵਿਚ 443 ਇਲਾਜ ਸੇਵਾਵਾਂ ਨੂੰ ਸਰਕਾਰੀ ਹਸਪਤਾਲਾਂ ਲਈ ਰਾਖਵਾਂ ਰੱਖਿਆ ਗਿਆ ਹੈ

 

ਉਨਾਂ ਕਿਹਾ ਕਿ ਮੌਜੂਦਾ ਰਾਸ਼ਟਰੀ ਸਿਹਤ ਮਿਸ਼ਨ ਪ੍ਰੋਗਰਾਮ ਅਧੀਨ ਸਰਕਾਰੀ ਹਸਪਤਾਲਾਂ ਵਿਖੇ ਮੁਫਤ ਇਲਾਜ ਸੇਵਾਵਾਂ ਪਹਿਲਾਂ ਹੀ ਮੁਹੱਈਆ ਕਰਵਾਈਆ ਜਾ ਰਹੀਆਂ ਹਨ ਜਿਹਨਾਂ ਨੂੰ ਨਿਜੀ ਹਸਪਤਾਲਾਂ ਵਿਚ ਤਬਦੀਲ ਨਹੀਂ ਕੀਤਾ ਜਾ ਸਕਦਾ ਅਤੇ ਇਹ 124 ਸਿਹਤ ਸੇਵਾਵਾਂ ਨੂੰ ਸਰਕਾਰੀ ਹਸਪਤਾਲਾਂ ਵਿਖੇ ਯਕੀਨੀ ਤੌਰ 'ਤੇ ਮੁਹੱਈਆ ਕਰਵਾਉਣਾ ਲਾਜ਼ਮੀ ਹੋ ਜਾਂਦਾ ਹੈ

 

ਇਥੇ ਇਹ ਦੱਸਣਾ ਜਰੂਰੀ ਹੈ ਕਿ ਇਹ 124 ਸਿਹਤ ਸੇਵਾਵਾਂ ਦੂਜੀ ਸ਼੍ਰੇਣੀ ਦੀਆਂ ਹਨ ਜੋ ਕਿ ਸਰਕਾਰੀ ਹਸਪਤਾਲਾਂ ਵਿਚ ਮੌਜੂਦ ਹਨ ਤੀਜੀ ਸ਼੍ਰੇਣੀ ਦੀਆਂ ਮਹਿੰਗੀਆਂ ਸਰਜਰੀਆਂ ਅਤੇ ਹੋਰ ਸਿਹਤ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ ਲਈ ਆਮ ਲੋਕ ਕਿਸੇ ਵੀ ਸੂਚੀਬੱਧ ਪ੍ਰਾਇਵੇਟ ਹਸਪਤਾਲ ਵਿਚ ਜਾ ਕੇ ਆਪਣਾ ਇਲਾਜ ਕਰਵਾ ਸਕਦੇ ਹਨ ਰਾਜ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਨੂੰ ਪ੍ਰਾਇਵੇਟ ਖੇਤਰ ਦੇ ਹਸਪਤਾਲਾਂ ਦੇ ਬਰਾਬਰ ਸਮਰੱਥ ਬਣਾਉਣ ਦੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The Akalis have an atmosphere of fear about their future: balbir Sidhu