ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁੱਖ ਮੰਤਰੀ ਨੇ ਮੇਜਰ ਜਨਰਲ ਐਸ.ਪੀ.ਐਸ. ਗਰੇਵਾਲ ਦੇ ਦੇਹਾਂਤ ’ਤੇ ਪ੍ਰਗਟਾਇਆ ਦੁੱਖ 

 

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਾਬਕਾ ਫ਼ੌਜੀ ਨਿਗਮ (ਪੈਸਕੋ) ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਅਤੇ ਫੌਜ ਦੇ ਕਾਰਪਸ ਆਫ਼ ਸਿਗਨਲਜ਼ ਦੇ ਮੇਜਰ ਜਨਰਲ (ਰਿਟਾ.) ਸੁਰਿੰਦਰ ਪਾਲ ਸਿੰਘ ਗਰੇਵਾਲ ਦੇ ਦੇਹਾਂਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 

ਸ੍ਰੀ ਗਰੇਵਾਲ ਅੱਜ ਸ਼ਾਮ ਸੰਖੇਪ ਬਿਮਾਰੀ ਮਗਰੋਂ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਚੱਲ ਵਸੇ। ਉਹ 69 ਵਰਿਆਂ ਦੇ ਸਨ ਅਤੇ ਆਪਣੇ ਪਿੱਛੇ ਪਤਨੀ, ਪੁੱਤਰ ਅਤੇ ਧੀ ਛੱਡ ਗਏ ਹਨ।

 

ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਮੇਜਰ ਜਨਰਲ ਗਰੇਵਾਲ ਨੂੰ ਅਨੁਸ਼ਾਸਨਬੱਧ, ਵਿਲੱਖਣ ਅਤੇ ਸੂਝਵਾਨ ਅਫ਼ਸਰ ਦੱਸਿਆ ਜਿਨਾਂ ਨੇ ਵੱਖ-ਵੱਖ ਅਹੁਦਿਆਂ ’ਤੇ ਹੁੰਦਿਆਂ ਭਾਰਤੀ ਫੌਜ ਦੀ ਸੇਵਾ ਕੀਤੀ। ਐਸ.ਪੀ.ਐਸ. ਗਰੇਵਾਲ ਨਾਲ ਆਪਣੀ ਨਿੱਘੀ ਸਾਂਝ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਉਨਾਂ ਦੀ ਮੌਤ ਨੂੰ ਨਿੱਜੀ ਘਾਟਾ ਦੱਸਿਆ।

 

ਦੁਖੀ ਪਰਿਵਾਰ ਨਾਲ ਆਪਣੀ ਹਮਦਰਦੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ  ਕਿਹਾ ਕਿ ਫੌਜ ਇਕ ਮਹਾਨ ਅਫ਼ਸਰ ਅਤੇ ਯੋਗ ਪ੍ਰਸ਼ਾਸਕ ਤੋਂ ਵਾਂਝੀ ਹੋ ਗਈ, ਜਿਨ੍ਹਾਂ ਨੇ ਸਾਬਕਾ ਫੌਜੀਆਂ ਅਤੇ ਉਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਲਗਨ ਅਤੇ ਤਨਦੇਹੀ ਨਾਲ ਕੰਮ ਕੀਤਾ।

 

ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫ਼ਟੀਨੈਂਟ ਜਨਰਲ ਸ਼ੇਰਗਿੱਲ ਨੇ ਵੀ ਹਮਦਰਦੀ ਪ੍ਰਗਟਾਈ

ਇਸੇ ਦੌਰਾਨ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਰਿਟਾ.) ਟੀ.ਐਸ. ਸ਼ੇਰਗਿੱਲ ਨੇ ਵੀ ਐਸ.ਪੀ.ਐਸ. ਗਰੇਵਾਲ ਦੀ ਮੌਤ ’ਤੇ ਅਫਸੋਸ ਜ਼ਾਹਰ ਕੀਤਾ ਜਿਨ੍ਹਾਂ ਨਾਲ ਉਨ੍ਹਾਂ ਦੀ ਨੇੜਲੀ ਸਾਂਝ ਸੀ।  

ਪਰਿਵਾਰਕ ਮੈਂਬਰਾਂ ਮੁਤਾਬਕ ਮੇਜਰ ਜਨਰਲ ਗਰੇਵਾਲ ਦਾ ਅੰਤਿਮ ਸੰਸਕਾਰ ਇੱਥੇ ਸੈਕਟਰ-25 ਦੇ ਸ਼ਮਸ਼ਾਨਘਾਟ ਵਿਖੇ ਮੰਗਲਵਾਰ ਨੂੰ ਬਾਅਦ ਦੁਪਹਿਰ 3:00 ਵਜੇ ਹੋਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The Chief Minister has directed Major General SPS The milk expressed on Grewal death