ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

‘ਕਾਲਖ ਮਲਣ ਵਾਲੇ ਅਕਾਲੀ ਆਗੂ ਦੀ ਇਮਾਰਤ` ਢਾਹੀ

ਕਾਲਖ ਮਲਣ ਵਾਲੇ ਅਕਾਲੀ ਆਗੂ ਦੇ ਰਿਸ਼ਤੇਦਾਰ ਵੱਲੋਂ ਕਥਿਤ ਤੌਰ `ਤੇ ਉਸਾਰੀ ਇਮਾਰਤ ਢਾਹੀ

ਬੀਤੇ ਦਿਨ ਲੁਧਿਆਣਾ `ਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ `ਤੇ ਕਾਲਖ ਮਾਲਣ ਵਾਲੇ ਯੂਥ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਗੋਸ਼ਾ ਦੇ ਇਕ ਨਜ਼ਦੀਕੀ ਰਿਸ਼ਤੇਦਾਰ ਵੱਲੋਂ ਕੀਤੀ ਗਈ ਕਥਿਤ ਉਸਾਰੀ ਇਮਾਰਤ ਅੱਜ ਨਗਰ ਨਿਗਮ ਲੁਧਿਆਣਾ ਵੱਲੋਂ ਤੋੜ ਦਿੱਤੀ ਗਈ।  

 

ਮਿਲੀ ਜਾਣਕਾਰੀ ਅਨੁਸਾਰ ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ ਦੇ ਨਜ਼ਦੀਕੀ ਰਿਸ਼ਤੇਦਾਰ ਵੱਲੋਂ ਕਥਿਤ ਤੌਰ `ਤੇ ਉਸਾਰੀ ਕੀਤੀ ਗਈ ਸੀ, ਜਿਸ ਨੂੰ ਅੱਜ ਨਗਰ ਨਿਗਮ ਲੁਧਿਆਣਾ ਨੇ ਤੋੜ ਦਿੱਤਾ। ਜਿ਼ਕਰਯੋਗ ਹੈ ਕਿ ਬੀਤੇ ਕੱਲ੍ਹ ਅਕਾਲੀ ਆਗੂ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ `ਤੇ ਕਾਲਖ ਮੱਲ੍ਹੀ ਗਈ ਸੀ, ਜਿਸ ਤੋਂ ਬਾਅਦ ਇਹ ਮੁੱਦਾ ਜ਼ੋਰ ਫੜ ਗਿਆ ਸੀ। ਇਸ ਸਬੰਧੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਕਾਲੀ ਆਗੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।

 

ਇਸ ਇਮਾਰਤ ਤੋੜਨ ਨੂੰ ਵੀ ਇਸ ਘਟਨਾ ਦੇ ਨਾਲ ਹੀ ਜੋੜ ਕੇ ਵੇਖਿਆ ਜਾ ਰਿਹਾ ਹੈ ਕਿ ਬਦਲਾ ਲਊ ਦੀ ਭਾਵਨਾ ਨਾਲ ਹੀ ਅਕਾਲੀ ਆਗੂ ਦੇ ਨਜ਼ਦੀਕੀ ਰਿਸ਼ਤੇਦਾਰ ਵੱਲੋਂ ਕੀਤੀ ਗਈ ਉਸਾਰੀ ਨੂੰ ਤੋੜਿਆ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The building collapsed allegedly by a relative of the Akali leader who used to blackmail